ਬੈਂਕਾਂ 'ਚੋਂ ਨਕਦੀ ਗਾਇਬ: ਪੈਸੇ ਕਢਵਾਉਣ ਲਈ ਖ਼ੁਆਰ ਹੋ ਰਹੇ ਲੋਕ, ਤੜਕੇ ਤੋਂ ਹੀ ਲੱਗ ਰਹੀਆਂ ਨੇ ਲੰਮੀਆਂ ਕਤਾਰਾਂ
ਸਰਕਾਰੀ ਅਤੇ ਪ੍ਰਾਈਵੇਟ ਬੈਂਕਾਂ ਦੇ ਅੱਗੇ ਲੋਕਾਂ ਦੀਆਂ ਲਾਈਨਾਂ ਲੱਗੀਆਂ ਹੋਈਆਂ ਹਨ ਅਤੇ ਏਟੀਐੱਮ ਖਾਲੀ ਪਏ ਹਨ ਤੇ ਲੋਕਾਂ ਨੂੰ ਕੈਸ਼ ਨਹੀਂ ਮਿਲ ਰਿਹਾ। ਜਿਸ ਕਾਰਨ ਲੋਕਾਂ ਦੀਆਂ ਜ਼ਰੂਰਤਾਂ ਪੂਰੀਆਂ ਨਹੀਂ ਹੋ ਰਹੀਆਂ। ਦੂਸਰੇ ਪਾਸੇ ਤੇਲ, ਡੀਜਲ, ਪੈਟਰੋਲ, ਘਰੇਲੂ ਗੈਸ ਦੀਆਂ ਭਾਰੀ ਕੀਮਤਾਂ ਵਧਣ ਕਾਰਨ ਲੋਕਾਂ ’ਚ ਖਾਹਾਕਾਰ ਮਚੀ ਹੋਈ ਹੈ ਅਤੇ ਬੈਂਕਾਂ ’ਚੋਂ ਪੈਸਾ ਨਾ ਮਿਲਣ ਕਾਰਨ ਲੋਕਾਂ ਦੀਆਂ ਜ਼ਰੂਰਤਾਂ ਪੂਰੀਆਂ ਨਹੀਂ ਹੋ ਰਹੀਆਂ।
Publish Date: Fri, 22 May 2026 02:21 PM (IST)
Updated Date: Fri, 22 May 2026 02:24 PM (IST)
ਪੱਤਰ ਪ੍ਰੇਰਕ,ਪੰਜਾਬੀ ਜਾਗਰਣ, ਤਰਨਤਾਰਨ - ਭਾਰਤੀ ਇਨਕਲਾਬੀ ਮਾਰਕਸਵਾਦੀ ਦੀ ਪਾਰਟੀ ਦੇ ਸੂਬਾਈ ਆਗੂ ਬਲਦੇਵ ਸਿੰਘ ਪੰਡੋਰੀ, ਕਿਸਾਨ ਆਗੂ ਮਨਜੀਤ ਸਿੰਘ ਬੱਗੂ, ਰੇਸ਼ਮ ਸਿੰਘ ਫੈਲੋਕੇ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਜਨਾਜ਼ਾ ਨਿਕਲ ਚੁੱਕਾ ਹੈ।
ਸਰਕਾਰੀ ਅਤੇ ਪ੍ਰਾਈਵੇਟ ਬੈਂਕਾਂ ਦੇ ਅੱਗੇ ਲੋਕਾਂ ਦੀਆਂ ਲਾਈਨਾਂ ਲੱਗੀਆਂ ਹੋਈਆਂ ਹਨ ਅਤੇ ਏਟੀਐੱਮ ਖਾਲੀ ਪਏ ਹਨ ਤੇ ਲੋਕਾਂ ਨੂੰ ਕੈਸ਼ ਨਹੀਂ ਮਿਲ ਰਿਹਾ। ਜਿਸ ਕਾਰਨ ਲੋਕਾਂ ਦੀਆਂ ਜ਼ਰੂਰਤਾਂ ਪੂਰੀਆਂ ਨਹੀਂ ਹੋ ਰਹੀਆਂ। ਦੂਸਰੇ ਪਾਸੇ ਤੇਲ, ਡੀਜਲ, ਪੈਟਰੋਲ, ਘਰੇਲੂ ਗੈਸ ਦੀਆਂ ਭਾਰੀ ਕੀਮਤਾਂ ਵਧਣ ਕਾਰਨ ਲੋਕਾਂ ’ਚ ਖਾਹਾਕਾਰ ਮਚੀ ਹੋਈ ਹੈ ਅਤੇ ਬੈਂਕਾਂ ’ਚੋਂ ਪੈਸਾ ਨਾ ਮਿਲਣ ਕਾਰਨ ਲੋਕਾਂ ਦੀਆਂ ਜ਼ਰੂਰਤਾਂ ਪੂਰੀਆਂ ਨਹੀਂ ਹੋ ਰਹੀਆਂ।
ਆਗੂਆਂ ਨੇ ਕਿਹਾ ਕਿ ਇਸ ਮਸਲੇ ਦਾ ਫੌਰੀ ਤੌਰ ’ਤੇ ਹੱਲ ਕੀਤਾ ਜਾਵੇ ਅਤੇ ਲੋਕਾਂ ਦੀ ਹੋ ਰਹੀ ਖੱਜਲ ਖ਼ਰਾਬੀ ਬੰਦ ਕੀਤੀ ਜਾਵੇ। ਕਿਉਂਕਿ ਹਰ ਵਰਗ ਆਨਲਾਈਨ ਪੈਸੇ ਦੀ ਵਰਤੋਂ ਨਹੀਂ ਕਰ ਸਕਦਾ। ਇਸ ਕਰਕੇ ਕੇਂਦਰ ਸਰਕਾਰ ਫੌਰੀ ਤੌਰ ’ਤੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰੇ।
ਕੈਪਸ਼ਨ - ਬੈਂਕ ਅੱਗੇ ਖੜੇ ਹੋ ਕੇ ਨਕਦੀ ਨਾ ਮਿਲਣ ਦੀ ਜਾਣਕਾਰੀ ਦਿੰਦੇ ਹੋਏ ਆਰਐੱਮਪੀਆਈ ਦੇ ਤੇ ਹੋਰ ਜਥੇਬੰਦੀਆਂ ਦੇ ਆਗੂ।