ਅੰਮ੍ਰਿਤਸਰ ਫੇਰੀ 'ਤੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੇ ਤਰੁਣ ਚੁੱਘ; ਸ੍ਰੀ ਦਰਬਾਰ ਸਾਹਿਬ ਸਮੇਤ ਧਾਰਮਿਕ ਸਥਾਨਾਂ 'ਚ ਟੇਕਿਆ ਮੱਥਾ
ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੇ। ਅੰਮ੍ਰਿਤਸਰ ਫੇਰੀ ਦੌਰਾਨ ਦੋਵਾਂ ਸੀਨੀਅਰ ਆਗੂਆਂ ਨੇ ਸਭ ਤੋਂ ਪਹਿਲਾਂ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਮਿਲੀ ਜਾਣਕਾਰੀ ਮੁਤਾਬਕ, ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਦੋਵੇਂ ਆਗੂ ਇਤਿਹਾਸਕ ਸ੍ਰੀ ਦੁਰਗਿਆਣਾ ਤੀਰਥ ਅਤੇ ਭਗਵਾਨ ਸ੍ਰੀ ਰਾਮ ਤੀਰਥ ਵਿਖੇ ਵੀ ਮੱਥਾ ਟੇਕਣ ਲਈ ਰਵਾਨਾ ਹੋਣਗੇ।
Publish Date: Thu, 18 Jun 2026 03:44 PM (IST)
Updated Date: Thu, 18 Jun 2026 03:46 PM (IST)
ਅੰਮ੍ਰਿਤਸਰ : ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੇ। ਅੰਮ੍ਰਿਤਸਰ ਫੇਰੀ ਦੌਰਾਨ ਦੋਵਾਂ ਸੀਨੀਅਰ ਆਗੂਆਂ ਨੇ ਸਭ ਤੋਂ ਪਹਿਲਾਂ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਮਿਲੀ ਜਾਣਕਾਰੀ ਮੁਤਾਬਕ, ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਦੋਵੇਂ ਆਗੂ ਇਤਿਹਾਸਕ ਸ੍ਰੀ ਦੁਰਗਿਆਣਾ ਤੀਰਥ ਅਤੇ ਭਗਵਾਨ ਸ੍ਰੀ ਰਾਮ ਤੀਰਥ ਵਿਖੇ ਵੀ ਮੱਥਾ ਟੇਕਣ ਲਈ ਰਵਾਨਾ ਹੋਣਗੇ।
ਪਾਰਟੀ ਸੂਤਰਾਂ ਅਨੁਸਾਰ, ਇਸ ਧਾਰਮਿਕ ਫੇਰੀ ਤੋਂ ਬਾਅਦ ਦੋਵੇਂ ਭਾਜਪਾ ਆਗੂ ਦੁਪਹਿਰ 3 ਵਜੇ ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਵਿਖੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਉਹ ਪੰਜਾਬ ਵਿੱਚ ਭਾਜਪਾ ਦੀ ਅਗਲੀ ਸਿਆਸੀ ਰਣਨੀਤੀ, ਸੰਗਠਨ ਦੀ ਮਜ਼ਬੂਤੀ ਅਤੇ ਸੂਬੇ ਦੇ ਮੌਜੂਦਾ ਹਾਲਾਤ ਬਾਰੇ ਮੀਡੀਆ ਨਾਲ ਗੱਲਬਾਤ ਕਰ ਸਕਦੇ ਹਨ। ਪਾਰਟੀ ਪ੍ਰਧਾਨ ਬਣਨ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਦੀ ਇਸ ਫੇਰੀ ਨੂੰ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ।