ਸ੍ਰੀ ਹਰਿਮੰਦਰ ਸਾਹਿਬ ’ਚ ਨਤਮਸਤਕ ਹੋਈ ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ, ਸਰਬੱਤ ਦੇ ਭਲ਼ੇ ਲਈ ਕੀਤੀ ਅਰਦਾਸ
ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਮੰਗਲਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਪਵਿੱਤਰ ਪ੍ਰਕਰਮਾ ਕੀਤੀ ਅਤੇ ਮੁੱਖ ਭਵਨ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਟੇਕਿਆ।
Publish Date: Tue, 31 Mar 2026 09:24 PM (IST)
Updated Date: Tue, 31 Mar 2026 09:26 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਮੰਗਲਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਪਵਿੱਤਰ ਪ੍ਰਕਰਮਾ ਕੀਤੀ ਅਤੇ ਮੁੱਖ ਭਵਨ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਟੇਕਿਆ।
ਉਨ੍ਹਾਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਦਰਸ਼ਨ ਕਰਨ ਤੋਂ ਬਾਅਦ ਪ੍ਰਿਯੰਕਾ ਚੋਪੜਾ ਨੇ ਲੰਗਰ ਹਾਲ ਵਿਚ ਸੇਵਾ ਕੀਤੀ। ਉਨ੍ਹਾਂ ਬਰਤਨ ਸਾਫ਼ ਕੀਤੇ ਅਤੇ ਸੇਵਾ ਕੀਤੀ। ਪ੍ਰਿਯੰਕਾ ਚੋਪੜਾ ਨੇ ਇਸ ਦੌਰਾਨ ਮੀਡੀਆ ਤੋਂ ਦੂਰੀ ਬਣਾਈ ਰੱਖੀ। ਜਦੋਂ ਪੱਤਰਕਾਰਾਂ ਨੇ ਉਨ੍ਹਾਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਉਨ੍ਹਾਂ ਨੇ ਕਿਸੇ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ ਅਤੇ ਸ਼ਾਂਤੀਪੂਰਵਕ ਚਲੇ ਗਏ।