ਭਾਜਪਾ ਵੱਲੋਂ ਕੱਢੀ ਜਾਣ ਵਾਲੀ ਨਸ਼ਾ ਮੁਕਤੀ ਯਾਤਰਾ 23 ਸਤੰਬਰ ਨੂੰ ਪਹੁੰਚੇਗੀ ਅੰਮ੍ਰਿਤਸਰ : ਸਲਿਲ ਕਪੂਰ ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਭਾਜਪਾ ਰਾਸ਼ਟਰੀ ਤੇ ਪ੍ਰਦੇਸ਼ ਲੀਡਰਸ਼ਿਪ ਵੱਲੋਂ ਮਾਝਾ ਜ਼ੋਨ ਵਿਚ ਸੁਜਾਨਪੁਰ ਤੋਂ ਸ਼ੁਰੂ ਹੋ ਕੇ 23 ਸਤੰਬਰ ਨੂੰ ਗੁਰੂ ਨਗਰੀ ਅੰਮ੍ਰਿਤਸਰ ਪਹੁੰਚਣ ਵਾਲੀ ਨਸ਼ਾ ਮੁਕਤੀ ਯਾਤਰਾ ਦੇ ਸ਼ਹਿਰ ਵਿਚ ਆਗਮਨ ਦੀਆਂ ਤਿਆਰੀਆਂ ਨੂੰ ਲੈ
Publish Date: Tue, 15 Sep 2026 07:37 PM (IST)
Updated Date: Tue, 15 Sep 2026 07:41 PM (IST)
ਤਿਆਰੀਆਂ ਦੀ ਰੂਪ-ਰੇਖਾ ਨੂੰ ਲੈ ਕੇ ਭਾਜਪਾ ਅੰਮ੍ਰਿਤਸਰ ਦੇ ਕੋਰ ਗਰੁੱਪ ਦੀ ਹੋਈ ਮੀਟਿੰਗ ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਭਾਜਪਾ ਰਾਸ਼ਟਰੀ ਤੇ ਪ੍ਰਦੇਸ਼ ਲੀਡਰਸ਼ਿਪ ਵੱਲੋਂ ਮਾਝਾ ਜ਼ੋਨ ਵਿਚ ਸੁਜਾਨਪੁਰ ਤੋਂ ਸ਼ੁਰੂ ਹੋ ਕੇ 23 ਸਤੰਬਰ ਨੂੰ ਗੁਰੂ ਨਗਰੀ ਅੰਮ੍ਰਿਤਸਰ ਪਹੁੰਚਣ ਵਾਲੀ ਨਸ਼ਾ ਮੁਕਤੀ ਯਾਤਰਾ ਦੇ ਸ਼ਹਿਰ ਵਿਚ ਆਗਮਨ ਦੀਆਂ ਤਿਆਰੀਆਂ ਨੂੰ ਲੈ ਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਵੱਲੋਂ ਜ਼ਿਲ੍ਹਾ ਕੋਰ ਗਰੁੱਪ ਦੇ ਮੈਂਬਰਾਂ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਦਫ਼ਤਰ ਸ਼ਹੀਦ ਹਰਬੰਸ ਲਾਲ ਖੰਨਾ ਸਮਾਰਕ ਵਿਖੇ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿਚ ਸਾਬਕਾ ਸੰਸਦ ਤੇ ਸਾਬਕਾ ਪ੍ਰਦੇਸ਼ ਪ੍ਰਧਾਨ ਸ਼ਵੇਤ ਮਲਿਕ, ਰਾਕੇਸ਼ ਗਿੱਲ, ਸੰਜੀਵ ਖੰਨਾ, ਬਖਸ਼ੀ ਰਾਮ ਅਰੋੜਾ, ਰਾਜੇਸ਼ ਹਨੀ, ਸੁਖਮਿੰਦਰ ਸਿੰਘ ਪਿੰਟੂ, ਡਾ. ਰਾਮ ਚਾਵਲਾ, ਹਰਜਿੰਦਰ ਸਿੰਘ ਠੇਕੇਦਾਰ, ਕੁਮਾਰ ਅਮਿਤ, ਜ਼ਿਲ੍ਹਾ ਜਨਰਲ ਸਕੱਤਰ ਮਨੀਸ਼ ਸ਼ਰਮਾ, ਆਨੰਦ ਸ਼ਰਮਾ, ਹਰਵਿੰਦਰ ਸਿੰਘ ਸੰਧੂ, ਗੁਰਪ੍ਰਤਾਪ ਸਿੰਘ ਟਿੱਕਾ, ਸੰਜੇ ਸ਼ਰਮਾ, ਮੋਹਿਤ ਮਹਾਜਨ, ਪਰਮਜੀਤ ਸਿੰਘ ਬੱਤਰਾ, ਪਾਰਸ਼ਦ ਗੌਰਵ ਗਿੱਲ, ਪਾਰਸ਼ਦ ਅਮਨ ਐਰੀ, ਪਾਰਸ਼ਦ ਵਿਕਾਸ ਗਿੱਲ ਆਦਿ ਹਾਜ਼ਰ ਹੋਏ। ਸਲਿਲ ਕਪੂਰ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਸਮਾਜ ਨੂੰ ਨਸ਼ੇ ਦੀ ਲਤ ਤੋਂ ਮੁਕਤ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ਨਸ਼ਾ ਮੁਕਤੀ ਯਾਤਰਾ 23 ਸਤੰਬਰ ਨੂੰ ਅੰਮ੍ਰਿਤਸਰ ਪਹੁੰਚੇਗੀ ਅਤੇ ਅੰਮ੍ਰਿਤਸਰ ਵਿੱਚ ਇਸ ਦੀ ਸ਼ੁਰੂਆਤ ਪੱਛਮੀ ਵਿਧਾਨ ਸਭਾ ਤੋਂ ਹੋਵੇਗੀ ਅਤੇ ਇਹ ਯਾਤਰਾ ਵਿਧਾਨ ਸਭਾ ਦੇ ਵੱਖ-ਵੱਖ ਇਲਾਕਿਆਂ ਵਿੱਚ ਭਰਮਣ ਕਰੇਗੀ। ਇਸ ਮੀਟਿੰਗ ਵਿੱਚ ਯਾਤਰਾ ਨੂੰ ਸਫਲ ਬਣਾਉਣ, ਰੂਟ ਮੈਪ ਤਿਆਰ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਨ ਨੂੰ ਲੈ ਕੇ ਰਣਨੀਤੀ ਤਿਆਰ ਕੀਤੀ ਗਈ। ਸਲਿਲ ਕਪੂਰ ਨੇ ਕਿਹਾ ਕਿ ਇਹ ਯਾਤਰਾ ਲਗਾਤਾਰ ਤਿੰਨ ਦਿਨਾਂ ਤੱਕ ਸ਼ਹਿਰ ਦੇ ਸਾਰੇ ਪੰਜਾਂ ਵਿਧਾਨ ਸਭਾ ਹਲਕਿਆਂ ਦੇ ਵੱਖ-ਵੱਖ ਇਲਾਕਿਆਂ ਵਿਚ ਪਹੁੰਚੇਗੀ। ਯਾਤਰਾ ਦੌਰਾਨ ਭਾਜਪਾ ਵਰਕਰ ਅਤੇ ਨੇਤਾ ਜਨਤਾ ਅਤੇ ਵਿਸ਼ੇਸ਼ ਤੌਰ ਤੇ ਨੌਜਵਾਨਾਂ ਨਾਲ ਸਿੱਧਾ ਸੰਵਾਦ ਸਥਾਪਤ ਕਰਕੇ ਉਨ੍ਹਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਗੇ ਅਤੇ ਨਸ਼ਾ ਮੁਕਤੀ ਦਾ ਸੰਦੇਸ਼ ਦੇਣਗੇ। ਉਨ੍ਹਾਂ ਸਾਰਿਆਂ ਨੂੰ ਇਸ ਯਾਤਰਾ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ੇ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾ ਸਕੇ।