ਖਹਿਰਾ ਤੇ ਪੱਟੀ ਦੇ ਭਾਜਪਾ ਆਗੂਆਂ ਨੇ ਸੂਬਾ ਸਕੱਤਰ ਮੰਨਾ ਨਾਲ ਕੀਤੀ ਮੁਲਾਕਾਤ ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਲੋਕ ਸਭਾ ਹਲਕਾ ਖਡੂਰ ਸਾਹਿਬ ਵਿੱਚ ਪੈਂਦੇ ਵਿਧਾਨ ਸਭਾ ਹਲਕਾ ਪੱਟੀ ਦੇ ਭਾਜਪਾ ਆਗੂਆਂ
Publish Date: Wed, 09 Sep 2026 04:33 PM (IST)
Updated Date: Wed, 09 Sep 2026 04:34 PM (IST)
ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਲੋਕ ਸਭਾ ਹਲਕਾ ਖਡੂਰ ਸਾਹਿਬ ਵਿੱਚ ਪੈਂਦੇ ਵਿਧਾਨ ਸਭਾ ਹਲਕਾ ਪੱਟੀ ਦੇ ਭਾਜਪਾ ਆਗੂਆਂ ਜਿਨ੍ਹਾਂ ਵਿਚ ਸਾਬਕਾ ਮੰਡਲ ਪ੍ਰਧਾਨ ਪਦਮ ਕਿਸ਼ੋਰ ਤੇ ਪਰਵਾਸੀ ਯੂਨੀਅਨ ਦੇ ਪ੍ਰਧਾਨ ਜਗਪਾਲ ਸਿੰਘ ਨੇ ਆਪਣੇ ਸਾਥੀ ਭਾਜਪਾ ਦੇ ਜ਼ਿਲ੍ਹਾ ਤਰਨਤਾਰਨ ਦੇ ਮੀਤ ਪ੍ਰਧਾਨ ਤੇ ਮੁੱਖ ਬੁਲਾਰਾ ਅਮਰਪਾਲ ਸਿੰਘ ਖਹਿਰਾ ਨਾਲ ਲੋਕ ਸਭਾ ਹਲਕੇ ਦੇ ਇੰਚਾਰਜ ਅਤੇ ਭਾਜਪਾ ਦੇ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਦੇ ਗ੍ਰਹਿ ਪਹੁੰਚੇ ਤੇ ਉਨ੍ਹਾਂ ਨਾਲ ਵਿਚਾਰ ਵਟਾਂਦਰਾ ਕੀਤਾ। ਆਗੂਆਂ ਨੇ ਕਿਹਾ ਕਿ ਪੱਟੀ ਸ਼ਹਿਰ ਦੀਆਂ ਕੁਝ ਮੁਸ਼ਕਿਲਾਂ ਸਨ ਜਿਨ੍ਹਾਂ ਨੂੰ ਹੱਲ ਕਰਵਾਉਣ ਲਈ ਉਹ ਅੱਜ ਇੱਥੇ ਪਹੁੰਚੇ ਹਨ। ਉਨ੍ਹਾਂ ਕਿਹਾ ਮੰਨਾ ਵੱਲੋਂ ਉਨ੍ਹਾਂ ਦੀ ਹਰ ਮੁਸ਼ਕਿਲ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਹੈ ਤੇ ਉਨ੍ਹਾਂ ਨੂੰ ਆਸ ਹੈ ਕਿ ਪੱਟੀ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਿਲਾਂ ਜਲਦ ਹੱਲ ਹੋਣਗੀਆਂ। ਉਨ੍ਹਾਂ ਕਿਹਾ ਮਨਜੀਤ ਸਿੰਘ ਮੀਆਂਵਿੰਡ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਜੋ ਸਾਡੀ ਡਿਊਟੀ ਲਗਾਈ ਗਈ ਹੈ, ਉਹ ਆਪਣੇ ਸਾਥੀਆਂ ਸਮੇਤ ਉਸਨੂੰ ਤਨਦੇਹੀ ਨਾਲ ਨਿਭਾਉਣਗੇ। ਮੰਨਾ ਨੇ ਕਿਹਾ ਮੇਰੇ ਲੋਕ ਸਭਾ ਹਲਕੇ ਦੇ ਜਿਹੜੇ ਵੀ ਵਿਧਾਨਸਭਾ ਹਲਕੇ ਵਿਚ ਕਿਸੇ ਨੂੰ ਵੀ ਕੋਈ ਮੁਸ਼ਕਿਲ ਆਉਂਦੀ ਹੈ, ਉਹ ਉਸ ਨੂੰ ਆਪਣੀ ਡਿਊਟੀ ਸਮਝਦੇ ਹੋਏ ਜ਼ਰੂਰ ਹੱਲ ਕਰਵਾਉਦੇ ਹਨ। ਅਮਰਪਾਲ ਸਿੰਘ ਖਹਿਰਾ ਨੇ ਕਿਹਾ ਲੋਕ ਸਭਾ ਹਲਕੇ ਵਿਚ ਪੈਂਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਮੰਨਾ ਵੱਲੋਂ ਲੋਕਾਂ ਨਾਲ ਕੀਤੇ ਜਾ ਰਹੇ ਮੇਲ ਮਿਲਾਪ ਸਦਕਾ ਪਾਰਟੀ ਦਿਨੋ ਦਿਨ ਮਜ਼ਬੂਤ ਹੋ ਰਹੀ ਹੈ। ਇਸ ਮੌਕੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਸਰਕਲ ਪ੍ਰਧਾਨ ਬੌਬੀ ਬੋਦੇਵਾਲ, ਹਰਪ੍ਰੀਤ ਸਿੰਘ ਹੈਪੀ ਖੱਖ ਪੀਏ, ਡਿਪਟੀ ਬਦੇਸ਼ਾ, ਜਸ ਭੋਰਛੀ, ਭੁਪਿੰਦਰ ਸਿੰਘ ਸੰਘਰ, ਜੱਜ ਬਦੇਸ਼ਾ, ਰਵੀ ਬਦੇਸ਼ਾ, ਰਵੀ ਟਪਿਆਲਾ, ਪਿੰਦਰ ਦੌਲੋਨੰਗਲ, ਗਾਂਧੀ ਭਿੰਡਰ ਆਦਿ ਹਾਜ਼ਰ ਸਨ।