ਬੋਪਾਰਾਏ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਹੋਈ ਤਾਜਪੋਸ਼ੀ ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਸਿਫਾਰਸ਼ ਤੇ ਪਾਰਟੀ ਦੇ ਹਲਕਾ ਮਜੀਠਾ ਦੇ ਸੀਨੀਅਰ ਆਗੂ ਬਲਬੀਰ ਸਿੰਘ ਬੋਪਾਰਾਏ ਨੂੰ ਮਾਰਕੀਟ ਕਮੇਟੀ ਮਜੀਠਾ ਦਾ ਚੇਅਰਮੈਨ
Publish Date: Wed, 23 Sep 2026 04:28 PM (IST)
Updated Date: Wed, 23 Sep 2026 04:30 PM (IST)
ਤਲਬੀਰ ਸਿੰਘ ਗਿੱਲ ਨੇ ਕੀਤਾ ਸਨਮਾਨਿਤ, ਕਿਹਾ ਮਿਹਨਤੀ ਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਅਹੁਦੇ ਦੇ ਕੇ ਨਿਵਾਜਿਆ ਜਾ ਰਿਹਾ ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਸਿਫਾਰਸ਼ ਤੇ ਪਾਰਟੀ ਦੇ ਹਲਕਾ ਮਜੀਠਾ ਦੇ ਸੀਨੀਅਰ ਆਗੂ ਬਲਬੀਰ ਸਿੰਘ ਬੋਪਾਰਾਏ ਨੂੰ ਮਾਰਕੀਟ ਕਮੇਟੀ ਮਜੀਠਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਨਵ-ਨਿਯੁਕਤ ਚੇਅਰਮੈਨ ਬਲਬੀਰ ਸਿੰਘ ਬੋਪਾਰਾਏ ਦੀ ਤਾਜਪੋਸ਼ੀ ਦੇ ਸਬੰਧ ਵਿਚ ਮਾਰਕੀਟ ਕਮੇਟੀ ਕੰਪਲੈਕਸ ਵਿਚ ਇਕ ਸਮਾਗਮ ਕਰਾਇਆ ਗਿਆ। ਜਿਸ ਵਿਚ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵਿਸ਼ੇਸ਼ ਤੌਰ ’ਤੇ ਪਹੁੰਚੇ, ਜਿਥੇ ਉਨ੍ਹਾਂ ਵੱਲੋ ਇਕੱਤਰ ਆਪ ਆਗੂਆਂ ਅਤੇ ਵਰਕਰਾਂ ਦੇ ਭਰਵੇਜ਼ ਇਕੱਠ ਨੂੰ ਸੰਬੋਧਨ ਕੀਤਾ ਗਿਆ, ਉਥੇ ਹੀ ਉਨ੍ਹਾਂ ਵੱਲੋਂ ਸਕੱਤਰ ਮਾਰਕੀਟ ਕਮੇਟੀ ਅਮਨਦੀਪ ਸਿੰਘ ਸੰਧੂ ਦੀ ਹਾਜ਼ਰੀ ਵਿਚ ਨਵ-ਨਿਯੁਕਤ ਚੇਅਰਮੈਨ ਬਲਬੀਰ ਸਿੰਘ ਬੋਪਾਰਾਏ ਦੀ ਰਸਮੀ ਤੌਰ ’ਤੇ ਤਾਜਪੋਸ਼ੀ ਕਰਦਿਆਂ ਉਨ੍ਹਾਂ ਨੂੰ ਕੁਰਸੀ ਤੇ ਬਿਠਾ ਕੇ ਮੂੰਹ ਮਿੱਠਾ ਕਰਵਾਇਆ ਅਤੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਗਿੱਲ ਨੇ ਕਿਹਾ ਕਿ ਮਿਹਨਤੀ ਵਰਕਰ ਅਤੇ ਆਗੂਆਂ ਨੂੰ ਪਾਰਟੀ ਪ੍ਰਤੀ ਇਮਾਨਦਾਰੀ ਅਤੇ ਵਫਾਦਾਰੀ ਨਾਲ ਕੀਤੀ ਮਿਹਨਤ ਸਦਕਾ ਚੰਗੇ ਅਹੁਦੇ ਦੇ ਕੇ ਨਿਵਾਜਿਆ ਜਾਂਦਾ ਹੈ। ਗਿੱਲ ਨੇ ਕਿਹਾ ਕਿ ਲੰਮੇ ਸਮੇ ਤੋਂ ਚੇਅਰਮੈਨ ਮਜੀਠਾ ਦੀ ਆਸਾਮੀ ਖਾਲੀ ਸੀ ਜਿਸ ਨਾਲ ਰੋਜ਼ ਮਰ੍ਹਾ ਦੇ ਕੰਮ ਪ੍ਰਭਾਵਿਤ ਹੁੰਦੇ ਸਨ ਉਥੇ ਹੀ ਆੜ੍ਹਤੀਆਂ, ਕਿਸਾਨਾਂ ਅਤੇ ਮਜਦੂਰਾਂ ਨੂੰ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਜਿਸ ਦੇ ਚਲਦਿਆਂ ਬਲਬੀਰ ਸਿੰਘ ਬੋਪਾਰਾਏ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਗਿੱਲ ਨੇ ਕਿਹਾ ਕਿ ਬੋਪਾਰਾਏ ਪਾਰਟੀ ਦੇ ਮਿਹਨਤੀ ਅਤੇ ਅਣਥੱਕ ਵਰਕਰ ਹਨ ਜਿਨ੍ਹਾਂ ਨੇ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਵਾਸਤੇ ਸਖਤ ਮਿਹਨਤ ਕਰਕੇ ਪਾਰਟੀ ਨੂੰ ਹਲਕੇ ਵਿਚ ਮਜਬੂਤ ਕੀਤਾ ਹੈ। ਉਨ੍ਹਾਂ ਨੇ ਹਲਕੇ ਅੰਦਰ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਵਿਚ ਜਿਥੇ ਸੜ੍ਹਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ, ਉਥੇ ਹੀ ਕਿਸਾਨਾਂ ਦੀਆਂ ਸੁੱਖ ਸਹੂਲਤਾਂ ਨੂੰ ਵੇਖਦੇ ਹੋਏ ਹਰੇਕ ਖੇਤ ਨੂੰ ਜਲਦੀ ਹੀ ਨਹਿਰਾਂ ਪੱਕੀਆਂ ਕਰਕੇ ਪਾਣੀ ਪੁੱਜਦਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਝੋਨੇ ਦੀ ਫਸਲ ਮੰਡੀਆਂ ਵਿਚ ਆ ਰਹੀ ਹੈ। ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨਾਂ ਦੀ ਹਰ ਸੁੱਖ ਸਹੂਲਤ ਦਾ ਧਿਆਨ ਰੱਖਿਆ ਜਾਵੇਗਾ। ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਬਲਬੀਰ ਸਿੰਘ ਬੋਪਾਰਾਏ ਨੇ ਜਿਥੇ ਤਲਬੀਰ ਸਿੰਘ ਗਿੱਲ ਅਤੇ ਸਮੁੱਚੀ ਸੀਨੀਅਰ ਲੀਡਰਸਿਪ ਦਾ ਚੇਅਰਮੈਨ ਨਿਯੁਕਤ ਕਰਨ ’ਤੇ ਧੰਨਵਾਦ ਕੀਤਾ, ਉਥੇ ਹੀ ਉਨ੍ਹਾਂ ਨੇ ਪਾਰਟੀ ਲੀਡਰਸ਼ਿਪ ਨੂੰ ਵਿਸ਼ਵਾਸ਼ ਦੁਆਇਆ ਕਿ ਉਹ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਦਿੱਤੀ ਗਈ ਜਿੰਮੇਵਾਰੀ ਨੂੰ ਨਿਭਾਉਣਗੇ। ਇਸ ਮੌਕੇ ਤਲਬੀਰ ਸਿੰਘ ਗਿੱਲ ਦੇ ਨਾਲ ਬਾਬਾ ਸੱਜਣ ਸਿੰਘ ਬੇਰ ਸਾਹਿਬ ਵਾਲੇ, ਸਤਿੰਦਰ ਸਿੰਘ ਸ਼ਾਹ ਮਜੀਠਾ, ਮੰਡੀ ਸੁਪਰਵਾਈਜ਼ਰ ਕੁਲਦੀਪ ਸਿੰਘ ਕਾਹਲੋ, ਦਰਸ਼ਨ ਲਾਲ ਲੇਖਾਕਾਰ, ਪਰਮਜੀਤ ਸਿੰਘ ਪੰਮਾ, ਯਾਦਵਿੰਦਰ ਸਿੰਘ ਚੇਅਰਮੈਨ, ਜ਼ਸਵੰਤ ਸਿੰਘ ਪਨੂੰ ਮੈਂਬਰ ਜਿਲ੍ਹਾ ਪ੍ਰੀਸ਼ਦ, ਬਲਵਿੰਦਰ ਸਿੱਘ ਮਰੜੀ ਸਾਬਕਾ ਚੇਅਰਮੈਨ, ਆੜ੍ਹਤੀ ਐੋਸੋਸੀਏਸ਼ਨ ਮਜੀਠਾ ਦੇ ਪ੍ਰਧਾਨ ਜ਼ਸਕਰਨ ਸਿੰਘ ਭੰਗੂ, ਇਸਾਈ ਆਗੂ ਰੋਸ਼ਨ ਸਿੱਧੂ ਸੁਪਾਰੀਵਿੰਡ, ਸੁਖਚੈਨ ਸਿੰਘ ਭੰਗੂ, ਬਲਬੀਰ ਸਿੰਘ ਧਰਮਪੁਰਾ, ਰਾਜ ਕੁਮਾਰ ਲੁੱਧੜ੍ਹ, ਜਰਨੈਲ ਸਿੰਘ ਢੋਟ ਇੰਚਾਰਜ ਲੋਕ ਸਭਾ, ਪਿੰਕਾ ਮਜੀਠਾ, ਨਵੀਨ ਮਹਾਜਨ, ਅਮਰਜੀਤ ਸਿੰਘ, ਬਿੱਟੂ ਪ੍ਰਧਾਨ, ਨੀਰਜ਼ ਸ਼ਰਮਾ, ਮਨਦੀਪ ਸਿੰਘ ਸਪਾਰੀਵਿੰਡ, ਅਮਰਜੀਤ ਸਿੰਘ ਸਰਪੰਚ ਕਲੇਰ, ਬਲਜੀਤ ਸਿੰਘ ਕਲੇਰ, ਲਖਵਿੰਦਰ ਸਿੰਘ ਸਰਪੰਚ ਬੇਗੇਵਾਲ, ਸਿਕੰਦਰ ਸਿੰਘ ਖਿਦੋਵਾਲੀ ਚੇਅਰਮੈਨ, ਗੁਰਮੀਤ ਸਿੰਘ ਮਲੇਰ, ਜ਼ਸਵੰਤ ਸਿੰਘ ਵੀਰਮ, ਰਵੀ ਸਿੰਘ ਕਲੇਰ, ਭੱਲਾ ਮਜੀਠਾ, ਵਿਜੇ ਮਸੀਹ, ਬੂਟਾ ਸਿੰਘ ਮਜੀਠਾ, ਸਤਵੰਤ ਸਿੰਘ ਸੰਧੂ, ਬਿਕਰਮਜੀਤ ਸਿੰਘ ਜਲਾਲਪੁਰਾ, ਸੁਖਵੰਤ ਸਿੰਘ ਪੱਡਾ, ਕੁਲਦੀਪ ਸਿੰਘ ਮਥਰੇਵਾਲ, ਕਾਬਲ ਸਿੰਘ ਮਜੀਠਾ, ਸਤਨਾਮ ਸਿੰਘ ਸਰਪੰਚ ਨਾਗ ਨਵੇ, ਰਣਜੀਤ ਸਿੰਘ ਚੰਡੇ, ਸਮੇਤ ਵੱਡੀ ਗਿਣਤੀ ਵਿਚ ਆਪ ਵਰਕਰ ਹਾਜ਼ਰ ਸਨ।