- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
Sri Harmandir Sahib ਨਤਮਸਤਕ ਹੋਣ ਤੋਂ ਬਾਅਦ Nitin Nabin ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਉਨ੍ਹਾਂ ਗੁਰੂ ਘਰ ਨਤਮਸਤਕ ਹੋ ਕੇ ਨਵੀਂ ਊਰਜਾ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇੱਥੇ ਆ ਕੇ ਜਿੱਥੇ ਦੇਸ਼ ਦੇ ਭਲੇ ਦੀ ਅਰਦਾਸ ਕੀਤੀ ਹੈ ਉੱਥੇ ਹੀ ਪੰਜਾਬ ਦ ਲਈ ਵੀ ਅਰਦਾਸ ਕੀਤੀ ਹੈ।

BJP National President Nitin Nabin Press Conference : ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਨਤਮਸਤਕ ਹੋਣ ਤੋਂ ਬਾਅਦ ਨਿਤਿਨ ਨਬੀਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਉਨ੍ਹਾਂ ਗੁਰੂ ਘਰ ਨਤਮਸਤਕ ਹੋ ਕੇ ਨਵੀਂ ਊਰਜਾ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇੱਥੇ ਆ ਕੇ ਜਿੱਥੇ ਦੇਸ਼ ਦੇ ਭਲੇ ਦੀ ਅਰਦਾਸ ਕੀਤੀ ਹੈ ਉੱਥੇ ਹੀ ਪੰਜਾਬ ਦ ਲਈ ਵੀ ਅਰਦਾਸ ਕੀਤੀ ਹੈ। ਸਰਬੱਤ ਦਾ ਭਲਾ ਇਥੇ ਆ ਕੇ ਮੰਗਿਆ ਜਾਂਦਾ ਹੈ ਅਤੇ ਪੰਜਾਬ 'ਚ ਮਹਾਰਾਜਾ ਰਣਜੀਤ ਸਿੰਘ ਦੀ ਸੋਚ ਵਾਲਾ ਰਾਜ ਭਾਜਪਾ ਦੇਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮਹਾਰਾਜਾ ਰਣਜੀਤ ਸਿੰਘ ਨੇ ਪੰਜਾਬ ਨੂੰ ਵੱਖਰੀ ਪਛਾਣ ਦਿੱਤੀ ਸੀ, ਭਾਜਪਾ ਉਸੇ ਪਛਾਣ ਨੂੰ ਦੁਬਾਰਾ ਬਰਕਰਾਰ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਨਗਰੀ ਪਟਨਾ ਸਾਹਿਬ ਤੋਂ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਗੁਰੂ ਨਗਰੀ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ ਜਿਸ ਦੀ ਉਨ੍ਹਾਂ ਨੂੰ ਬੇਹੱਦ ਖੁਸ਼ੀ ਹੈ।
ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਰਾਸ਼ਟਰੀ ਜਨਰਲ ਸਕੱਤਰ ਤੇ ਰਾਜਸਭਾ ਮੈਂਬਰ ਤਰੁਣ ਚੁੱਘ, ਰਾਜਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਸੀਨੀਅਰ ਐਡਵੋਕੇਟ ਐਚਐਸ ਫੂਲਕਾ, ਇਕਬਾਲ ਸਿੰਘ ਲਾਲਪੁਰਾ ਆਦਿ ਮੌਜੂਦ ਸਨ।