- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ ਪਹਿਲਾਂ ਈਡੀ ਦੀ ਕਾਰਵਾਈ 'ਤੇ ਸਵਾਲ ਉਠਾਏ ਗਏ ਸਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਸ਼ਾਂ ਨੂੰ ਰੱਦ ਕਰਦਿਆਂ ਕੇਂਦਰੀ ਏਜੰਸੀਆਂ ਦੀ ਕਾਰਵਾਈ ਨੂੰ ਸਿਆਸੀ ਸਾਜ਼ਿਸ਼ ਦੱਸਿਆ ਸੀ ਪਰ ਹੁਣ ਤਾਂ ਅਦਾਲਤੀ ਆਦੇਸ਼ 'ਚ ਸਭ ਸਾਫ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦਾ ਪੱਖ ਸਹੀ ਹੈ ਤਾਂ ਉਸ ਨੂੰ ਸੀਬੀਆਈ ਦੀ ਜਾਂਚ 'ਚ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ ਅਤੇ ਸਾਰੇ ਰਿਕਾਰਡ ਜਾਂਚ ਏਜੰਸੀ ਦੇ ਹਵਾਲੇ ਕਰਨੇ ਚਾਹੀਦੇ ਹਨ।

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਅਤੇ ਉਸ ਨਾਲ ਜੁੜੇ ਹੋਰ ਵਿਅਕਤੀਆਂ ਖਿਲਾਫ ਈਡੀ ਵੱਲੋਂ ਲਾਏ ਗਏ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸੀਬੀਆਈ ਨੂੰ ਸੌਂਪੇ ਜਾਣ ਨੂੰ ਪੰਜਾਬ ਦੀ ਸਿਆਸਤ 'ਚ ਇਕ ਅਹਿਮ ਘਟਨਾਕ੍ਰਮ ਕਰਾਰ ਦਿੱਤਾ ਹੈ। ਮਜੀਠੀਆ ਨੇ ਕਿਹਾ ਕਿ ਹੁਣ ਸਰਕਾਰ ਕੋਲ ਇਸ ਮਾਮਲੇ ਨੂੰ ਸਿਰਫ ਸਿਆਸੀ ਬਦਲੇ ਦੀ ਕਾਰਵਾਈ ਜਾਂ ਕੇਂਦਰੀ ਏਜੰਸੀਆਂ ਦੀ ਕਾਰਵਾਈ ਕਹਿ ਕੇ ਟਾਲਣ ਦਾ ਰਸਤਾ ਨਹੀਂ ਮਿਲੇਗਾ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ ਪਹਿਲਾਂ ਈਡੀ ਦੀ ਕਾਰਵਾਈ 'ਤੇ ਸਵਾਲ ਉਠਾਏ ਗਏ ਸਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਸ਼ਾਂ ਨੂੰ ਰੱਦ ਕਰਦਿਆਂ ਕੇਂਦਰੀ ਏਜੰਸੀਆਂ ਦੀ ਕਾਰਵਾਈ ਨੂੰ ਸਿਆਸੀ ਸਾਜ਼ਿਸ਼ ਦੱਸਿਆ ਸੀ ਪਰ ਹੁਣ ਤਾਂ ਅਦਾਲਤੀ ਆਦੇਸ਼ 'ਚ ਸਭ ਸਾਫ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦਾ ਪੱਖ ਸਹੀ ਹੈ ਤਾਂ ਉਸ ਨੂੰ ਸੀਬੀਆਈ ਦੀ ਜਾਂਚ 'ਚ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ ਅਤੇ ਸਾਰੇ ਰਿਕਾਰਡ ਜਾਂਚ ਏਜੰਸੀ ਦੇ ਹਵਾਲੇ ਕਰਨੇ ਚਾਹੀਦੇ ਹਨ।