ਅੰਮਿ੍ਤਸਰ : ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਨੇ ਇਸ ਗੱਲ ਦੀ ਜਾਣਕਾਰੀ ਆਪਣੀ ਫੇਸਬੁੱਕ ਆਈਡੀ 'ਤੇ ਸ਼ੇਅਰ ਕੀਤੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਪਾਜ਼ੇਟਿਵ ਰਿਪੋਰਟ ਹੋਣ ਪਿੱਛੋਂ ਉਨ੍ਹਾਂ ਨੇ ਖ਼ੁਦ ਨੂੰ ਹੋਮ ਆਈਸੋਲੇਟ ਕਰ ਲਿਆ ਹੈ। ਸਾਰੇ ਸਿਹਤ ਨਿਯਮਾਂ ਦੀ ਪਾਲਣਾ ਕਰ ਰਿਹਾ ਹਾਂ। ਯਕੀਨੀ ਕੀਤਾ ਗਿਆ ਹੈ ਕਿ ਸਾਰੀਆਂ ਫਾਈਲਾਂ ਸੈਨੇਟਾਈਜ਼ ਹੋਣ ਤੋਂ ਬਾਅਦ ਹੀ ਅੱਗੇ ਕੀਤੀਆਂ ਜਾਣਗੀਆਂ।

Posted By: Jagjit Singh