ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਪੰਥ ਦੀ ਚੜ੍ਹਦੀਕਲਾ, ਬੰਦੀ ਸਿੱਖਾਂ ਦੀ ਰਿਹਾਈ ਦੇ ਮੁਦੇ 'ਤੇ ਗੱਲਬਾਤ ਹੋਈ ਹੈ। ਵਿਧਾਨਸਭਾ 'ਚ ਵਿਧਾਇਕ ਗੁਨੀਵ ਕੌਰ ਮਜੀਠੀਆ ਦੇ ਜਾਇਦਾਦ ਦੇ ਵੇਰਵੇ ਜਮ੍ਹਾਂ ਨਾ ਕਰਾਉਣ 'ਤੇ ਉਨ੍ਹਾਂ ਕਿਹਾ ਕਿ ਜਿਹੜੇ ਵੇਰਵੇ ਚੋਣਾਂ 'ਚ ਦਿੱਤੇ ਸਨ, ਉਹ ਵੇਰਵੇ ਸਾਲ 2022-23 ਦੇ ਹਨ। ਇਨਕਮ ਟੈਕਸ ਭਰਦੇ ਹਾਂ ਜੇਕਰ ਕੋਈ ਵੇਰਵੇ ਦੀ ਜ਼ਰੂਰਤ ਹੈ ਤਾਂ ਇਨਕਮ ਟੈਕਸ ਵਿਭਾਗ ਤੋਂ ਵੀ ਲਏ ਜਾ ਸਕਦੇ ਹਨ। 'ਆਪ' ਸਰਕਾਰ ਕੰਮ ਕਰਨ ਦੀ ਥਾਂ ਇਧਰ-ਉਧਰ ਦੀਆਂ ਗੱਲਾਂ ਨਾਲ ਸਮਾਂ ਬਤੀਤ ਕਰ ਰਹੇ ਹਨ।

Posted By: Seema Anand