ਅਮਨ ਪਸੰਦ ਲੋਕ ‘ਆਪ’ ਦੀ ਧੱਕੇਸ਼ਾਹੀ ਕਦਾਚਿਤ ਬਰਦਾਸ਼ਤ ਨਹੀਂ ਕਰਨਗੇ : ਮਜੀਠੀਆ
ਅਮਨ ਪਸੰਦ ਲੋਕ ‘ਆਪ’ ਦੀ ਧੱਕੇਸ਼ਾਹੀ ਕਦਾਚਿਤ ਬਰਦਾਸ਼ਤ ਨਹੀਂ ਕਰਨਗੇ : ਮਜੀਠੀਆ
Publish Date: Tue, 19 May 2026 06:43 PM (IST)
Updated Date: Wed, 20 May 2026 04:07 AM (IST)

ਕਿਹਾ, ਨਾਮਜ਼ਦਗੀਆਂ ਰੱਦ ਕਰਨ ਦੇ ਬਾਵਜੂਦ ਅਕਾਲੀ ਵਰਕਰਾਂ ਦੇ ਹੌਸਲੇ ਬੁਲੰਦ, 26 ਨੂੰ ਸਰਕਾਰ ਦੀ ਹਰ ਧੱਕੇਸ਼ਾਹੀ ਦਾ ਜਵਾਬ ਦੇਣਗੇ ਸ਼ਹਿਰ ਵਾਸੀ ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ, ਮਜੀਠਾ : ਨਗਰ ਕੌਂਸਲ ਚੋਣਾਂ ਵਿਚ ਸ਼ਹਿਰ ਮਜੀਠਾ ਦੇ ਅਮਨ ਪਸੰਦ ਸ਼ਹਿਰੀ ਪੰਜਾਬ ਦੀ ਮੌਜੂਦਾ ਸੱਤਧਾਰੀ ਆਮ ਆਦਮੀ ਪਾਰਟੀ ਦੀ ਧੱਕੇਸ਼ਾਹੀ ਕਦਾਚਿਤ ਬਰਦਾਸ਼ਤ ਨਹੀ ਕਰਨਗੇ, ਸਰਕਾਰ ਦੀ ਹਰੇਕ ਧੱਕੇਸ਼ਾਹੀ ਦਾ ਜਵਾਬ ਲੋਕਤੰਤਰਿਕ ਤਰੀਕੇ ਨਾਲ ਦਿੱਤਾ ਜਾਵੇਗਾ। ਸਿਵਲ ਪ੍ਰਸ਼ਾਸ਼ਨ ਵੱਲੋਂ ਕਥਿਤ ਤੌਰ ’ਤੇ ਆਮ ਆਦਮੀ ਪਾਰਟੀ ਦੀ ਸ਼ਹਿ ਤੇ ਧੱਕੇ ਨਾਲ ਨਾਮਜਦਗੀਆਂ ਰੱਦ ਕਰਨ ਦੇ ਬਾਵਜੂਦ ਸ਼ਹਿਰ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਦੇ ਹੌਸਲੇ ਪੂਰੀ ਤਰ੍ਹਾਂ ਨਾਲ ਬੁਲੰਦ ਹਨ। ਅਕਾਲੀ ਵਰਕਰ ਸਰਕਾਰ ਦੀ ਹਰੇਕ ਧੱਕੇਸ਼ਾਹੀ ਦਾ ਜਵਾਬ 26 ਮਈ ਨੂੰ ਲੋਕਤੰਤਰੀ ਢੰਗ ਨਾਲ ਆਮ ਆਦਮੀ ਪਾਰਟੀ ਦੇ ਖਿਲਾਫ ਵੋਟਾਂ ਪਾ ਕੇ ਦੇਣਗੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮਜੀਠਾ ਸ਼ਹਿਰ ਦੀ ਵਾਰਡ ਨੰਬਰ 8 ਤੇ 9 ਵਿਚ ਆਪਣੇ ਵੱਡੀ ਗਿਣਤੀ ਵਿਚ ਸਮਰਥਕਾਂ ਸਮੇਤ ਚੋਣ ਪ੍ਰਚਾਰ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਆਪਣੀ ਹਾਰ ਸਪੱਸ਼ਟ ਦਿਖਾਈ ਦੇ ਰਹੀ ਹੈ ਤਾਂ ਹੀ ਉਹ ਅਜਿਹੇ ਹੱਥਕੰਡੇ ਅਪਨਾ ਰਹੀ ਹੈ। ਆਪ ਸਰਕਾਰ ਪੁਲਿਸ ਪ੍ਰਸ਼ਾਸ਼ਨ ਦੀ ਮਦਦ ਨਾਲ ਨਗਰ ਕੌਂਸਲ ਚੋਣਾ ਧੱਕੇ ਨਾਲ ਲੁੱਟਣਾ ਚਾਹੁੰਦੀ ਹੈ, ਪਰ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰ ਆਪ ਦੀਆਂ ਇੰਨਾਂ ਚਾਲਾਂ ਨੂੰ ਕਾਮਯਾਬ ਨਹੀ ਹੋਣ ਦੇਣਗੇ। ਇਸ ਮੌਕੇ ਮਜੀਠੀਆ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਵਾਈਸ ਪ੍ਰਧਾਨ ਸਰਬਜੀਤ ਸਿੰਘ ਸੁਪਾਰੀਵਿੰਡ, ਸਾਬਕਾ ਚੇਅਰਮੈਨ ਅਮਨਦੀਪ ਗਿੱਲ ਸੁਪਾਰੀਵਿੰਡ, ਸਾਬਕਾ ਪ੍ਰਧਾਨ ਸਲਵੰਤ ਸਿੰਘ ਸੇਠ, ਸਾਬਕਾ ਪ੍ਰਧਾਨ ਤਰੁਨ ਅਬਰੋਲ, ਸਾਬਕਾ ਵਾਈਸ ਚੇਅਰਮੈਨ ਦੁਰਗਾ ਦਾਸ, ਸਾਬਕਾ ਵਾਈਸ ਪ੍ਰਧਾਨ ਪ੍ਰਿੰਸ ਨਈਅਰ, ਅਜੈ ਕੁਮਾਰ ਚੋਪੜਾ, ਐਡਵੋਕੇਟ ਰਾਕੇਸ਼ ਪ੍ਰਾਸ਼ਰ, ਗਗਨਦੀਪ ਸਿੰਘ ਭਕਨਾ ਦੋਵੇ ਸਿਆਸੀ ਸਕੱਤਰ ਮਜੀਠੀਆ, ਰਾਜੇਸ਼ ਕੁਮਾਰ ਭੱਲਾ, ਬਾਊ ਨਰੇਸ਼ ਕੁਮਾਰ, ਭੁਪਿੰਦਰ ਸਿੰਘ ਮਜੀਠਾ ਦਿਹਾਤੀ, ਉਂਕਾਰ ਸਿੰਘ, ਸੋਨੂੰ ਸਰਾਫ, ਬੱਬ ਕਹੇੜ੍ਹ, ਆਦਿ ਅਕਾਲੀ ਵਰਕਰ ਹਾਜ਼ਰ ਸਨ।