Breaking: ਮੰਤਰੀ ਲਾਲਜੀਤ ਸਿੰਘ ਭੁੱਲਰ, ਪਿਤਾ ਸਮੇਤ ਤਿੰਨ ਖ਼ਿਲਾਫ਼ FIR ਦਰਜ, ਇਸ ਮਾਮਲੇ 'ਚ ਪੁਲਿਸ ਨੇ ਕੀਤੀ ਕਾਰਵਾਈ
ਪਹਿਲਾਂ ਕੇਸ ਦਰਜ ਕਰਨ ਵਿੱਚ ਦੇਰੀ ਕੀਤੀ ਗਈ, ਪਰ ਸ਼ਨੀਵਾਰ ਦੇਰ ਰਾਤ ਤੱਕ ਥਾਣਾ ਰਣਜੀਤ ਐਵੇਨਿਊ ਵਿੱਚ ਸਮੁੱਚੀ ਵਿਰੋਧੀ ਧਿਰ ਦੇ ਇਕੱਠੇ ਹੋਣ ਤੋਂ ਬਾਅਦ ਪੁਲਿਸ ਨੇ ਇਹ ਕਾਰਵਾਈ ਕੀਤੀ। ਸਾਬਕਾ ਡਿਪਟੀ ਸੀਐਮ ਸੁਖਬੀਰ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਸਾਬਕਾ ਮੰਤਰੀ ਪ੍ਰਤਾਪ ਸਿੰਘ ਬਾਜਵਾ ਸਮੇਤ ਕਈ ਵੱਡੇ ਆਗੂ ਥਾਣੇ ਆ ਕੇ ਬੈਠ ਗਏ ਸਨ।
Publish Date: Sun, 22 Mar 2026 08:09 AM (IST)
Updated Date: Sun, 22 Mar 2026 08:11 AM (IST)
ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ: ਪੰਜਾਬ ਸਰਕਾਰ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀਏ (PA) ਦਿਲਬਾਗ ਸਿੰਘ ਖ਼ਿਲਾਫ਼ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੇ ਵੇਅਰਹਾਊਸ ਦੇ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਪਹਿਲਾਂ ਕੇਸ ਦਰਜ ਕਰਨ ਵਿੱਚ ਦੇਰੀ ਕੀਤੀ ਗਈ, ਪਰ ਸ਼ਨੀਵਾਰ ਦੇਰ ਰਾਤ ਤੱਕ ਥਾਣਾ ਰਣਜੀਤ ਐਵੇਨਿਊ ਵਿੱਚ ਸਮੁੱਚੀ ਵਿਰੋਧੀ ਧਿਰ ਦੇ ਇਕੱਠੇ ਹੋਣ ਤੋਂ ਬਾਅਦ ਪੁਲਿਸ ਨੇ ਇਹ ਕਾਰਵਾਈ ਕੀਤੀ। ਸਾਬਕਾ ਡਿਪਟੀ ਸੀਐਮ ਸੁਖਬੀਰ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਸਾਬਕਾ ਮੰਤਰੀ ਪ੍ਰਤਾਪ ਸਿੰਘ ਬਾਜਵਾ ਸਮੇਤ ਕਈ ਵੱਡੇ ਆਗੂ ਥਾਣੇ ਆ ਕੇ ਬੈਠ ਗਏ ਸਨ।
ਦੋਸ਼ ਸੀ ਕਿ ਐਫਆਈਆਰ ਦਰਜ ਨਾ ਕਰਨ ਦਾ ਬਹਾਨਾ ਬਣਾਉਂਦੇ ਹੋਏ ਪੁਲਿਸ ਨੇ ਥਾਣੇ ਦੀ ਬਿਜਲੀ ਤੱਕ ਗੁੱਲ ਕਰ ਦਿੱਤੀ ਸੀ। ਦੱਸਣਯੋਗ ਹੈ ਕਿ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਗਗਨਦੀਪ ਸਿੰਘ ਰੰਧਾਵਾ ਨੂੰ ਕਥਿਤ ਤੌਰ 'ਤੇ ਪਰੇਸ਼ਾਨ ਕੀਤਾ ਜਾ ਰਿਹਾ ਸੀ ਕਿ ਉਹ ਗੋਦਾਮ ਦੇ ਟੈਂਡਰ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਦੇ ਨਾਮ 'ਤੇ ਕੱਢਣ। ਜਿਸ ਤੋਂ ਦੁਖੀ ਹੋ ਕੇ ਉਸ ਨੇ ਖੁਦਕੁਸ਼ੀ ਕਰ ਲਈ।