ਸ੍ਰੀ ਅਨੰਦਪੁਰ ਸਾਹਿਬ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਬੱਸ ਹਾਦਸਾਗ੍ਰਸਤ, 8 ਦੀ ਮੌਤ; ਐਡਵੋਕੇਟ ਧਾਮੀ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਪਸ ਆ ਰਹੇ ਸ਼ਰਧਾਲੂਆਂ ਦੀ ਬੱਸ ਦੇ ਬੀਤੀ ਰਾਤ ਹਾਦਸਾ-ਗ੍ਰਸਤ ਹੋਣ ਨਾਲ 6 ਸ਼ਰਧਾਲੂਆਂ ਦੇ ਅਕਾਲ ਚਲਾਣਾ ਕਰ ਜਾਣ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ
Publish Date: Wed, 15 Apr 2026 12:13 PM (IST)
Updated Date: Wed, 15 Apr 2026 12:23 PM (IST)
ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਪਸ ਆ ਰਹੇ ਸ਼ਰਧਾਲੂਆਂ ਦੀ ਬੱਸ ਦੇ ਬੀਤੀ ਰਾਤ ਹਾਦਸਾ-ਗ੍ਰਸਤ ਹੋਣ ਨਾਲ 8 ਸ਼ਰਧਾਲੂਆਂ ਦੇ ਅਕਾਲ ਚਲਾਣਾ ਕਰ ਜਾਣ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹਾਦਸੇ ਵਿਚ ਜ਼ਖ਼ਮੀ ਹੋਏ ਸ਼ਰਧਾਲੂਆਂ ਪ੍ਰਤੀ ਵੀ ਸੰਵੇਦਨਾ ਪ੍ਰਗਟ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਭਿਆਨਕ ਹਾਦਸੇ ਵਿੱਚ ਚਲਾਣਾ ਕਰ ਗਏ ਸ਼ਰਧਾਲੂਆਂ ਦੇ ਪਰਿਵਾਰਾਂ ਲਈ ਇਹ ਬੇਹੱਦ ਦੁਖਦਾਈ ਸਮਾਂ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਰਤਾ ਪੁਰਖ ਅੱਗੇ ਅਕਾਲ ਚਲਾਣਾ ਕਰ ਗਏ ਸ਼ਰਧਾਲੂਆਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਤੰਦਰੁਸਤੀ ਦੀ ਅਰਦਾਸ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਦੁੱਖ ਦੀ ਘੜੀ ’ਚ ਪਰਿਵਾਰਾਂ ਦੇ ਨਾਲ ਹੈ ਅਤੇ ਪੀੜ੍ਹਤਾਂ ਦੀ ਸੰਭਵ ਸਹਾਇਤਾ ਕੀਤੀ ਜਾਵੇਗੀ।