ਪੰਜਾਬ 'ਚ ਭਾਜਪਾ ਦਾ ਵੱਡਾ ਇਕੱਠ, ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਅਤੇ CM ਨਾਇਬ ਸੈਣੀ ਨੇ ਕਿਸਾਨਾਂ ਨਾਲ ਕੀਤੀ ਅਹਿਮ ਗੱਲਬਾਤ
ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਬਾਬਾ ਬਕਾਲਾ ਸਾਹਿਬ ਨੇੜਲੇ ਪਿੰਡ ਉਮਰਾਨੰਗਲ ਵਿਖੇ ਪਹੁੰਚ ਕੇ ਵਿਸ਼ੇਸ਼ 'ਕਿਸਾਨ ਚੌਪਾਲ' ਵਿੱਚ ਹਿੱਸਾ ਲਿਆ। ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੀ ਮੁੱਖ ਰੈਲੀ ਲਈ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਇਲਾਕੇ ਦੇ ਕਿਸਾਨਾਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ।
Publish Date: Fri, 28 Aug 2026 03:12 PM (IST)
Updated Date: Fri, 28 Aug 2026 03:14 PM (IST)
ਪੱਤਰ ਪ੍ਰੇਰਕ, ਅੰਮ੍ਰਿਤਸਰ : ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਬਾਬਾ ਬਕਾਲਾ ਸਾਹਿਬ ਨੇੜਲੇ ਪਿੰਡ ਉਮਰਾਨੰਗਲ ਵਿਖੇ ਪਹੁੰਚ ਕੇ ਵਿਸ਼ੇਸ਼ 'ਕਿਸਾਨ ਚੌਪਾਲ' ਵਿੱਚ ਹਿੱਸਾ ਲਿਆ। ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੀ ਮੁੱਖ ਰੈਲੀ ਲਈ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਇਲਾਕੇ ਦੇ ਕਿਸਾਨਾਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ।
ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਆ ਰਹੀਆਂ ਖੇਤੀਬਾੜੀ ਸਮੱਸਿਆਵਾਂ, ਫ਼ਸਲਾਂ ਦੇ ਵਾਜਬ ਭਾਅ ਅਤੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਕਿਸਾਨ ਭਲਾਈ ਯੋਜਨਾਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਕਿਸਾਨਾਂ ਨੇ ਵੀ ਆਪਣੇ ਮਸਲੇ ਕੇਂਦਰੀ ਮੰਤਰੀ ਅੱਗੇ ਰੱਖੇ, ਜਿਨ੍ਹਾਂ ਨੂੰ ਉਨ੍ਹਾਂ ਨੇ ਧਿਆਨ ਨਾਲ ਸੁਣਿਆ ਅਤੇ ਹੱਲ ਦਾ ਭਰੋਸਾ ਦਿੱਤਾ।