ਸ਼ਹਿਜ਼ਾਦਾ ਨੰਦ ਕਾਲਜ 'ਚ ਖ਼ੂਨਦਾਨ ਕੈਂਪ ਲਗਾਇਆ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਵਿਖੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸੁਸ਼ਮਾ ਮਹਿਰਾ ਅਤੇ ਕਾਲਜ ਪ੍ਰਿੰਸੀਪਲ ਡਾ. ਰੀਨਾ ਤਲਵਾੜ ਦੀ ਸਹਿਯੋਗ ਅਗਵਾਈ ਹੇਠ ਰੈੱਡ ਰਿਬਨ ਕਲੱਬ ਅਤੇ ਯੂਥ
Publish Date: Wed, 02 Sep 2026 04:23 PM (IST)
Updated Date: Wed, 02 Sep 2026 04:25 PM (IST)
ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਵਿਖੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸੁਸ਼ਮਾ ਮਹਿਰਾ ਅਤੇ ਕਾਲਜ ਪ੍ਰਿੰਸੀਪਲ ਡਾ. ਰੀਨਾ ਤਲਵਾੜ ਦੀ ਸਹਿਯੋਗ ਅਗਵਾਈ ਹੇਠ ਰੈੱਡ ਰਿਬਨ ਕਲੱਬ ਅਤੇ ਯੂਥ ਰੈੱਡ ਕਰਾਸ ਸੋਸਾਇਟੀ ਵੱਲੋਂ ਅਦਲੱਖਾ ਬਲੱਡ ਬੈਂਕ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵੱਡੀ ਗਿਣਤੀ ਵਿਚ ਵਿਿਦਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਖੂਨਦਾਨ ਕਰਕੇ ਆਪਣੀ ਨਿਸ਼ਕਾਮ ਸੇਵਾ ਭਾਵਨਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸਾਹਿਲ ਅਦਲੱਖਾ, ਸ਼ਰਧਾ ਅਦਲੱਖਾ ਅਤੇ ਪ੍ਰਸ਼ਾਸਨਿਕ ਸਟਾਫ਼ ਤੋਂ ਰਮੇਸ਼ ਚੋਪੜਾ ਨੇ ਵੀ ਵਿਸ਼ੇਸ਼ ਸਹਿਯੋਗ ਦਿੱਤਾ। ਗੁਰਮੇਲ ਸਿੰਘ ਨੇ ਵਿਿਦਆਰਥੀਆਂ ਨੂੰ ਖੂਨਦਾਨ ਲਈ ਪ੍ਰੇਰਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਨੇ ਵਿਿਦਆਰਥੀਆਂ ਨੂੰ ਖੂਨਦਾਨ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਸਮਾਜ ਦੀ ਭਲਾਈ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ। ਯੂਥ ਰੈੱਡ ਕਰਾਸ ਸੋਸਾਇਟੀ ਦੇ ਇੰਚਾਰਜ਼ ਨਵਨੀਤ ਕੌਰ ਦਿਓਲ ਅਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ਼ ਮੀਨਾਕਸ਼ੀ ਅਤੇ ਕਿਰਨਦੀਪ ਕੌਰ ਦੀ ਅਗਵਾਈ ਹੇਠ ਕੈਂਪ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਰੀਨਾ ਤਲਵਾੜ ਨੇ ਵਿਿਦਆਰਥੀਆਂ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਸੇਵਾ ਦਾ ਉੱਤਮ ਕਾਰਜ ਹੈ। ਉਨ੍ਹਾਂ ਕਿਹਾ ਕਿ ‘ਖੂਨਦਾਨ ਮਹਾਂਦਾਨ’ ਦੇ ਸੰਦੇਸ਼ ਨੂੰ ਸਾਕਾਰ ਕਰਦਿਆਂ ਵਿਿਦਆਰਥੀਆਂ ਵੱਲੋਂ ਬਿਨਾਂ ਕਿਸੇ ਸਵਾਰਥ ਦੇ ਖੂਨਦਾਨ ਕਰਨਾ ਮਨੁੱਖਤਾ ਪ੍ਰਤੀ ਉਨ੍ਹਾਂ ਦੀ ਜ਼ਿੰਮੇਵਾਰੀ ਅਤੇ ਸੇਵਾ ਭਾਵਨਾ ਨੂੰ ਦਰਸਾਉਂਦਾ ਹੈ। ਇਹ ਉਪਰਾਲਾ ਨੌਜਵਾਨਾਂ ਵਿੱਚ ਸੇਵਾ, ਸਹਿਯੋਗ ਅਤੇ ਨਿਸ਼ਕਾਮ ਭਾਵਨਾ ਦੀ ਮਿਸਾਲ ਪੇਸ਼ ਕਰਦਾ ਹੈ।