DM ਗਗਨਦੀਪ ਦੇ ਪਰਿਵਾਰ ਨਾਲ ਡੱਟ ਕੇ ਖੜ੍ਹੀ ਹੈ ਭਾਜਪਾ, 4 ਅਪ੍ਰੈਲ ਨੂੰ ਅੰਮ੍ਰਿਤਸਰ ਵਿਖੇ ਦਿੱਤਾ ਜਾਵੇਗਾ ਰੋਸ ਧਰਨਾ: ਸੁਨੀਲ ਜਾਖੜ
ਇਥੋਂ ਤੱਕ ਕੀ ਕਿ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਤੇ ਪੀਏ ਦੇ ਨਾਮ ਵੀ ਪਰਚੇ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਵੀ ਗ੍ਰਿਫਤਾਰ ਨਹੀਂ ਹੋਏ । ਉਹਨਾਂ ਕਿਹਾ ਕਿ ਗਗਨਦੀਪ ਸਿੰਘ ਦੇ ਪਰਿਵਾਰ ਦੇ ਸਹਿਯੋਗ ਅਤੇ ਪਰਿਵਾਰ ਦੀਆਂ ਮੰਗਾਂ ਨੂੰ ਲੈ ਕੇ ਚਾਰ ਅਪ੍ਰੈਲ ਨੂੰ ਭਾਰਤੀ ਜਨਤਾ ਪਾਰਟੀ ਵੱਲੋਂ ਅੰਮ੍ਰਿਤਸਰ ਵਿਖੇ ਇੱਕ ਰੋਸ ਧਰਨਾ ਦਿੰਦਿਆਂ ਇਨਸਾਫ ਦੀ ਮੰਗ ਕੀਤੀ ਜਾਵੇਗੀ।
Publish Date: Mon, 30 Mar 2026 12:07 PM (IST)
Updated Date: Mon, 30 Mar 2026 12:12 PM (IST)
ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਅੰਮ੍ਰਿਤਸਰ ਵਿਖੇ ਡੀਐਮ ਗਗਨਦੀਪ ਸਿੰਘ ਦੀ ਅੰਤਿਮ ਅਰਦਾਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਪਹੁੰਚੇ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਗਗਨਦੀਪ ਸਿੰਘ ਦੇ ਪਰਿਵਾਰ ਨਾਲ ਚਟਾਨ ਵਾਂਗ ਖੜ੍ਹੀ ਹੈ ਅਤੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਹਰ ਹੀਲੇ ਯਤਨ ਕਰੇਗੀ ਉਹਨਾਂ ਕਿਹਾ ਕਿ ਲਾਲਜੀਤ ਸਿੰਘ ਭੁੱਲਰ ਨੂੰ ਬਚਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਪੂਰੀ ਤਰ੍ਹਾਂ ਸਹਿਯੋਗ ਕਰ ਰਹੇ ਹਨ, ਉਹਨਾਂ ਕਿਹਾ ਕਿ ਪੁਲਿਸ ਨੇ ਹੁਣ ਤੱਕ ਨਾ ਤਾਂ ਲਾਲਜੀਤ ਸਿੰਘ ਭੁੱਲਰ ਨਾਲ ਸੰਬੰਧਿਤ ਸੀਸੀਟੀਵੀ ਆਰ ਆਪਣੇ ਕਬਜ਼ੇ ਵਿੱਚ ਲਏ ਅਤੇ ਨਾ ਹੀ ਲਾਲਜੀਤ ਸਿੰਘ ਭੁੱਲਰ ਵੱਲੋਂ ਬਣਵਾਈ ਗਈ ਗਗਨਦੀਪ ਸਿੰਘ ਦੀ ਵੀਡੀਓ ਵਾਲੇ ਫੋਨ ਹੁਣ ਤੱਕ ਜਬਤ ਕੀਤੇ ਗਏ ਹਨ। ਇਥੋਂ ਤੱਕ ਕੀ ਕਿ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਤੇ ਪੀਏ ਦੇ ਨਾਮ ਵੀ ਪਰਚੇ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਵੀ ਗ੍ਰਿਫਤਾਰ ਨਹੀਂ ਹੋਏ । ਉਹਨਾਂ ਕਿਹਾ ਕਿ ਗਗਨਦੀਪ ਸਿੰਘ ਦੇ ਪਰਿਵਾਰ ਦੇ ਸਹਿਯੋਗ ਅਤੇ ਪਰਿਵਾਰ ਦੀਆਂ ਮੰਗਾਂ ਨੂੰ ਲੈ ਕੇ ਚਾਰ ਅਪ੍ਰੈਲ ਨੂੰ ਭਾਰਤੀ ਜਨਤਾ ਪਾਰਟੀ ਵੱਲੋਂ ਅੰਮ੍ਰਿਤਸਰ ਵਿਖੇ ਇੱਕ ਰੋਸ ਧਰਨਾ ਦਿੰਦਿਆਂ ਇਨਸਾਫ ਦੀ ਮੰਗ ਕੀਤੀ ਜਾਵੇਗੀ।