- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਭਾਜਪਾ ਦੇ ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਟਿੱਕਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਭਾਜਪਾ ਟ੍ਰੇਡ ਸੈੱਲ ਪੰਜਾਬ ਦੇ ਪ੍ਰਧਾਨ ਰਜਿੰਦਰ ਸਿੰਘ ਮਰਵਾਹਾ ਅਤੇ ਟ੍ਰੇਡ ਸੈੱਲ ਦੇ ਕੋ-ਕਨਵੀਨਰ ਪਰਮਜੀਤ ਸਿੰਘ ਬੱਤਰਾ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।

ਅੰਮ੍ਰਿਤਸਰ : ਭਾਰਤੀ ਜਨਤਾ ਪਾਰਟੀ (ਟ੍ਰੇਡ ਸੈੱਲ), ਅੰਮ੍ਰਿਤਸਰ ਵੱਲੋਂ ਸ੍ਰੀ ਰਾਜੀਵ ਗੁਲਾਟੀ ਨੂੰ ਜ਼ਿਲ੍ਹਾ ਟ੍ਰੇਡ ਸੈੱਲ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੇ ਜਾਣ ਸਬੰਧੀ ਵਿਸ਼ੇਸ਼ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਭਾਜਪਾ ਟ੍ਰੇਡ ਸੈੱਲ ਪੰਜਾਬ ਦੇ ਪ੍ਰਧਾਨ ਰਜਿੰਦਰ ਸਿੰਘ ਮਰਵਾਹਾ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ।
ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਭਾਜਪਾ ਦੇ ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਟਿੱਕਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਭਾਜਪਾ ਟ੍ਰੇਡ ਸੈੱਲ ਪੰਜਾਬ ਦੇ ਪ੍ਰਧਾਨ ਰਜਿੰਦਰ ਸਿੰਘ ਮਰਵਾਹਾ ਅਤੇ ਟ੍ਰੇਡ ਸੈੱਲ ਦੇ ਕੋ-ਕਨਵੀਨਰ ਪਰਮਜੀਤ ਸਿੰਘ ਬੱਤਰਾ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।
ਸਮਾਗਮ ਦੌਰਾਨ ਵੱਖ-ਵੱਖ ਵਪਾਰਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਆਪਣੀਆਂ ਸਮੱਸਿਆਵਾਂ ਅਤੇ ਮੁਸ਼ਕਿਲਾਂ ਭਾਜਪਾ ਆਗੂਆਂ ਦੇ ਸਾਹਮਣੇ ਰੱਖੀਆਂ। ਇਸ ਮੌਕੇ ਸੀਨੀਅਰ ਆਗੂਆਂ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਇਸ ਦੇ ਨਾਲ ਹੀ ਵਪਾਰੀਆਂ ਨੂੰ ਅਪੀਲ ਕੀਤੀ ਗਈ ਕਿ ਪੰਜਾਬ ਵਿੱਚ ਵੀ ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਬਣਾਉਣ ਲਈ ਸਹਿਯੋਗ ਦੇਣ।
ਇਸ ਮੌਕੇ ਨਵ-ਨਿਯੁਕਤ ਜ਼ਿਲ੍ਹਾ ਟ੍ਰੇਡ ਸੈੱਲ ਪ੍ਰਧਾਨ ਰਾਜੀਵ ਗੁਲਾਟੀ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸਬੰਧਤ ਅਧਿਕਾਰੀਆਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਤੱਕ ਪਹੁੰਚਾ ਕੇ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲ ਰਹੇਗੀ।
ਇਸ ਮੌਕੇ ਰਾਜ ਸ਼ਰਮਾ, ਦਿਨੇਸ਼ ਬਾਵਾ, ਦਿਨੇਸ਼ ਗੁਪਤਾ, ਹਰਸ਼ਿਤ ਗੁਲਾਟੀ, ਯਥਾਰਥ ਗੁਲਾਟੀ, ਅਜੇ ਕਪੂਰ, ਰਕੇਸ਼ ਠੁਕਰਾਲ ਸਤਬੀਰ ਸਿੰਘ, ਦਵਿੰਦਰ ਪਾਲ, ਰੇਖਾ ਮਹਾਜਨ, ਮਨਦੀਪ ਕੌਰ ਆਨੰਦ ਸਿੰਦੀ, , ਧਰਮਪਾਲ ਸ਼ਰਮਾ ਧਰਮ, ਜਤਿੰਦਰ ਪਾਲ ਬੋਬੀ , ਸਮੇਤ ਵੱਖ-ਵੱਖ ਵਪਾਰਕ ਐਸੋਸੀਏਸ਼ਨਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਵਪਾਰੀ ਹਾਜ਼ਰ ਸਨ।