ਭਾਜਪਾ ਭਾਰਤ ’ਚ ਨਸ਼ੇ ਲਿਆਉਣ ਲਈ ਸਭ ਤੋਂ ਵੱਧ ਜ਼ਿੰਮੇਵਾਰ : ਧਾਲੀਵਾਲ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ’ਤੇ ਤਿੱਖਾ ਹਮਲਾ ਬੋਲਦਿਆਂ ਉਨ੍ਹਾਂ ਉੱਤੇ ਪੂਰੇ ਦੇਸ਼ ਵਿਚ ਨਸ਼ਾ ਤਸਕਰੀ ਨੂੰ ਨੱਥ
Publish Date: Wed, 21 Oct 2026 04:28 PM (IST)
Updated Date: Wed, 21 Oct 2026 04:30 PM (IST)
ਅਮਿਤ ਸ਼ਾਹ ਅੰਤਰਰਾਸ਼ਟਰੀ ਸਰਹੱਦ ਨੂੰ ਸੁਰੱਖਿਅਤ ਕਰਨ ’ਚ ਕੇਂਦਰ ਦੀ ਅਸਫਲਤਾ ਦਾ ਜਵਾਬ ਦੇਣ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ’ਤੇ ਤਿੱਖਾ ਹਮਲਾ ਬੋਲਦਿਆਂ ਉਨ੍ਹਾਂ ਉੱਤੇ ਪੂਰੇ ਦੇਸ਼ ਵਿਚ ਨਸ਼ਾ ਤਸਕਰੀ ਨੂੰ ਨੱਥ ਪਾਉਣ ਵਿਚ ਅਸਫਲ ਰਹਿਣ ਅਤੇ ਨਾਲ ਹੀ ਸਿਆਸੀ ਮੁਆਵਜ਼ੇ ਲਈ ਪੰਜਾਬ ਦੀ ਨਸ਼ਿਆਂ ਵਿਰੁੱਧ ਲੜਾਈ ਦਾ ਫਾਇਦਾ ਚੁੱਕਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ। ਧਾਲੀਵਾਲ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੇ ਕੋਹੜ ਬਾਰੇ ਉਪਦੇਸ਼ ਦੇਣ ਤੋਂ ਪਹਿਲਾਂ, ਅਮਿਤ ਸ਼ਾਹ ਨੂੰ ਉਨ੍ਹਾਂ ਰਾਜਾਂ ਵਿੱਚ ਭਾਜਪਾ ਦੇ ਆਪਣੇ ਰਿਕਾਰਡ ਦਾ ਜਵਾਬ ਦੇਣਾ ਚਾਹੀਦਾ ਹੈ ਜਿੱਥੇ ਇਹ ਸੱਤਾ ਵਿੱਚ ਹੈ ਅਤੇ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਪੰਜਾਬ ਵਿੱਚ ਨਸ਼ਿਆਂ ਅਤੇ ਹਥਿਆਰਾਂ ਨੂੰ ਦਾਖਲ ਹੋਣ ਤੋਂ ਰੋਕਣ ਲਈ ਕੇਂਦਰ ਨੇ ਕੀ ਕੀਤਾ ਹੈ। ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਜਾਂਚ ਪੀੜਤ ਪਰਿਵਾਰ ਦੀ ਮੰਗ ਤੇ ਸੀਬੀਆਈ ਨੂੰ ਸੌਂਪਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਫੈਸਲੇ ਤੇ ਪ੍ਰਤੀਕਿਰਿਆ ਦਿੰਦਿਆਂ ਧਾਲੀਵਾਲ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਇਹ ਯਕੀਨੀ ਬਣਾਇਆ ਹੈ ਕਿ ਜਾਂਚ ਇਹ ਸਥਾਪਿਤ ਕਰ ਸਕੇ ਕਿ ਇਸ ਕਤਲ ਪਿੱਛੇ ਕਿਹੜੀਆਂ ਤਾਕਤਾਂ ਸਨ। ਉਨ੍ਹਾਂ ਕਿਹਾ ਕਿ ਇਹ ਘਟਨਾ ਪੰਜਾਬ ਵਿਚ ਇੱਕ ਵੱਡਾ ਮੁੱਦਾ ਬਣ ਗਈ ਹੈ ਕਿਉਂਕਿ ਮਾਨ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਨਸ਼ਿਆਂ ਵਿਰੁੱਧ ਲਗਾਤਾਰ ਜੰਗ ਲੜ ਰਹੀ ਹੈ, ਹਜ਼ਾਰਾਂ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹਾਂ ਵਿਚ ਭੇਜ ਰਹੀ ਹੈ ਅਤੇ ਨਸ਼ਾ ਤਸਕਰੀ ਨਾਲ ਜੁੜੀਆਂ ਜਾਇਦਾਦਾਂ ਨੂੰ ਢਾਹ ਰਹੀ ਹੈ। ਧਾਲੀਵਾਲ ਨੇ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੇ ਸਵਾਲ ਉਠਾਉਂਦੇ ਹੋਏ ਪੁੱਛਿਆ ਕਿ ਉਹ ਸਿਆਸੀ ਭਾਸ਼ਣਾਂ ਤੋਂ ਇਲਾਵਾ ਸੂਬੇ ਲਈ ਕੀ ਲੈ ਕੇ ਆਏ ਹਨ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਨੇ ਪਹਿਲਾਂ ਪੰਜਾਬ ਵਿਚ ਭਾਜਪਾ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਹਿੱਸਾ ਲਿਆ ਸੀ, ਪਰ ਰੈਲੀ ਪਾਰਟੀ ਦੁਆਰਾ ਦਾਅਵਾ ਕੀਤੀ ਗਈ ਭੀੜ ਨੂੰ ਆਕਰਸ਼ਿਤ ਕਰਨ ਵਿੱਚ ਅਸਫਲ ਰਹੀ ਸੀ। ਉਨ੍ਹਾਂ ਚੁਣੌਤੀ ਦਿੰਦਿਆਂ ਪੁੱਛਿਆ ਅਮਿਤ ਸ਼ਾਹ ਜੀ, ਪੰਜਾਬ ਵਿੱਚ ਤੁਹਾਡਾ ਸੁਆਗਤ ਹੈ, ਪਰ ਕੀ ਤੁਸੀਂ ਸਾਨੂੰ ਦੱਸ ਸਕਦੇ ਹੋ ਕਿ ਤੁਸੀਂ ਪੰਜਾਬ ਲਈ ਕੀ ਲੈ ਕੇ ਆਏ ਹੋ? ਅਤੇ ਭਾਜਪਾ ਨੂੰ ਸੂਬੇ ਦੀ ਨਸ਼ਿਆਂ ਵਿਰੁੱਧ ਲੜਾਈ ਵਿੱਚ ਆਪਣਾ ਯੋਗਦਾਨ ਸਪੱਸ਼ਟ ਕਰਨ ਲਈ ਕਿਹਾ। ਧਾਲੀਵਾਲ ਨੇ ਕਿਹਾ, ਪੰਜਾਬ ਨੇ ਦੇਸ਼ ਦੀ ਆਜ਼ਾਦੀ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ, ਪਰ ਪਿਛਲੇ 12-13 ਸਾਲਾਂ ਵਿਚ ਭਾਜਪਾ ਨੇ ਪੰਜਾਬ ਨੂੰ ਕੀ ਦਿੱਤਾ ਹੈ? ਪੰਜਾਬੀ ਇਸ ਸਿਆਸਤ ਨੂੰ ਕਬੂਲ ਨਹੀਂ ਕਰਨਗੇ। ਸਾਨੂੰ ਭਾਜਪਾ, ਆਰਐਸਐਸ ਦੇ ਏਜੰਡੇ ਅਤੇ ਕਾਂਗਰਸ ਤੋਂ ਸੁਚੇਤ ਰਹਿਣਾ ਚਾਹੀਦਾ ਹੈ, ਜਿਨ੍ਹਾਂ ਨੇ ਅਤੀਤ ਵਿਚ ਪੰਜਾਬ ਨੂੰ ਨਿਰਾਸ਼ ਕੀਤਾ ਹੈ।