ਸ੍ਰੀ ਅਨੰਦਪੁਰ ਸਾਹਿਬ 'ਚ ਮੁਰਦਾ ਘਰ ਨੇੜੇ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
ਉਨ੍ਹਾਂ ਦੱਸਿਆ ਕਿ ਮ੍ਰਿਤਕ ਨੇ ਕਾਲੇ ਰੰਗ ਦੀ ਪੈਂਟ ਅਤੇ ਕਾਲੇ ਰੰਗ ਦੀ ਟੀ-ਸ਼ਰਟ ਪਹਿਨੀ ਹੋਈ ਸੀ। ਪੁਲਿਸ ਵੱਲੋਂ ਮ੍ਰਿਤਕ ਦੀ ਪਹਿਚਾਣ ਲਈ ਯਤਨ ਕੀਤੇ ਜਾ ਰਹੇ ਹਨ। ਲਾਸ਼ ਨੂੰ ਪਹਿਚਾਣ ਵਾਸਤੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ 72 ਘੰਟਿਆਂ ਲਈ ਰੱਖਿਆ ਗਿਆ ਹੈ।
Publish Date: Sat, 30 May 2026 03:33 PM (IST)
Updated Date: Sat, 30 May 2026 03:44 PM (IST)
ਸੁਰਿੰਦਰ ਸਿੰਘ ਸੋਨੀ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਸਥਾਨਕ ਪੁਲਿਸ ਨੂੰ ਭਾਈ ਜੈਤਾ ਜੀ ਸਿਵਲ ਹਸਪਤਾਲ ਦੇ ਮੁਰਦਾ ਘਰ ਨੇੜੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਪੁਲਿਸ ਚੌਂਕੀ ਦੇ ਮੁਲਾਜ਼ਮ ਪ੍ਰੇਮ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਉਮਰ ਕਰੀਬ 40 ਤੋਂ 45 ਸਾਲ ਵਿਚਕਾਰ ਜਾਪਦੀ ਹੈ। ਉਸ ਦਾ ਸਰੀਰ ਪਤਲਾ ਹੈ, ਹਲਕੀ ਦਾੜੀ-ਮੁੱਛ ਹੈ ਅਤੇ ਸਿਰ ਤੋਂ ਮੋਨਾ ਹੈ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਨੇ ਕਾਲੇ ਰੰਗ ਦੀ ਪੈਂਟ ਅਤੇ ਕਾਲੇ ਰੰਗ ਦੀ ਟੀ-ਸ਼ਰਟ ਪਹਿਨੀ ਹੋਈ ਸੀ। ਪੁਲਿਸ ਵੱਲੋਂ ਮ੍ਰਿਤਕ ਦੀ ਪਹਿਚਾਣ ਲਈ ਯਤਨ ਕੀਤੇ ਜਾ ਰਹੇ ਹਨ। ਲਾਸ਼ ਨੂੰ ਪਹਿਚਾਣ ਵਾਸਤੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ 72 ਘੰਟਿਆਂ ਲਈ ਰੱਖਿਆ ਗਿਆ ਹੈ।
ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ ਮ੍ਰਿਤਕ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਉਹ ਨਜ਼ਦੀਕੀ ਪੁਲਿਸ ਚੌਂਕੀ ਜਾਂ ਸ੍ਰੀ ਅਨੰਦਪੁਰ ਸਾਹਿਬ ਪੁਲਿਸ ਨਾਲ ਸੰਪਰਕ ਕਰ ਸਕਦਾ ਹੈ ਤਾਂ ਜੋ ਮ੍ਰਿਤਕ ਦੀ ਪਹਿਚਾਣ ਕਰਵਾਈ ਜਾ ਸਕੇ।