ਬੀਰ ਪ੍ਰਤਾਪ ਸਿੰਘ ਨੇ ਸੀਬੀਐੱਸਸੀ 10ਵੀਂ ਜਮਾਤ ਦੀ ਪ੍ਰੀਖਿਆ ’ਚੋਂ 80.2 ਫ਼ੀਸਦੀ ਅੰਕ ਪ੍ਰਾਪਤ ਕੀਤੇ
ਸੁਰਿੰਦਰ ਸਿੰਘ ਵਿਰਦੀ, ਪੰਜਾਬ ਜਾਗਰਣ ਛੇਹਰਟਾ : ਸ੍ਰੀ ਗੁਰੂ ਹਰਿਿਕ੍ਰਸ਼ਨ ਇੰਟਰਨੈਸ਼ਨਲ ਸਕੂਲ, ਡੀ ਬਲਾਕ, ਰਣਜੀਤ ਐਵੀਨਿਊ, ਅੰਮ੍ਰਿਤਸਰ ਦੇ
Publish Date: Sun, 19 Apr 2026 04:23 PM (IST)
Updated Date: Sun, 19 Apr 2026 04:27 PM (IST)

ਸੁਰਿੰਦਰ ਸਿੰਘ ਵਿਰਦੀ, ਪੰਜਾਬ ਜਾਗਰਣ ਛੇਹਰਟਾ : ਸ੍ਰੀ ਗੁਰੂ ਹਰਿਿਕ੍ਰਸ਼ਨ ਇੰਟਰਨੈਸ਼ਨਲ ਸਕੂਲ, ਡੀ ਬਲਾਕ, ਰਣਜੀਤ ਐਵੀਨਿਊ, ਅੰਮ੍ਰਿਤਸਰ ਦੇ ਵਿਿਦਆਰਥੀ ਬੀਰ ਪ੍ਰਤਾਪ ਸਿੰਘ ਨੇ ਸੀਬੀਐਸਸੀ ਵੱਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ 80.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਆਪਣੇ ਸਕੂਲ, ਜ਼ਿਲ੍ਹੇ ਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਬੀਰ ਪ੍ਰਤਾਪ ਸਿੰਘ ਦੇ ਪਿਤਾ ਕ੍ਰਿਸ਼ਨ ਸਿੰਘ ਦੁਸਾਂਝ ਅਤੇ ਮਾਤਾ ਰਾਜਬੀਰ ਕੌਰ (ਅਧਿਆਪਿਕਾ) ਨੇ ਕਿਹਾ ਕਿ ਉਹ ਸ੍ਰੀ ਹਰਿਿਕ੍ਰਸ਼ਨ ਇੰਟਰਨੈਸ਼ਨਲ ਸਕੂਲ ਡੀ ਬਲਾਕ ਦੇ ਸਮੂਹ ਅਧਿਆਪਕ ਸਾਹਿਬਾਨ ਅਤੇ ਪ੍ਰਿੰਸੀਪਲ ਸਾਹਿਬਾਨ ਮੈਡਮ ਦਪਿੰਦਰ ਕੌਰ ਦੇ ਤਹਿ ਦਿਲੋਂ ਧੰਨਵਾਦੀ ਹਾਂ ਜਿਨਾਂ ਨੇ ਸਮੇਂ-ਸਮੇਂ ’ਤੇ ਯੋਗ ਦਿਸ਼ਾ ਨਿਰਦੇਸ਼ ਦੇ ਕੇ ਹੌਸਲਾ ਅਫ਼ਜ਼ਾਈ ਕੀਤੀ ਹੈਲ ਬੀਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਉਹ 12ਵੀਂ ਜਮਾਤ ਨਾਨ-ਮੈਡੀਕਲ ਦੇ ਵਿਸ਼ਿਆਂ ਵਿਚ ਕਰਨਾ ਚਾਹੁੰਦਾ ਹੈ ਅਤੇ 12ਵੀਂ ਵਿਚ ਹੋਰ ਵੀ ਜ਼ਿਆਦਾ ਲਗਨ ਤੇ ਮਿਹਨਤ ਨਾਲ ਪੜ੍ਹਾਈ ਕਰੇਗਾ। ਉਸ ਨੇ ਦੱਸਿਆ ਕਿ ਉਸ ਦਾ ਸੁਫ਼ਨਾ ਐਨਡੀਏ ਦੀ ਪ੍ਰੀਖਿਆ ਪਾਸ ਕਰਕੇ ਏਅਰ ਫੋਰਸ ਵਿਚ ਪਾਇਲਟ ਜਾਂ ਨੇਵੀ ਵਿੱਚ ਅਫਸਰ ਬਣਨਾ ਚਾਹੁੰਦਾ ਹੈ ਤਾਂ ਜੋ ਦੇਸ਼ ਦੀ ਸੇਵਾ ਕਰਕੇ ਆਪਣੇ ਸੂਬੇ, ਜ਼ਿਲ੍ਹੇ ਤੇ ਮਾਪਿਆਂ ਦਾ ਨਾਂ ਰੌਸ਼ਨ ਕਰ ਸਕੇ। ਅੰਤ ਵਿੱਚ ਉਸ ਨੇ ਦੱਸਿਆ ਕਿ ਉਹ ਆਪਣੇ ਦਾਦਾ ਸਵ. ਗੁਰਚਰਨ ਸਿੰਘ ਜੋ ਕਿ ਟੈਰੀਟੋਰੀਅਲ ਆਰਮੀ ਅਤੇ ਰੇਲਵੇ ਵਿੱਚੋਂ ਜੇਈ-ੀ ਸੇਵਾ ਮੁਕਤ ਹੋਏ ਸਨ ਨੂੰ ਆਪਣਾ ਪ੍ਰੇਰਨਾ ਸਰੋਤ ਮੰਨਦਾ ਹੈ।