- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਕੇਸ ਦਰਜ ਹੋਣ ਤੋਂ ਬਾਅਦ, ਪੁਲਿਸ ਇਸ ਸਮੇਂ ਦੋਸ਼ੀਆਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਵਿੱਚ ਹੈ ਤਾਂ ਜੋ ਉਨ੍ਹਾਂ ਦੀ ਆਸਾਨੀ ਨਾਲ ਗ੍ਰਿਫ਼ਤਾਰੀ ਕੀਤੀ ਜਾ ਸਕੇ।
ਪੱਤਰ ਪ੍ਰੇਰਕ, ਅੰਮ੍ਰਿਤਸਰ : ਮਜੀਠਾ ਪੁਲਿਸ ਸਟੇਸ਼ਨ ਹਮਲੇ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਪੁਲਿਸ ਨੇ 12 ਵਿਸ਼ੇਸ਼ ਟੀਮਾਂ ਬਣਾਈਆਂ ਹਨ।ਪੁਲਿਸ ਨੇ ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ ਕਲੋਨੀ ਵਿੱਚ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੇ ਘਰ 'ਤੇ ਵੀ ਛਾਪਾ ਮਾਰਿਆ। ਇਸ ਛਾਪੇ ਦੌਰਾਨ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ । ਪਰ ਬਿਕਰਮ ਮਜੀਠੀਆ ਘਰ ਨਹੀਂ ਮਿਲੇ ਜਿਸ ਕਾਰਨ ਪੁਲਿਸ ਨੂੰ ਬੇਰੰਗ ਹੀ ਪਰਤਣਾ ਪਿਆ ।
ਦੱਸ ਦੇਈਏ ਕਿ ਐਤਵਾਰ ਨੂੰ ਮਜੀਠਾ ਪੁਲਿਸ ਸਟੇਸ਼ਨ ਦੇ ਅੰਦਰ ਬਿਕਰਮ ਸਿੰਘ ਮਜੀਠੀਆ ਅਤੇ ਪੁਲਿਸ ਵਿਚਕਾਰ ਹੋਏ ਝਗੜੇ ਸਬੰਧੀ ਪੁਲਿਸ ਵੱਲੋਂ ਐਫਆਈਆਰ ਦਰਜ ਕੀਤੀ ਗਈ ਹੈ। ਜ਼ਿਕਰ ਹੈ ਕਿ ਸਾਬਕਾ ਵਿਧਾਇਕ ਦਾ ਨਾਮ ਵੀ ਐਫਆਈਆਰ ਵਿੱਚ ਸ਼ਾਮਲ ਹੈ ਇਸ ਨਾਲ ਗੈਂਗ ਦਾ ਹਵਾਲਾ ਵੀ ਪਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਸ਼ਨੀਵਾਰ ਰਾਤ ਨੂੰ ਪੁਲਿਸ ਨੇ ਅਕਾਲੀ ਸਮਰਥਕਾਂ ਵਿਰੁੱਧ ਕਾਰਵਾਈ ਕਰਦੇ ਹੋਏ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਤੋਂ ਬਾਅਦ ਅਕਾਲੀ ਸਰਕਾਰ ਵਿੱਚ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਸੈਂਕੜੇ ਵਰਕਰਾਂ ਨਾਲ ਥਾਣੇ ਦੇ ਬਾਹਰ ਧਰਨਾ ਦਿੱਤਾ। ਪੁਲਿਸ ਮੁਲਾਜ਼ਮਾਂ ਨਾਲ ਬਦਸਲੂਕੀ ਦੇ ਵੀ ਦੋਸ਼ ਲਗਾਏ ਗਏ। ਕੁਝ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਸੀ।
ਦੱਸਿਆ ਜਾ ਰਿਹਾ ਹੈ ਕਿ ਮਾਮਲਾ ਦਰਜ ਕਰਨ ਤੋਂ ਬਾਅਦ, ਪੁਲਿਸ ਦੋਸ਼ੀਆਂ ਦੀ ਪਛਾਣ ਵੀ ਕਰ ਰਹੀ ਹੈ ਤਾਂ ਜੋ ਉਹਨਾਂ ਨੂੰ ਆਸਾਨੀ ਨਾਲ ਗ੍ਰਿਫ਼ਤਾਰ ਕੀਤਾ ਜਾ ਸਕੇ। ਇਹ ਵੀ ਪਤਾ ਲੱਗਾ ਹੈ ਕਿ ਇਹ ਪੁਲਿਸ ਟੀਮ ਮਜੀਠੀਆ ਦੇ ਅੰਮ੍ਰਿਤਸਰ, ਮਜੀਠਾ ਹਲਕੇ ਅਤੇ ਚੰਡੀਗੜ੍ਹ ਸਥਿਤ ਘਰ 'ਤੇ ਵੀ ਛਾਪੇਮਾਰੀ ਕਰੇਗੀ।