- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇੱਥੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਕੁਝ ਥਾਵਾਂ ’ਤੇ ਇਨ੍ਹਾਂ ਹੋਡਿੰਗ ਬੋਰਡਾਂ ਨੂੰ ਪਾੜਨ ਜਾਂ ਹਟਾਉਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਸ ਸਬੰਧੀ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਜਾਵੇਗੀ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ 15 ਜੂਨ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਕੀਤੇ ਗਏ ਹੁਕਮਨਾਮੇ ਦੀ ਜਾਣਕਾਰੀ ਸੰਗਤਾਂ ਤੱਕ ਪਹੁੰਚਾਉਣ ਲਈ ਵੱਖ-ਵੱਖ ਥਾਵਾਂ ’ਤੇ ਬੋਰਡ ਲਗਵਾਏ ਗਏ ਹਨ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਇਨ੍ਹਾਂ ਬੋਰਡਾਂ ਨੂੰ ਪਾੜਨ ਜਾਂ ਹਟਾਉਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਵਾਉਣ ਲਈ ਪੁਲਿਸ ਨੂੰ ਸ਼ਿਕਾਇਤ ਦੇਣ ਦਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ ਜਥੇਦਾਰ ਗੜਗੱਜ ਦੇ ਨਿਰਦੇਸ਼ਾਂ ’ਤੇ ਇਹ ਬੋਰਡ ਸ਼੍ਰੋਮਣੀ ਕਮੇਟੀ ਅਧੀਨ ਗੁਰਦੁਆਰਾ ਸਾਹਿਬਾਨ, ਵਿਦਿਅਕ ਅਤੇ ਧਾਰਮਿਕ ਸੰਸਥਾਵਾਂ ਤੋਂ ਇਲਾਵਾ ਜਨਤਕ ਥਾਵਾਂ ’ਤੇ ਵੀ ਲਗਾਏ ਜਾ ਰਹੇ ਹਨ। ਇਨ੍ਹਾਂ ਬੋਰਡਾਂ ’ਤੇ 15 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਕੀਤੇ ਗਏ ਆਦੇਸ਼ ਦੀ ਕਾਪੀ ਅੰਕਿਤ ਕੀਤੀ ਗਈ ਹੈ ਤਾਂ ਜੋ ਸੰਗਤਾਂ ਅਤੇ ਆਮ ਲੋਕਾਂ ਨੂੰ ਹੁਕਮਨਾਮੇ ਬਾਰੇ ਜਾਣੂ ਕਰਵਾਇਆ ਜਾ ਸਕੇ।
ਸ੍ਰੀ ਹਰਿਮੰਦਰ ਸਾਹਿਬ ਨੇੜੇ ਵੀ ਲਗਾਏ ਗਏ ਬੋਰਡ
ਸ਼੍ਰੋਮਣੀ ਕਮੇਟੀ ਵੱਲੋਂ ਇਹ ਹੋਡਿੰਗ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਿਰਾਸਤੀ ਮਾਰਗ, ਮੁੱਖ ਪ੍ਰਵੇਸ਼ ਦੁਆਰਾਂ ਅਤੇ ਸਰਾਵਾਂ ਦੇ ਬਾਹਰ ਵੀ ਲਗਾਏ ਗਏ ਹਨ। ਇਸ ਤੋਂ ਇਲਾਵਾ ਹੋਰ ਗੁਰਦੁਆਰਾ ਸਾਹਿਬਾਨ ਅਤੇ ਲੋਕਾਂ ਦੇ ਆਉਣ-ਜਾਣ ਵਾਲੇ ਸਥਾਨਾਂ ’ਤੇ ਵੀ ਬੋਰਡ ਲਗਾਏ ਜਾ ਰਹੇ ਹਨ ਤਾਂ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸੰਦੇਸ਼ ਵੱਧ ਤੋਂ ਵੱਧ ਸੰਗਤਾਂ ਤੱਕ ਪਹੁੰਚ ਸਕੇ।
ਬੋਰਡ ਪਾੜਨ ਵਾਲਿਆਂ ਖ਼ਿਲਾਫ਼ ਹੋਵੇਗੀ ਸ਼ਿਕਾਇਤ
ਇੱਥੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਕੁਝ ਥਾਵਾਂ ’ਤੇ ਇਨ੍ਹਾਂ ਹੋਡਿੰਗ ਬੋਰਡਾਂ ਨੂੰ ਪਾੜਨ ਜਾਂ ਹਟਾਉਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਸ ਸਬੰਧੀ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਜਾਵੇਗੀ।
ਸਿਆਲਕਾ ਨੇ ਕਿਹਾ ਕਿ ਇਹ ਬੋਰਡ ਸਿਰਫ਼ ਸੰਗਤਾਂ ਨੂੰ 15 ਜੂਨ ਦੇ ਹੁਕਮਨਾਮੇ ਤੋਂ ਜਾਣੂ ਕਰਵਾਉਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ਲਈ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਬੋਰਡਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਲਈ ਚਾਰਾਜੋਈ ਕੀਤੀ ਜਾਵੇਗੀ।
ਹੁਕਮਨਾਮੇ ਦੀ ਜਾਣਕਾਰੀ ਘਰ-ਘਰ ਤੱਕ ਪਹੁੰਚਾਉਣ ਦੀ ਕੋਸ਼ਿਸ਼
ਸ਼੍ਰੋਮਣੀ ਕਮੇਟੀ ਨਾਲ ਜੁੜੇ ਆਗੂਆਂ ਦਾ ਕਹਿਣਾ ਹੈ ਕਿ ਬੋਰਡ ਲਗਾਉਣ ਦਾ ਮਕਸਦ ਕਿਸੇ ਵਿਵਾਦ ਨੂੰ ਜਨਮ ਦੇਣਾ ਨਹੀਂ, ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੀ ਜਾਣਕਾਰੀ ਸੰਗਤਾਂ ਤੱਕ ਪਹੁੰਚਾਉਣਾ ਹੈ। ਇਸੇ ਮੰਤਵ ਤਹਿਤ ਧਾਰਮਿਕ ਸਥਾਨਾਂ ਦੇ ਨਾਲ-ਨਾਲ ਜਨਤਕ ਥਾਵਾਂ ’ਤੇ ਵੀ ਹੋਡਿੰਗ ਲਗਾਏ ਜਾ ਰਹੇ ਹਨ।