ਵਜ਼ੀਰ ਭੁੱਲਰ ਵਿਖੇ ਮੰਨਾ ਦੇ ਹੱਕ ’ਚ ਭਾਜਪਾ ਪ੍ਰਭਾਰੀ ਖੋਜੇਵਾਲ ਨੇ ਕੀਤੀ ਮੀਟਿੰਗ ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਭਾਰਤੀ ਜਨਤਾ ਪਾਰਟੀ ਦੇ ਅੰਮ੍ਰਿਤਸਰ ਦਿਹਾਤੀ ਦੇ ਪ੍ਰਭਾਰੀ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਹੇਠ ਭਾਜਪਾ ਦੇ ਸੀਨੀਅਰ ਆਗੂ ਸਾਬਕਾ ਰਾਜ ਮੰਤਰੀ ਮਨਜੀਤ ਸਿੰਘ ਮੰਨਾ ਦੇ ਹੱਕ ਵਿਚ ਪਿੰਡ ਵਜ਼ੀਰ ਭੁੱਲਰ ਵਿਖੇ
Publish Date: Wed, 16 Sep 2026 05:12 PM (IST)
Updated Date: Wed, 16 Sep 2026 05:14 PM (IST)
ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਭਾਰਤੀ ਜਨਤਾ ਪਾਰਟੀ ਦੇ ਅੰਮ੍ਰਿਤਸਰ ਦਿਹਾਤੀ ਦੇ ਪ੍ਰਭਾਰੀ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਹੇਠ ਭਾਜਪਾ ਦੇ ਸੀਨੀਅਰ ਆਗੂ ਸਾਬਕਾ ਰਾਜ ਮੰਤਰੀ ਮਨਜੀਤ ਸਿੰਘ ਮੰਨਾ ਦੇ ਹੱਕ ਵਿਚ ਪਿੰਡ ਵਜ਼ੀਰ ਭੁੱਲਰ ਵਿਖੇ ਸਾਬਕਾ ਸਰਪੰਚ ਬਾਬਾ ਅਵਤਾਰ ਸਿੰਘ ਦੇ ਗ੍ਰਹਿ ਵਿਖੇ ਭਾਜਪਾ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਇਲਾਕੇ ਦੇ ਭਾਜਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਭਾਜਪਾ ਆਗੂਆਂ ਵੱਲੋਂ ਰਣਜੀਤ ਸਿੰਘ ਖੋਜੇਵਾਲ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਖੋਜੇਵਾਲ ਵੱਲੋਂ ਭਾਰਤੀ ਜਨਤਾ ਪਾਰਟੀ ਵੱਲੋਂ ਆਈਆਂ ਹਦਾਇਤਾਂ ਅਨੁਸਾਰ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਖੋਜੇਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੋਕਾਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਲੋਕ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਸਾਫ਼ ਸੁਥਰਾ ਤੇ ਇਮਾਨਦਾਰੀ ਭਰਿਆ ਅਤੇ ਗੈਂਗਸਟਰਵਾਦ ਤੋਂ ਨਿਜ਼ਾਤ ਦਿਵਾਉਣ ਵਾਲਾ ਸ਼ਾਸਨ ਮਿਲ਼ੇ ਤਾਂ ਜੋ ਉਹ ਆਪਣੀ ਜ਼ਿੰਦਗੀ ਨੂੰ ਖੁਸ਼ਹਾਲੀ ਭਰਿਆ ਬਤੀਤ ਕਰ ਸਕਣ। ਇਸ ਮੌਕੇ ਖੋਜੇਵਾਲ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਵੱਲੋਂ 18 ਸਤੰਬਰ ਤੋਂ ਲ਼ੈ ਕੇ 21 ਸਤੰਬਰ ਤੱਕ 4 ਨਸ਼ਾ ਮੁਕਤ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ 17 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰੇਗੀ। ਉਨ੍ਹਾਂ ਕਿਹਾ ਕਿ ਪਹਿਲੀ ਯਾਤਰਾ 18 ਸਤੰਬਰ ਨੂੰ ਮਾਧੋਪੁਰ ਦੇ ਏਕਤਾ ਸਥਲ ਤੋਂ ਭਾਜਪਾ ਦੇ ਕੌਮੀ ਪ੍ਰਧਾਨ ਨਿਧਨ ਨਵੀਨ ਵੱਲੋਂ ਰਵਾਨਾ ਕੀਤੀ ਜਾਵੇਗੀ। ਇਹ ਯਾਤਰਾ ਮਜੀਠਾ, ਜੰਡਿਆਲਾ, ਬਾਬਾ ਬਕਾਲਾ ਸਾਹਿਬ, ਤਰਨਤਾਰਨ, ਖਡੂਰ ਸਾਹਿਬ, ਖੇਮਕਰਨ, ਪੱਟੀ, ਫਿਰੋਜ਼ਪੁਰ, ਸਮੇਤ ਵੱਖ-ਵੱਖ ਹਲਕਿਆਂ ਤੋਂ ਹੁੰਦੀ ਹੋਈ ਅੱਗੇ ਵੱਧੇਗੀ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਸਰਪੰਚ ਬਾਬਾ ਅਵਤਾਰ ਸਿੰਘ, ਤਰਸੇਮ ਸਿੰਘ ਹੀਰਾ, ਬਲਜੀਤ ਸਿੰਘ, ਬਲਦੇਵ ਸਿੰਘ, ਸੂਬੇਦਾਰ ਸਰਦੂਲ ਸਿੰਘ, ਸੂਬੇਦਾਰ ਮਹਿੰਦਰ ਸਿੰਘ, ਮਾਹਨ ਸਿੰਘ, ਪਿੰਦਰ ਦੋਲੋ ਨੰਗਲ, ਬੂਟਾ ਸਿੰਘ ਭੁੱਲਰ, ਭੁਪਿੰਦਰ ਸਿੰਘ ਕੋਟ ਮਹਿਤਾਬ, ਸਰਬਜੀਤ ਸਿੰਘ ਕੋਟ ਮਹਿਤਾਬ, ਤਰਲੋਕ ਸਿੰਘ ਭੁੱਲਰ, ਸਾਬਕਾ ਮੈਂਬਰ ਕਸ਼ਮੀਰ ਸਿੰਘ, ਮੋਨੂੰ ਬੁੱਢਾ ਥੇਹ, ਦਲਬੀਰ ਸਿੰਘ ਬੁੱਢਾ ਥੇਹ, ਪੰਮਾ ਛਾਪੀਆਂਵਾਲੀ, ਜਗਜੀਤ ਸਿੰਘ ਫੇਰੂਮਾਨ, ਬਲਰਾਜ ਸਿੰਘ ਜਲੂਪੁਰ ਖੇੜਾ, ਮਾਨ ਸਿੰਘ, ਗੁਰਮੀਤ ਸਿੰਘ ਟੀਟੂ, ਜਗੀਰ ਸਿੰਘ, ਹਰਪਾਲ ਸਿੰਘ, ਬੂਟਾ ਸਿੰਘ, ਨਿਸ਼ਾਨ ਸਿੰਘ, ਗੱਬੂ ਭੁੱਲਰ, ਸੁਖਵਿੰਦਰ ਸਿੰਘ ਕਾਕਾ, ਲਵਲੀ, ਅਤੇ ਹੋਰ ਪਤਵੰਤੇ ਹਾਜਰ ਸਨ।