ਖ਼ੂਨਦਾਨ ਮਹਾਦਾਨ ਹੈ : ਨਿੱਕੂ ਵਡਾਲਾ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਅਤੇ ਕਰਾਈਮ ਗਰੀਵੀਐਂਸ ਐਂਡ ਇੰਟੈਲੀਜੈਂਸ ਕੌਂਸਲ (ਸੀਜੀਆਈਸੀ) ਦੇ ਮੈਂਬਰ ਨਿੱਕੂ ਵਡਾਲਾ ਯੂਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਕ-ਇਕ ਕਰਕੇ
Publish Date: Sun, 07 Dec 2025 04:25 PM (IST)
Updated Date: Sun, 07 Dec 2025 04:27 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਅਤੇ ਕਰਾਈਮ ਗਰੀਵੀਐਂਸ ਐਂਡ ਇੰਟੈਲੀਜੈਂਸ ਕੌਂਸਲ (ਸੀਜੀਆਈਸੀ) ਦੇ ਮੈਂਬਰ ਨਿੱਕੂ ਵਡਾਲਾ ਯੂਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਕ-ਇਕ ਕਰਕੇ ਇਕੱਠੇ ਹੋਏ ਖੂਨ ਦੇ ਕਤਰੇ ਨਾਲ ਕਈ ਅਨੋਮਲ ਜਿੰਦੜੀਆਂ ਬਚਾਈਆਂ ਜਾ ਸਕਦੀਆਂ। ਉਨ੍ਹਾਂ ਕਿਹਾ ਕਿ ਖ਼ੂਨ ਦਾਨ ਕਰਨਾ ਇਕ ਪੁੰਨ ਦਾ ਕਾਰਜ ਹੈ ਜੋ ਕਿ ਜਰੂਰਤਮੰਦ ਮਰੀਜ਼ਾਂ ਲਈ ਨਾ ਸਿਰਫ਼ ਵਰਦਾਨ ਬਣਦਾ, ਸਗੋਂ ਸਾਡੀ ਸਮਾਜ ਪ੍ਰਤੀ ਸੱਚੀ ਪ੍ਰਤੀਬੱਧਤਾ ਨੂੰ ਵੀ ਦਰਸਾਉਂਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖ਼ੂਨ ਦਾਨ ਕਰਨ ਸਮੇਂ ਕਿਸੇ ਤਰ੍ਹਾਂ ਨਾਲ ਘਬਰਾਉਣ ਦੀ ਜ਼ਰੂਰਤ ਨਹੀਂ ਹੁੰਦੀ ਤੇ ਨਾ ਹੀ ਇਸ ਨਾਲ ਸਰੀਰ ’ਤੇ ਕਿਸੇ ਤਰ੍ਹਾਂ ਦਾ ਕੋਈ ਗ਼ਲਤ ਪ੍ਰਭਾਵ ਪੈਂਦਾ ਹੈ, ਇਸ ਲਈ ਹਰੇਕ ਵਿਅਕਤੀ ਨੂੰ ਇਸ ਦਾ ਹਿੱਸਾ ਬਣਨਾ ਚਾਹੀਦਾ ਹੈ।