ਧੱਕੇਸ਼ਾਹੀਆਂ ਦਾ ਹਿਸਾਬ ਆਉਣ ਵਾਲੇ ਸਮੇਂ ’ਚ ਲਿਆ ਜਾਵੇਗਾ : ਪ੍ਰਗਟ ਸਿੰਘ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਕਾਂਗਰਸ ਨੇਤਾ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਦੇ ਪਰਿਵਾਰ ਨੂੰ ਮਿਲਣ ਲਈ ਕਾਂਗਰਸ ਦੇ ਪੰਜਾਬ ਪ੍ਰਧਾਨ ਪ੍ਰਗਟ ਸਿੰਘ
Publish Date: Thu, 08 Oct 2026 07:34 PM (IST)
Updated Date: Thu, 08 Oct 2026 07:35 PM (IST)
ਦਿਨੇਸ਼ ਬੱਸੀ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਪੰਜਾਬ ਪ੍ਰਧਾਨ ਪ੍ਰਗਟ ਸਿੰਘ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਕਾਂਗਰਸ ਨੇਤਾ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਦੇ ਪਰਿਵਾਰ ਨੂੰ ਮਿਲਣ ਲਈ ਕਾਂਗਰਸ ਦੇ ਪੰਜਾਬ ਪ੍ਰਧਾਨ ਪ੍ਰਗਟ ਸਿੰਘ ਵਿਸ਼ੇਸ਼ ਤੌਰ ’ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਪਰਿਵਾਰ ਨੂੰ ਹੌਂਸਲਾ ਦਿੱਤਾ। ਇਸ ਦੌਰਾਨ ਸੀਨੀਅਰ ਲੀਡਰ ਡਾ. ਰਾਜ ਕੁਮਾਰ, ਸੀਨੀਅਰ ਲੀਡਰ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਸਾਬਕਾ ਲੋਕਲ ਬਾਡੀ ਮੰਤਰੀ ਅਨਿਲ ਜੋਸ਼ੀ, ਜੁਗਲ ਕਿਸ਼ੋਰ ਸ਼ਰਮਾ ਸਮੇਤ ਹੋਰ ਆਗੂ ਵੀ ਮੌਜੂਦ ਸਨ। ਇਸ ਮੌਕੇ ਗੱਲਬਾਤ ਕਰਦਿਆਂ ਪੰਜਾਬ ਪ੍ਰਧਾਨ ਪ੍ਰਗਟ ਸਿੰਘ ਨੇ ਕਿਹਾ ਕਿ ਇਹ ਬਦਕਿਸਮਤੀ ਹੈ ਕਿ ਕਾਨੂੰਨ ਜਿਹੜਾ ‘ਕਾਨੂੰਨ’ ਦਾ ਕੰਮ ਨਹੀਂ ਕਰ ਰਿਹਾ ਹੈ। ਆਮ ਆਦਮੀ ਪਾਰਟੀ ਨੇ ਪੁਲਸ ਰਾਜ ਬਣਾ ਕੇ ਰੱਖ ਦਿੱਤਾ ਹੈ, ਪਰ ਇਨ੍ਹਾਂ ਧੱਕੇਸ਼ਾਹੀਆਂ ਦਾ ਹਿਸਾਬ ਆਉਣ ਵਾਲੇ ਸਮੇਂ ਵਿਚ ਲਿਆ ਜਾਵੇਗਾ। ਪ੍ਰਗਟ ਸਿੰਘ ਨੇ ਕਿਹਾ ਕਿ ਸਾਡੇ ਕਾਂਗਰਸੀ ਵਰਕਰਾਂ ’ਤੇ ਜਿਹੜੇ ਨਜਾਇਜ ਪਰਚੇ ਦਰਜ ਕੀਤੇ ਜਾ ਰਹੇ ਹਨ, ਇਸ ਦਾ ਖਮਿਆਜਾ ਵੀ ਇਨ੍ਹਾਂ ਨੂੰ ਭੁਗਤਣਾ ਪਵੇਗਾ। ਇਸ ਤੋਂ ਬਾਅਦ ਪ੍ਰਦੇਸ਼ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਜ਼ਿਲ੍ਹਾ ਕਾਂਗਰਸ ਸ਼ਹਿਰੀ ਪ੍ਰਧਾਨ ਸੌਰਭ ਮਦਾਨ ਮਿੱਠੂ ਦੇ ਘਰ ਵੀ ਪਹੁੰਚੇ। ਦੱਸਣਯੋਗ ਹੈ ਕਿ ਬੱਸੀ ਤੇ ਮਿੱਠੂ ਮਦਾਨ ਦੋਵਾਂ ਆਗੂਆਂ ਤੇ ਹਾਲ ਹੀ ਚ ਮਾਮਲੇ ਦਰਜ ਹੋਏ ਹਨ। ਦਿਨੇਸ਼ ਬੱਸੀ ਨੂੰ ਸਿਵਲ ਲਾਈਨ ਪੁਲਿਸ ਨੇ ਧੋਖਾਧੜੀ ਦੇ ਮਾਮਲੇ ਚ ਗ੍ਰਿਫਤਾਰ ਕੀਤਾ ਹੈ। ਇਸ ਤੋਂ ਪਹਿਲਾਂ ਮਾਮਲੇ ਚ ਉਨ੍ਹਾਂ ਦੇ ਬੇਟੇ ਅਤੇ ਦੋਸਤ ਖਿਲਾਫ ਕੇਸ ਦਰਜ ਕੀਤਾ ਗਿਆ ਸੀ। ਉੱਥੇ ਜ਼ਿਲ੍ਹਾ ਕਾਂਗਰਸ ਮਹਿਲਾ ਸ਼ਹਿਰੀ ਦੀ ਸਾਬਕਾ ਪ੍ਰਧਾਨ ਸ਼ਿਵਾਨੀ ਸ਼ਰਮਾ ਦੀ ਸ਼ਿਕਾਇਤ ਤੇ ਮਕਬੂਲਪੁਰਾ ਥਾਣੇ ਚ ਵੀ ਮਾਮਲਾ ਦਰਜ ਹੋਇਆ ਹੈ। ਪ੍ਰਗਟ ਸਿੰਘ ਨੇ ਦੋਵਾਂ ਆਗੂਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਇਕ ਦਿਨ ਦੇ ਰਿਮਾਂਡ ’ਤੇ ਬੱਸੀ ਇਸ ਤੋਂ ਪਹਿਲਾਂ ਦਿਨੇਸ਼ ਬੱਸੀ ਨੇ ਅੱਜ ਪੇਸ਼ੀ ਦੌਰਾਨ ਕਿਹਾ ਕਿ ਮੇਰਾ ਪਾਸਪੋਰਟ ਪਹਿਲਾਂ ਹੀ ਕੋਰਟ ਵਿੱਚ ਜਮ੍ਹਾਂ ਹੈ, ਮੈਂ ਕਿਤੇ ਬਾਹਰ ਨਹੀਂ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਇਸ ਦਾ ਜਵਾਬ ਦੇਣਗੇ। ਦਿਨੇਸ਼ ਬੱਸੀ ਦੇ ਮਾਮਲੇ ਵਿਚ ਪੁਲਿਸ ਨੂੰ ਇਕ ਦਿਨ ਦਾ ਰਿਮਾਂਡ ਮਿਿਲਆ ਹੈ ਅਤੇ ਕੱਲ੍ਹ ਫਿਰ ਤੋਂ ਪੇਸ਼ ਕੀਤਾ ਜਾਵੇਗਾ। ਇਥੇ ਪੇਸ਼ੀ ਦੌਰਾਨ ਕਾਂਗਰਸੀ ਆਗੂਆਂ ਨੇ ਬੱਸੀ ਦੇ ਹੱਕ ਵਿਚ ਨਾਅਰੇਬਾਜੀ ਵੀ ਕੀਤੀ।