- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਫਆਈਆਰ 'ਚ ਮਜੀਠੀਆ 'ਤੇ ਅਕਾਲੀ ਵਰਕਰ ਜੋਬਨਪ੍ਰੀਤ ਸਿੰਘ ਨੂੰ ਮਜੀਠਾ ਥਾਣੇ ਤੋਂ ਪੁਲਿਸ ਹਿਰਾਸਤ 'ਚੋਂ ਛੁਡਵਾਉਣ ਸਮੇਤ ਕਈ ਹੋਰ ਦੋਸ਼ ਲਗਾਏ ਗਏ ਸਨ। ਜ਼ਮਾਨਤ ਮਿਲਣ ਦੀ ਖ਼ਬਰ ਸਾਹਮਣੇ ਆਉਂਦੇ ਹੀ ਹਲਕਾ ਮਜੀਠੀਆ ਤੇ ਸਮੁੱਚੇ ਅਕਾਲੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਦੌੜ ਗਈ। ਅਕਾਲੀ ਲੀਡਰਸ਼ਿਪ ਨੇ ਇਸ ਨੂੰ ਸੱਚ ਦੀ ਜਿੱਤ ਕਰਾਰ ਦਿੱਤਾ।

ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ ਨੂੰ ਅੰਮ੍ਰਿਤਸਰ ਦੀ ਅਦਾਲਤ ਨੇ ਮਜੀਠਾ ਥਾਣਾ 'ਚ ਦਰਜ ਐਫਆਈਆਰ ਨੰਬਰ 91 ਦੇ ਮਾਮਲੇ 'ਚ ਅਗਾਊ ਜ਼ਮਾਨਤ ਦੇ ਦਿੱਤੀ ਹੈ। ਇਸ ਐਫਆਈਆਰ 'ਚ ਅਕਾਲੀ ਵਰਕਰ ਜੋਬਨਪ੍ਰੀਤ ਸਿੰਘ ਨੂੰ ਮਜੀਠਾ ਥਾਣੇ ਤੋਂ ਪੁਲਿਸ ਹਿਰਾਸਤ 'ਚੋਂ ਛੁਡਵਾਉਣ ਸਮੇਤ ਕਈ ਹੋਰ ਦੋਸ਼ ਲਗਾਏ ਗਏ ਸਨ। ਜ਼ਮਾਨਤ ਮਿਲਣ ਦੀ ਖ਼ਬਰ ਸਾਹਮਣੇ ਆਉਂਦੇ ਹੀ ਹਲਕਾ ਮਜੀਠੀਆ ਤੇ ਸਮੁੱਚੇ ਅਕਾਲੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਦੌੜ ਗਈ। ਅਕਾਲੀ ਲੀਡਰਸ਼ਿਪ ਨੇ ਇਸ ਨੂੰ ਸੱਚ ਦੀ ਜਿੱਤ ਕਰਾਰ ਦਿੱਤਾ।
ਸ. ਬਿਕਰਮ ਸਿੰਘ ਮਜੀਠੀਆ ਉੱਤੇ ਝਾੜੂ ਸਰਕਾਰ ਨੇ ਝੂਠਾ ਮੁੱਕਦਮਾ ਦਰਜ ਕੀਤਾ ਸੀ, ਪਰ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਅਦਾਲਤ ਵੱਲੋਂ ਸੀਨੀਅਰ ਅਕਾਲੀ ਆਗੂ ਸ. ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਅਸੀਂ ਮੁੱਖ ਮੰਤਰੀ ਨੂੰ ਦੱਸਣਾ ਚਾਹੁੰਦੇ ਹਾਂ ਕਿ ਅਦਾਲਤਾਂ ਦੇ ਅੰਦਰ ਸਬੂਤ ਚਲਦੇ ਹਨ, ਗੱਲਾਂ ਨਹੀਂ ਚਲਦੀਆਂ। ਅਦਾਲਤ ਦਾ ਇਹ… pic.twitter.com/FhxWNh8Mot
— Shiromani Akali Dal (@Akali_Dal_) June 15, 2026
ਵਧੀਕ ਜ਼ਿਲ੍ਹਾ ਸੈਸ਼ਨ ਜੱਜ ਮੋਨਿਕਾ ਸ਼ਰਮਾ ਦੀ ਅਦਾਲਤ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਉਨ੍ਹਾਂ ਦੇ ਸਾਥੀ ਜੋਧ ਸਿੰਘ ਸਮਰਾ ਤੇ ਜਤਿੰਦਰ ਪਾਲ ਸਿੰਘ ਦੀਆਂ ਜ਼ਮਾਨਤ ਅਰਜ਼ੀਆਂ ਸਵੀਕਾਰ ਕਰ ਲਈਆਂ ਹਨ। ਇਸ ਤੋਂ ਪਹਿਲਾਂ ਵਕੀਲ ਬਿਕਰਮ ਸਿੰਘ ਬਾਠ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਸੀ। ਪੇਸ਼ੇ ਤੋਂ ਵਕੀਲ ਵਕੀਲ ਬਿਕਰਮ ਸਿੰਘ ਬਾਠ ਆਪਣੇ ਮੁਵੱਕਿਲ ਜੋਬਨਪ੍ਰੀਤ ਸਿੰਘ (ਇੱਕ ਅਕਾਲੀ ਸਮਰਥਕ) ਵਿਰੁੱਧ ਦਰਜ ਐਫਆਈਆਰ ਦੀ ਕਾਪੀ ਲੈਣ ਲਈ ਮਜੀਠਾ ਥਾਣੇ ਗਏ ਸਨ।
ਵਕੀਲ ਬਿਕਰਮ ਸਿੰਘ ਬਾਠ ਵਿਰੁੱਧ ਕੇਸ ਦਰਜ ਹੋਣ 'ਤੇ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਵਕੀਲਾਂ ਨੇ ਸਰਕਾਰ ਅਤੇ ਪੁਲਿਸ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ ਸੀ। ਸੀਨੀਅਰ ਅਧਿਕਾਰੀਆਂ ਨੇ ਇਕ ਵਿਸ਼ੇਸ਼ ਜਾਂਚ ਟੀਮ ਬਣਾਈ ਅਤੇ ਵਕੀਲ ਬਿਕਰਮ ਸਿੰਘ ਬਾਠ ਨੂੰ ਬੇਕਸੂਰ ਐਲਾਨ ਦਿੱਤਾ।
ਜ਼ਿਕਰਯੋਗ ਹੈ ਕਿ ਵੋਟਾਂ ਦੀ ਗਿਣਤੀ ਦੌਰਾਨ ਅਕਾਲੀ ਸਮਰਥਕ ਜੋਬਨਪ੍ਰੀਤ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ, ਪਰ ਉਸ ਦੇ ਪਰਿਵਾਰ ਨੂੰ ਇਸ ਬਾਰੇ ਸੂਚਿਤ ਨਹੀਂ ਕੀਤਾ ਗਿਆ ਸੀ। ਆਪਣੇ ਸਮਰਥਕ ਦੀ ਗੈਰ-ਕਾਨੂੰਨੀ ਹਿਰਾਸਤ ਬਾਰੇ ਸੁਣ ਕੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਸਮਰਥਕਾਂ ਨਾਲ ਪੁਲਿਸ ਵਿਰੁੱਧ ਥਾਣੇ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਦੌਰਾਨ, ਉਹ ਪੁਲਿਸ ਸਟੇਸ਼ਨ 'ਚ ਦਾਖਲ ਹੋ ਗਏ।
ਪੁਲਿਸ ਨੇ ਦੋਸ਼ ਲਗਾਇਆ ਕਿ ਬਿਕਰਮ ਮਜੀਠੀਆ ਅਤੇ ਉਸ ਦੇ ਸਮਰਥਕਾਂ ਨੇ ਪੁਲਿਸ ਹਿਰਾਸਤ 'ਚੋਂ ਜੋਬਨਪ੍ਰੀਤ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ। ਦੋਸ਼ ਹੈ ਕਿ ਉਨ੍ਹਾਂ ਨੇ ਸਬ-ਇੰਸਪੈਕਟਰ ਦਾ ਮੋਬਾਈਲ ਫੋਨ ਵੀ ਖੋਹ ਲਿਆ ਅਤੇ ਪੁਲਿਸ ਸਟੇਸ਼ਨ ਦੇ ਮਹੱਤਵਪੂਰਨ ਦਸਤਾਵੇਜ਼ ਪਾੜ ਦਿੱਤੇ।