ਬੀਕੇਯੂ ਏਕਤਾ ਉਗਰਾਹਾਂ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਘੇਰਨ ਦਾ ਐਲਾਨ ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 20 ਅਗਸਤ ਨੂੰ ਵੱਖ-ਵੱਖ ਜ਼ਿਿਲ੍ਹਆਂ ਵਿਚ ਵੱਡੇ ਇਕੱਠ ਕਰਕੇ ਭਾਰਤ-ਅਮਰੀਕਾ ਟਰੇਡ ਡੀਲ ਵਾਰਤਾ ਰੱਦ ਕਰਵਾਉਣ ਅਤੇ
Publish Date: Tue, 18 Aug 2026 04:18 PM (IST)
Updated Date: Tue, 18 Aug 2026 04:21 PM (IST)
ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 20 ਅਗਸਤ ਨੂੰ ਵੱਖ-ਵੱਖ ਜ਼ਿਿਲ੍ਹਆਂ ਵਿਚ ਵੱਡੇ ਇਕੱਠ ਕਰਕੇ ਭਾਰਤ-ਅਮਰੀਕਾ ਟਰੇਡ ਡੀਲ ਵਾਰਤਾ ਰੱਦ ਕਰਵਾਉਣ ਅਤੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਸੂਬਾ ਕਮੇਟੀ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿਚ ਤਿੰਨ ਕਾਰਪੋਰੇਟ ਦੇ ਵੱਡਿਆਂ ਅਦਾਰਿਆਂ ਅੱਗੇ ਧਰਨੇ ਦਿੱਤੇ ਜਾਣਗੇ, ਸੰਗਰੂਰ ਵਿਚ ਪੈਪਸੂ ਦੇ ਪਲਾਂਟ , ਬਠਿੰਡਾ ਵਿਖੇ ਕਾਰਗਿਲ ਫੈਕਟਰੀ ਅਤੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪਿੰਡ ਮੱਝੂਪੁਰਾ ਵਿਖੇ ਵਿਸ਼ਵ ਬੈਂਕ ਵੱਲੋਂ ਲਗਾਏ ਜਾ ਰਹੇ ਪਾਣੀ ਸਾਫ਼ ਕਰਨ ਦੇ ਪਲਾਂਟ ਅੱਗੇ ਵੱਡਾ ਇਕੱਠ ਕੀਤਾ ਜਾਵੇਗਾ। ਇਸ ਸਬੰਧੀ ਪ੍ਰੋਗਰਾਮ ਦੀਆਂ ਤਿਆਰੀਆਂ ਨੂੰ ਲੈ ਕੇ ਬੀਕੇਯੂ ਏਕਤਾ ਉਗਰਾਹਾਂ ਦੀ ਅਹਿਮ ਮੀਟਿੰਗ ਗੁਰਦੁਆਰਾ ਸਾਹਿਬ, ਪਿੰਡ ਜਹਾਂਗੀਰ ਵਿਖੇ ਹੋਈ। ਇਸ ਮੌਕੇ ਸੀਨੀਅਰ ਆਗੂ ਤੇ ਬਲਾਕ ਅਟਾਰੀ ਪ੍ਰਧਾਨ ਡਾ. ਪਰਮਿੰਦਰ ਸਿੰਘ ਪੰਡੋਰੀ ਵੱਲੋਂ ਸਮੂਹ ਬਲਾਕ ਤੇ ਪਿੰਡਾਂ ਇਕਾਈਆਂ ਤੇ ਕਿਸਾਨਾਂ-ਮਜ਼ਦੂਰਾਂ ਨੂੰ ਅਪੀਲ ਕੀਤੀ ਦਿੱਤੇ ਗਏ ਪ੍ਰੋਗਰਾਮ ਦੀ ਲਾਮਬੰਦੀ ਨੂੰ ਮਜ਼ਬੂਤ ਕੀਤਾ ਜਾਵੇ ਅਤੇ 20 ਅਗਸਤ ਨੂੰ ਮੱਝੂਪੁਰਾ ਵਿਖੇ ਹੋਣ ਵਾਲੇ ਵੱਡੇ ਇਕੱਠ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਈ ਜਾਵੇ। ਇਸ ਮੌਕੇ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਤੇ ਨੌਜਵਾਨ ਪਹੁੰਚੇ।