328 ਸਰੂਪਾਂ ਦੇ ਮਾਮਲੇ 'ਚ ਪੁਲਿਸ ਦੀ ਕਾਰਵਾਈ, ਗ੍ਰਿਫ਼ਤਾਰ ਮੁਲਜ਼ਮ ਸਤਿੰਦਰ ਕੋਹਲੀ ਦੇ ਟਿਕਾਣਿਆਂ ਸਹਿਤ 15 ਜਗ੍ਹਾ ਛਾਪੇਮਾਰੀ
ਇਸ ਸਬੰਧੀ ਇੱਕ ਵਿਸ਼ੇਸ਼ ਜਾਂਚ ਟੀਮ (SIT) ਵੀ ਬਣਾਈ ਗਈ ਹੈ। ਪੁਲਿਸ ਕਮਿਸ਼ਨਰ ਨੇ ਜਾਣਕਾਰੀ ਦਿੱਤੀ ਕਿ ਅਦਾਲਤ ਰਾਹੀਂ ਸਾਰੇ ਮੁਲਜ਼ਮਾਂ ਦੇ ਤਲਾਸ਼ੀ ਵਾਰੰਟ ਹਾਸਲ ਕਰ ਲਏ ਗਏ ਹਨ।
Publish Date: Sat, 03 Jan 2026 12:35 PM (IST)
Updated Date: Sat, 03 Jan 2026 01:30 PM (IST)
ਜਾਗਰਣ ਸੰਵਾਦਦਾਤਾ, ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ ਵਿੱਚ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁਲਜ਼ਮਾਂ ਦੀ ਫੜੋ-ਫੜੀ ਜਾਰੀ ਹੈ। ਇਸ ਸਬੰਧੀ ਇੱਕ ਵਿਸ਼ੇਸ਼ ਜਾਂਚ ਟੀਮ (SIT) ਵੀ ਬਣਾਈ ਗਈ ਹੈ। ਪੁਲਿਸ ਕਮਿਸ਼ਨਰ ਨੇ ਜਾਣਕਾਰੀ ਦਿੱਤੀ ਕਿ ਅਦਾਲਤ ਰਾਹੀਂ ਸਾਰੇ ਮੁਲਜ਼ਮਾਂ ਦੇ ਤਲਾਸ਼ੀ ਵਾਰੰਟ ਹਾਸਲ ਕਰ ਲਏ ਗਏ ਹਨ।
ਸ਼ਨੀਵਾਰ ਨੂੰ ਕੁੱਲ 15 ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਨ੍ਹਾਂ ਵਿੱਚ ਚੰਡੀਗੜ੍ਹ ਦੀਆਂ ਦੋ ਥਾਵਾਂ, ਅੰਮ੍ਰਿਤਸਰ ਸ਼ਹਿਰ ਦੀਆਂ ਅੱਠ ਥਾਵਾਂ ਅਤੇ ਗੁਰਦਾਸਪੁਰ, ਰੋਪੜ ਸਮੇਤ ਹੋਰ ਇਲਾਕੇ ਸ਼ਾਮਲ ਹਨ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਮਾਮਲੇ ਨਾਲ ਜੁੜੇ ਸਾਰੇ ਤੱਥ ਰਿਕਾਰਡ 'ਤੇ ਲਿਆਂਦੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਸਤਿੰਦਰ ਸਿੰਘ ਕੋਹਲੀ ਨਾਮ ਦੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਵੀ ਕੀਤਾ ਜਾ ਚੁੱਕਾ ਹੈ ਅਤੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੇ ਘਰ ਦੀ ਵੀ ਤਲਾਸ਼ੀ ਲਈ ਜਾਵੇਗੀ।