- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧਾਰਮਿਕ ਸਜ਼ਾ ਨੂੰ ਪੂਰੀ ਕਰਕੇ ਬੁੱਧਵਾਰ ਸਵੇਰੇ ਹਰਜੋਤ ਬੈਂਸ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਹੋਈ ਭੁੱਲ ਦੀ ਖਿਮਾ ਯਾਚਨਾ ਕੀਤੀ | ਇਸ ਉਪਰੰਤ ਹਰਜੋਤ ਸਿੰਘ ਬੈਂਸ ਨੇ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵੀ ਮੁਲਾਕਾਤ ਕੀਤੀ I

ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ: ਪੰਜਾਬ ਸਰਕਾਰ ਦੀ ਭਾਸ਼ਾ ਵਿਭਾਗ ਵੱਲੋਂ ਸ਼੍ਰੀਨਗਰ ਵਿਖੇ ਕਰਵਾਏ ਗਏ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸੰਬੰਧ ਵਿੱਚ ਸਮਾਗਮ ਦਰਮਿਆਨ ਚੱਲੇ ਨਾਚ ਗਾਣੇ ਨੂੰ ਲੈ ਕੇ 6 ਅਗਸਤ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਧਾਰਮਿਕ ਸਜ਼ਾ ਲਗਾਈ ਸੀ। ਧਾਰਮਿਕ ਸਜ਼ਾ ਨੂੰ ਪੂਰੀ ਕਰਕੇ ਬੁੱਧਵਾਰ ਸਵੇਰੇ ਹਰਜੋਤ ਬੈਂਸ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਹੋਈ ਭੁੱਲ ਦੀ ਖਿਮਾ ਯਾਚਨਾ ਕੀਤੀ | ਇਸ ਉਪਰੰਤ ਹਰਜੋਤ ਸਿੰਘ ਬੈਂਸ ਨੇ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵੀ ਮੁਲਾਕਾਤ ਕੀਤੀ I
