ਤੇਜਾ ਸਿੰਘ ਸਮੁੰਦਰੀ ’ਤੇ ਪੁਸਤਕ ਰਿਲੀਜ਼ ਸਮਾਰੋਹ ਤੇ ਰਾਸ਼ਟਰੀ ਸੈਮੀਨਾਰ ਕਰਵਾਇਆ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 4 ਮਈ 2026 ਨੂੰ ‘ ਤੇਜਾ ਸਿੰਘ ਸਮੁੰਦਰੀ ਦੀ ਜੀਵਨ ਯਾਤਰਾ ਤੇ ਯੋਗਦਾਨ’ ਵਿਸ਼ੇ ‘ਤੇ ਪੁਸਤਕ ਰਿਲੀਜ਼ ਸਮਾਰੋਹ ਅਤੇ ਰਾਸ਼ਟਰੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਹ ਸਮਾਰੋਹ
Publish Date: Sun, 03 May 2026 04:25 PM (IST)
Updated Date: Sun, 03 May 2026 04:26 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 4 ਮਈ 2026 ਨੂੰ ‘ ਤੇਜਾ ਸਿੰਘ ਸਮੁੰਦਰੀ ਦੀ ਜੀਵਨ ਯਾਤਰਾ ਤੇ ਯੋਗਦਾਨ’ ਵਿਸ਼ੇ ‘ਤੇ ਪੁਸਤਕ ਰਿਲੀਜ਼ ਸਮਾਰੋਹ ਅਤੇ ਰਾਸ਼ਟਰੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਹ ਸਮਾਰੋਹ ਗੁਰੂ ਨਾਨਕ ਭਵਨ ਸਥਿਤ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿਖੇ ਸਵੇਰੇ 10:30 ਵਜੇ ਸ਼ੁਰੂ ਹੋਵੇਗਾ। ਉਪ-ਕੁਲਪਤੀ ਪ੍ਰੋ. ਕਰਮਜੀਤ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਚਾਂਸਲਰ ਸ਼੍ਰੀ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ, ਜਦਕਿ ਦਿੱਲੀ ਦੇ ਉਪ-ਰਾਜਪਾਲ ਤਰਨਜੀਤ ਸਿੰਘ ਸੰਧੂ ਵਿਸ਼ੇਸ਼ ਮਹਿਮਾਨ ਹੋਣਗੇ। ਇਸ ਸੈਮੀਨਾਰ ਦਾ ਮਕਸਦ ਸਿੱਖ ਇਤਿਹਾਸ ਅਤੇ ਸੁਧਾਰ ਅੰਦੋਲਨਾਂ ਦੇ ਪ੍ਰਮੁੱਖ ਚਿਹਰੇ ਤੇਜਾ ਸਿੰਘ ਸਮੁੰਦਰੀ ਦੇ ਜੀਵਨ, ਵਿਰਾਸਤ ਅਤੇ ਯੋਗਦਾਨਾਂ ‘ਤੇ ਰੋਸ਼ਨੀ ਪਾਉਣਾ ਹੈ। ਸਮਾਗਮ ਦੌਰਾਨ ਉਨ੍ਹਾਂ ਦੇ ਯੋਗਦਾਨਾਂ ‘ਤੇ ਆਧਾਰਿਤ ਪੁਸਤਕ ਜਾਰੀ ਕੀਤੀ ਜਾਵੇਗੀ। ਪ੍ਰੋਗਰਾਮ ਦੇ ਆਰੰਭ ਵਿਚ ਯੂਨੀਵਰਸਿਟੀ ਦੇ ਉਪਕੁਲਪਤੀ ਪ੍ਰੋ. ਕਰਮਜੀਤ ਸਿੰਘ ਵੱਲੋਂ ਸਵਾਗਤੀ ਸੰਬੋਧਨ ਕੀਤਾ ਜਾਵੇਗਾ। ਇਸ ਮੌਕੇ ਪ੍ਰਿੰਸੀਪਲ ਇੰਦਰਜੀਤ ਸਿੰਘ ਗੋਗੋਆਣੀ ਵੱਲੋਂ ਸਰਦਾਰ ਤੇਜਾ ਸਿੰਘ ਸਮੁੰਦਰੀ ਦੇ ਯੋਗਦਾਨ ‘ਤੇ ਵਿਸਥਾਰਪੂਰਵਕ ਵਿਅਖਿਆਨ ਪੇਸ਼ ਕੀਤਾ ਜਾਵੇਗਾ, ਜਦਕਿ ਡਾ. ਅਮਰਜੀਤ ਸਿੰਘ, ਡਾਇਰੈਕਟਰ, ਸਿੱਖ ਅਧਿਐਨ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਪੁਸਤਕ ਦੀ ਸਮੀਖਿਆ ਕੀਤੀ ਜਾਵੇਗੀ। ਇਸ ਤੋਂ ਇਲਾਵਾ ਵਿਦਵਾਨਾਂ ਵੱਲੋਂ ਵਿਆਖਿਆਨ, ਮਹਿਮਾਨਾਂ ਦਾ ਸਨਮਾਨ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਦੇ ਸੰਬੋਧਨ ਵੀ ਹੋਣਗੇ।