ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸਿੱਖ ਧਰਮ ਦੀ ਦੂਜੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਖ਼ਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਭਾਵਨਾ ਨਾਲ
Publish Date: Sun, 19 Apr 2026 04:39 PM (IST)
Updated Date: Sun, 19 Apr 2026 04:42 PM (IST)

ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸਿੱਖ ਧਰਮ ਦੀ ਦੂਜੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਖ਼ਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਗੁਰੂ ਚਰਨਾਂ ’ਚ ਹਾਜ਼ਰੀ ਲਗਾਉਣ ਲਈ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ’ਤੇ ਚਾਨਣਾ ਪਾਉਂਦਿਆਂ ਦੇਸ਼-ਵਿਦੇਸ਼ ’ਚ ਵੱਸਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ। ਇਸ ਤੋਂ ਪਹਿਲਾਂ ਖ਼ਾਲਸਾ ਕਾਲਜ ਆਫ਼ ਫਿਜੀਕਲ ਐਜ਼ੂਕੇਸ਼ਨ ਦੇ ਵਿਿਦਆਰਥੀਆਂ ਨੇ ਰਸਭਿੰਨੇ ਕੀਰਤਨ ਦੁਆਰਾ ਹਾਜ਼ਰ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਉਪਰੰਤ ਸਿੱਖ ਇਤਿਹਾਸ ਮਾਹਿਰ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਮੂੰਹ ਸੰਗਤ ਨੂੰ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਸਬੰਧੀ ਵਿਸਥਾਰ ਪੂਰਵਕ ਜਾਣੂ ਕਰਵਾਇਆ ਅਤੇ ਗੁਰੂ ਸਾਹਿਬਾਨ ਜੀ ਦੇ ਜੀਵਨ ਤੇ ਉਪਦੇਸ਼ਾਂ ’ਤੇ ਚਾਨਣਾ ਪਾਇਆ। ਇਸ ਦੌਰਾਨ ਛੀਨਾ ਨੇ ਕਿਹਾ ਕਿ ਗੁਰੂ ਸਾਹਿਬ ਜੀ ਨੇ ਗੁਰਮੁਖੀ ਲਿਪੀ ਨੂੰ ਵਿਕਸਿਤ ਕਰਕੇ ਸਿੱਖ ਕੌਮ ਨੂੰ ਇਕ ਮਜ਼ਬੂਤ ਪਛਾਣ ਦਿੱਤੀ ਅਤੇ ਸਿੱਖਿਆ ਦੇ ਪ੍ਰਸਾਰ ’ਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਨੇ ਲੰਗਰ ਪ੍ਰਥਾ ਨੂੰ ਹੋਰ ਮਜ਼ਬੂਤ ਕਰਕੇ ਸਮਾਜ ’ਚ ਬਰਾਬਰੀ ਅਤੇ ਸੇਵਾ ਦੀ ਭਾਵਨਾ ਨੂੰ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੇ ਧਰਮ ਅਤੇ ਵਿਰਾਸਤ ਨਾਲ ਜੋੜਨ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਨੂੰ ਆਪਣੀ ਦਿਨਚਰਿਆ ’ਚ ਅਪਣਾਉਣਾ ਚਾਹੀਦਾ ਹੈ ਤਾਂ ਜੋ ਅਸੀਂ ਇਕ ਚੰਗਾ ਅਤੇ ਨੈਤਿਕ ਸਮਾਜ ਬਣਾਉਣ ’ਚ ਯੋਗਦਾਨ ਪਾ ਸਕੀਏ। ਇਸ ਮੌਕੇ ’ਵਰਸਿਟੀ ਦੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ, ਐਗਜੇਮੀਨੇਸ਼ਨ ਕੰਟਰੋਲਰ ਡੀਨ ਡਾ. ਕੰਵਲਜੀਤ ਸਿੰਘ, ਕੌਂਸਲ ਦੇ ਜੁਆਇੰਟ ਸਕੱਤਰ ਲਖਵਿੰਦਰ ਸਿੰਘ ਢਿੱਲੋਂ, ਮੈਂਬਰ ਰਮਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਗੁਰਦੇਵ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਜ, ਖ਼ਾਲਸਾ ਕਾਲਜ ਪਬਲਿਕ ਸਕੂਲ (ਘੁੱਗ), ਜਲੰਧਰ ਪ੍ਰਿੰਸੀਪਲ ਪਰਮਜੀਤ ਸਿੰਘ, ਅੰਡਰ ਸੈਕਟਰੀ ਡੀਐੱਸ ਰਟੌਲ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਕਾਲਜ, ਸਕੂਲ ਦੇ ਵਿਿਦਆਰਥੀ ਹਾਜ਼ਰ ਸਨ।