- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੰਮ੍ਰਿਤਸਰ ਏਅਰਪੋਰਟ ਤੋਂ ਨਿਕਲਣ 'ਤੇ ਭਾਜਪਾ ਵਰਕਰਾਂ ਵੱਲੋਂ ਕੌਮੀ ਪ੍ਰਧਾਨ ਨਿਤਿਨ ਨਬੀਲ ਦਾ ਫੁੱਲਾਂ ਦੇ ਹਾਰਾਂ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ। ਮੀਡੀਆ ਕਰਮੀਆਂ ਨੇ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਬਿਨਾਂ ਕੁਝ ਬੋਲੇ ਏਅਰਪੋਰਟ ਤੋਂ ਬਾਹਰ ਨਿਕਲ ਗਏ। ਇਸ ਤੋਂ ਬਾਅਦ ਨਿਤਿਨ ਨਬੀਨ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ।

ਜਾਗਰਣ ਸੰਵਾਦਦਾਤਾ, ਅੰਮ੍ਰਿਤਸਰ : ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੀ ਉਡਾਣ ਸ਼ਨਿਚਰਵਾਰ ਦੁਪਹਿਰ ਲਗਪਗ 12.25 ਵਜੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਪਹੁੰਚੀ। ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵੀ ਉਨ੍ਹਾਂ ਦੇ ਨਾਲ ਹੀ ਦਿੱਲੀ ਤੋਂ ਇੱਥੇ ਪਹੁੰਚੇ। ਲਗਪਗ ਅੱਧੇ ਘੰਟੇ ਤੋਂ ਬਾਅਦ ਦੁਪਹਿਰ 1.00 ਵਜੇ ਜਿਵੇਂ ਹੀ ਨਬੀਨ ਏਅਰਪੋਰਟ ਦੇ ਨਿਕਾਸੀ ਦੁਆਰ 'ਤੇ ਪਹੁੰਚੇ, ਉੱਥੇ ਮੌਜੂਦ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੀਨੀਅਰ ਆਗੂ ਮਨੋਰੰਜਨ ਕਾਲੀਆ, ਕੇ.ਡੀ. ਭੰਡਾਰੀ, ਰਾਕੇਸ਼ ਰਾਠੌਰ, ਅਮਰਪਾਲ ਸਿੰਘ ਬੋਨੀ ਅਜਨਾਲਾ, ਸਾਬਕਾ ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ ਤੇ ਸ਼ਵੇਤ ਮਲਿਕ, ਜ਼ਿਲ੍ਹਾ ਭਾਜਪਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਸਮੇਤ ਸੈਂਕੜੇ ਭਾਜਪਾ ਵਰਕਰਾਂ ਵੱਲੋਂ ਉਨ੍ਹਾਂ ਦਾ ਫੁੱਲਾਂ ਦੇ ਹਾਰਾਂ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾਂ ਸੱਭਿਆਚਾਰਕ ਗਰੁੱਪ ਵੱਲੋਂ ਢੋਲ ਦੀ ਥਾਪ 'ਤੇ ਪੰਜਾਬੀ ਗੀਤ ਬੋਲੇ ਗਏ।
ਮੀਡੀਆ ਕਰਮੀਆਂ ਨੇ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਬਿਨਾਂ ਕੁਝ ਬੋਲੇ ਏਅਰਪੋਰਟ ਤੋਂ ਬਾਹਰ ਨਿਕਲ ਗਏ। ਇਸ ਤੋਂ ਬਾਅਦ ਨਿਤਿਨ ਨਬੀਨ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ। ਹਾਲਾਂਕਿ ਇਸ ਤੋਂ ਪਹਿਲੋਂ ਉਨ੍ਹਾਂ ਕੇਸਰੀ ਦਸਤਾਰ ਸਜਾਈ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ, ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਮੌਜੂਦ ਸਨ।