ਭਾਜਪਾ ਵਰਕਰਾਂ ਨੇ ਗੁਲਜ਼ਾਰ ਖੁਦਕੁਸ਼ੀ ਮਾਮਲੇ ’ਚ ਮਾਨ ਤੇ ਚੀਮਾ ਦੇ ਪੁਤਲੇ ਫੂਕੇ, ਅਸਤੀਫ਼ੇ ਮੰਗੇ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਦਲਿਤ ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ਦੇ ਮਾਮਲੇ ਵਿਚ ਭਾਜਪਾ ਦੇ ਉੱਤਰੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਸੁਖਮਿੰਦਰ ਸਿੰਘ ਪਿੰਟੂ ਦੀ ਅਗਵਾਈ
Publish Date: Wed, 09 Sep 2026 06:57 PM (IST)
Updated Date: Wed, 09 Sep 2026 06:58 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਦਲਿਤ ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ਦੇ ਮਾਮਲੇ ਵਿਚ ਭਾਜਪਾ ਦੇ ਉੱਤਰੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਸੁਖਮਿੰਦਰ ਸਿੰਘ ਪਿੰਟੂ ਦੀ ਅਗਵਾਈ ਵਿਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਖੰਡੇਵਾਲਾ ਚੌਕ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਪੁਤਲੇ ਸਾੜੇ ਅਤੇ ਉਨ੍ਹਾਂ ਦੇ ਅਸਤੀਫ਼ਿਆਂ ਦੀ ਮੰਗ ਕੀਤੀ। ਸੁਖਮਿੰਦਰ ਸਿੰਘ ਪਿੰਟੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਸੰਗਰੂਰ ਜ਼ਿਲ੍ਹੇ ਦੇ ਦਿਬੜਾ ਦੇ ਦਿਹਾੜੀਦਾਰ ਮਜ਼ਦੂਰ ਗੁਲਜ਼ਾਰ ਸਿੰਘ ਨੇ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਚੀਮਾ ਵੱਲੋਂ ਪਿੰਡ ਵਿਚ ਨਸ਼ੇ ਦੀ ਸਮੱਸਿਆ ਬਾਰੇ ਆਯੋਜਿਤ ਇਕ ਸਮਾਗਮ ਦੌਰਾਨ ਚੀਮਾ ਨੂੰ ਨਸ਼ੇ ਬਾਰੇ ਸਵਾਲ ਕੀਤਾ, ਤਾਂ ਸਥਾਨਕ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ ਪੁਲਿਸ ਨੇ ਉਨ੍ਹਾਂ ਨੂੰ ਪ੍ਰਤਾੜਿਾ ਕੀਤਾ ਅਤੇ ਉਨ੍ਹਾਂ ਨੂੰ ਮੁਆਫ਼ੀ ਮੰਗਣ ਲਈ ਮਜਬੂਰ ਕੀਤਾ। ਇਸ ਤੋਂ ਨਿਰਾਸ਼ ਹੋ ਕੇ ਉਨ੍ਹਾਂ ਨੇ ਖੁਦਕੁਸ਼ੀ ਦਾ ਭਿਆਨਕ ਕਦਮ ਚੁੱਕਿਆ। ਪਿੰਟੂ ਨੇ ਕਿਹਾ ਕਿ ਬਿਕਰਮਜੀਤ ਸਿੰਘ ਚੀਮਾ ਅਤੇ ਹੋਰ ਦੋਸ਼ੀਆਂ ਵਿਰੁੱਧ ਖੁਦਕੁਸ਼ੀ ਲਈ ਉਕਸਾਉਣ ਨਾਲ ਸਬੰਧਤ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ। ਸੁਖਮਿੰਦਰ ਸਿੰਘ ਪਿੰਟੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਬਿਕਰਮਜੀਤ ਚੀਮਾ ਨੂੰ ਨੈਤਿਕ ਆਧਾਰ ਤੇ ਤੁਰੰਤ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਸ ਮੌਕੇ ਮੰਡਲ ਪ੍ਰਧਾਨ ਅਮਿਤ ਅਬਰੋਲ, ਕਿਸ਼ੋਰ ਰੈਨਾ, ਨਵਦੀਪ ਹਾਂਡਾ, ਕੌਂਸਲਰ ਸ਼ਰੂਤੀ ਵਿਜ, ਜੱਜੀ ਪ੍ਰਧਾਨ, ਸ਼ਕਤੀ ਕਲਿਆਣ, ਰਾਮ, ਸੁਨੀਲ ਹੰਸ, ਰਮੇਸ਼ ਗਿੱਲ, ਬਾਬਾ ਪ੍ਰੇਮ ਸਿੰਘ, ਸਾਗਰ ਧਵਨ, ਸੁਨੀਤਾ, ਅੰਕੁਸ਼, ਸੈਮ, ਆਤਮਾ ਚੱਢਾ, ਗੌਰਵ ਕਪੂਰ, ਸੰਦੀਪ ਮਹਾਜਨ, ਵਿਜੇ ਵਰਮਾ, ਅਨਿਲ ਸ਼ਰਮਾ ਆਦਿ ਸਮੇਤ ਦਰਜਨਾਂ ਵਰਕਰ ਮੌਜੂਦ ਸਨ।