ਕੈਬਨਿਟ ਮੰਤਰੀ ਈਟੀਓ ਨੂੰ ਮਿਲੀ ਪੀਐੱਚਡੀ ਦੀ ਡਿਗਰੀ ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਕੈਬਨਿਟ ਮੰਤਰੀ ਡਾ. ਹਰਭਜਨ ਸਿੰਘ ਈਟੀਓ ਨੂੰ ਪੀਐਚਡੀ ਦੀ ਡਿਗਰੀ ਪ੍ਰਾਪਤ ਹੋਣ ’ਤੇ ਵੱਖ-ਵੱਖ ਵਰਗਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸੇ ਤਹਿਤ ਚੇਅਰਮੈਨ ਅਮਰੀਕ ਸਿੰਘ ਸੋਢੀ ਵੱਲੋਂ ਵੀ ਉਨ੍ਹਾਂ
Publish Date: Wed, 18 Nov 2026 04:17 PM (IST)
Updated Date: Wed, 18 Nov 2026 04:18 PM (IST)
ਚੇਅਰਮੈਨ ਅਮਰੀਕ ਸਿੰਘ ਸੋਢੀ ਨੇ ਦਿੱਤੀ ਵਧਾਈ ਮੂਹ ਮਿੱਠਾ ਕਰਵਾ ਕੇ ਖੁਸ਼ੀ ਕੀਤੀ ਸਾਂਝੀ, ਕਿਹਾ- ਪੜ੍ਹਾਈ ਲਈ ਉਮਰ ਦੀ ਕੋਈ ਹੱਦ ਨਹੀਂ ਹੁੰਦੀ ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਕੈਬਨਿਟ ਮੰਤਰੀ ਡਾ. ਹਰਭਜਨ ਸਿੰਘ ਈਟੀਓ ਨੂੰ ਪੀਐਚਡੀ ਦੀ ਡਿਗਰੀ ਪ੍ਰਾਪਤ ਹੋਣ ’ਤੇ ਵੱਖ-ਵੱਖ ਵਰਗਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸੇ ਤਹਿਤ ਚੇਅਰਮੈਨ ਅਮਰੀਕ ਸਿੰਘ ਸੋਢੀ ਵੱਲੋਂ ਵੀ ਉਨ੍ਹਾਂ ਨੂੰ ਇਸ ਵਿਸ਼ੇਸ਼ ਪ੍ਰਾਪਤੀ ’ਤੇ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਉਨ੍ਹਾਂ ਨੇ ਕੈਬਨਿਟ ਮੰਤਰੀ ਡਾ. ਹਰਭਜਨ ਸਿੰਘ ਈਟੀਓ ਦਾ ਮੂਹ ਮਿੱਠਾ ਕਰਵਾ ਕੇ ਆਪਣੀ ਖੁਸ਼ੀ ਸਾਂਝੀ ਕੀਤੀ। ਇਸ ਮੌਕੇ ਚੇਅਰਮੈਨ ਅਮਰੀਕ ਸਿੰਘ ਸੋਢੀ ਨੇ ਕਿਹਾ ਕਿ ਡਾ. ਹਰਭਜਨ ਸਿੰਘ ਈਟੀਓ ਨੇ ਪੀਐਚਡੀ ਦੀ ਡਿਗਰੀ ਹਾਸਲ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਸਿੱਖਿਆ ਪ੍ਰਾਪਤ ਕਰਨ ਦੀ ਕੋਈ ਉਮਰ ਨਹੀਂ ਹੁੰਦੀ। ਜੇਕਰ ਮਨ ਵਿੱਚ ਕੁਝ ਨਵਾਂ ਸਿੱਖਣ ਦਾ ਜਜ਼ਬਾ, ਮਿਹਨਤ ਅਤੇ ਲਗਨ ਹੋਵੇ ਤਾਂ ਇਨਸਾਨ ਕਿਸੇ ਵੀ ਉਮਰ ਵਿੱਚ ਆਪਣਾ ਟੀਚਾ ਹਾਸਲ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਦੀ ਇਹ ਪ੍ਰਾਪਤੀ ਨੌਜਵਾਨਾਂ ਸਮੇਤ ਹਰ ਉਸ ਵਿਅਕਤੀ ਲਈ ਪ੍ਰੇਰਨਾ ਸਰੋਤ ਹੈ, ਜੋ ਸਿੱਖਿਆ ਦੇ ਖੇਤਰ ਵਿੱਚ ਅੱਗੇ ਵਧਣਾ ਚਾਹੁੰਦਾ ਹੈ। ਇਸ ਮੌਕੇ ਸਰਪੰਚ ਮਨਜਿੰਦਰ ਸਿੰਘ ਭੀਰੀ ਨੇ ਡਾ. ਹਰਭਜਨ ਸਿੰਘ ਈਟੀਓ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਆਪਣੀਆਂ ਰੁਝੇਵਿਆਂ ਭਰੀਆਂ ਜ਼ਿੰਮੇਵਾਰੀਆਂ ਦੇ ਨਾਲ-ਨਾਲ ਉੱਚ ਸਿੱਖਿਆ ਹਾਸਲ ਕਰਨਾ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਦਰਸਾਉਂਦੀ ਹੈ ਕਿ ਜੇਕਰ ਇਨਸਾਨ ਅੰਦਰ ਸਿੱਖਣ ਦੀ ਇੱਛਾ ਅਤੇ ਕੁਝ ਕਰ ਦਿਖਾਉਣ ਦਾ ਜਜ਼ਬਾ ਹੋਵੇ ਤਾਂ ਕੋਈ ਵੀ ਮੰਜ਼ਿਲ ਮੁਸ਼ਕਲ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਡਾ. ਹਰਭਜਨ ਸਿੰਘ ਈਟੀਓ ਦੀ ਇਹ ਪ੍ਰਾਪਤੀ ਨੌਜਵਾਨ ਪੀੜ੍ਹੀ ਨੂੰ ਸਿੱਖਿਆ ਪ੍ਰਤੀ ਉਤਸ਼ਾਹਿਤ ਕਰਨ ਦੇ ਨਾਲ-ਨਾਲ ਜ਼ਿੰਦਗੀ ਵਿੱਚ ਲਗਾਤਾਰ ਅੱਗੇ ਵਧਣ ਦੀ ਪ੍ਰੇਰਨਾ ਦੇਵੇਗੀ। ਅੰਤ ਵਿਚ ਚੇਅਰਮੈਨ ਅਮਰੀਕ ਸਿੰਘ ਸੋਢੀ ਅਤੇ ਸਰਪੰਚ ਮਨਜਿੰਦਰ ਸਿੰਘ ਭੀਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਡਾ. ਹਰਭਜਨ ਸਿੰਘ ਈਟੀਓ ਇਸੇ ਤਰ੍ਹਾਂ ਤਰੱਕੀਆਂ ਦੀਆਂ ਬੁਲੰਦੀਆਂ ਛੂਹਣ ਅਤੇ ਸਮਾਜ ਦੀ ਸੇਵਾ ਕਰਦੇ ਰਹਿਣ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸਤਿੰਦਰ ਸਿੰਘ, ਕੌਂਸਲਰ ਸਨੈਣਾ ਰੰਧਾਵਾ, ਨਵਦੀਪ ਸਿੰਘ, ਸਰਪੰਚ ਮਨਜਿੰਦਰ ਸਿੰਘ ਭੀਰੀ, ਵਿਜੇ ਮੱਟੀ, ਸਾਬਕਾ ਸਰਪੰਚ ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।