ਜੇਐੱਨਐੱਨ, ਅੰਮ੍ਰਿਤਸਰ : ਬਾਲੀਵੁੱਡ ਸਟਾਰ ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਨੇ ਅੱਜ ਤੜਕੇ ਸ੍ਰੀ ਦਰਬਾਰ ਸਾਹਿਬ 'ਚ ਦਰਸ਼ਨ ਕੀਤੇ ਤੇ ਮੱਥਾ ਟੇਕਿਆ। ਦੋਵਾਂ ਨੇ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਇੱਥੇ ਸ਼ੁੱਕਰਵਾਰ ਤੜਕੇ 4.15 ਵਜੇ ਪਹੁੰਚੇ। ਉਨ੍ਹਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਪਰਿਕਰਮਾ ਕੀਤੀ। ਦੋਵੇਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਨਤਮਸਤਕ ਹੋਏ।

ਰਣਬੀਰ ਸਿੰਘ ਤੇ ਦੀਪਿਕਾ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਸਨ। ਇਨ੍ਹਾਂ ਵਿਚ ਦੀਪਿਕਾ ਦੇ ਪਿਤਾ ਤੇ ਆਪਣੇ ਸਮੇਂ ਦੇ ਮਸ਼ਹੂਰ ਬੈਡਮਿੰਟਨ ਖਿਡਾਰੀ ਪ੍ਰਕਾਸ਼ ਪਾਦੂਕੋਣ ਵੀ ਸਨ। ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਦੀ ਸਟਾਰ ਜੋੜੀ ਤੜਕੇ ਸ੍ਰੀ ਦਰਬਾਰ ਸਾਹਿਬ ਪਹੁੰਚੀ। ਦੋਵੇਂ ਬਹੁਤ ਸੋਹਣੇ ਲੱਗ ਰਹੇ ਸਨ ਤੇ ਕਾਫ਼ੀ ਖ਼ੁਸ਼ ਸਨ। ਉਹ ਸ੍ਰੀ ਦਰਬਾਰ ਸਾਹਿਬ ਪਹੁੰਚੇ ਤੇ ਉੱਥੇ ਮੱਥਾ ਟੇਕਿਆ।

ਇਸ ਤੋਂ ਬਾਅਦ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਤੇ ਉੱਥੇ ਵੀ ਮੱਥਾ ਟੇਕਿਆ। ਉਹ ਆਪਣੇ ਪਰਿਵਾਰਕ ਮੈਂਬਰਾਂ ਨਾਲ ਲੰਗਰ ਭਵਨ ਵੀ ਗਏ ਤੇ ਉੱਥੇ ਚਾਹ ਦਾ ਲੰਗਰ ਛਕਿਆ। ਇਸ ਮੌਕੇ ਉਨ੍ਹਾਂ ਨੂੰ ਸਿਰੋਪਾਓ ਵੀ ਭੇਟ ਕੀਤਾ ਗਿਆ।ਸ੍ਰੀ ਦਰਬਾਰ ਸਾਹਿਬ ਆ ਕੇ ਰਣਬੀਰ ਦੇ ਦੀਪਿਕਾ ਦੇ ਪਰਿਵਾਰਕ ਮੈਂਬਰ ਵੀ ਬਹੁਤ ਖ਼ੁਸ਼ ਸਨ। ਉਨ੍ਹਾਂ ਮੱਥਾ ਟੇਕਣ ਤੋਂ ਬਾਅਦ ਪੂਰਾ ਕੰਪਲੈਕਸ ਦੇਖਿਆ।

ਇਸ ਤੋਂ ਬਾਅਦ ਰਣਬੀਰ ਪਰਿਵਾਰਕ ਮੈਂਬਰਾਂ ਨੂੰ ਹੋਟਲ ਛੱਡਣ ਗਏ। ਥੋੜ੍ਹੀ ਦੇਰ ਬਾਅਦ ਹੀ ਦੀਪਿਕਾ ਨਾਲ ਰਣਬੀਰ ਮੁੜ ਸ੍ਰੀ ਦਰਬਾਰ ਸਾਹਿਬ ਪਹੁੰਚੇ ਤੇ ਪ੍ਰਸ਼ੰਸਕਾਂ ਨਾਲ ਰੂਬਰੂ ਹੋਏ। ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਨੇ ਉੱਥੇ ਤਸਵੀਰਾਂ ਵੀ ਖਿਚਵਾਈਆਂ। ਇਸ ਦੌਰਾਨ ਉਨ੍ਹਾਂ ਉੱਥੇ ਮੌਜੂਦ ਲੋਕਾਂ ਨਾਲ ਗੱਲਬਾਤ ਵੀ ਕੀਤੀ। ਰਣਬੀਰ ਤੇ ਦੀਪਿਕਾ ਨੇ ਕਿਹਾ ਕਿ ਇੱਥੇ ਆ ਕੇ ਉਨ੍ਹਾਂ ਅਦਭੁਤ ਅਹਿਸਾਸ ਹੋਇਆ। ਜ਼ਿਕਰਯੋਗ ਹੈ ਕਿ ਰਣਬੀਰ ਤੇ ਦੀਪਿਕਾ ਨੇ ਆਪਣੇ ਵਿਆਹ ਦੀ ਵਰ੍ਹੇਗੰਢ ਮੌਕੇ ਪਹਿਲਾਂ ਤਿਰੁਪਤੀ ਬਾਲਾਜੀ ਵਿਖੇ ਮੱਥਾ ਟੇਕਿਆ ਸੀ ਤੇ ਉਸ ਤੋਂ ਬਾਅਦ ਵੀਰਵਾਰ ਨੂੰ ਗੁਰੂਨਗਰੀ ਅੰਮ੍ਰਿਤਸਰ ਪਹੁੰਚੇ ਸਨ।

Posted By: Seema Anand