ਸੀਬੀਐੱਸਈ ਬੋਰਡ ਦਾ ਦਸਵੀ ਦਾ ਨਤੀਜਾ ਰਿਹਾ ਸ਼ਾਨਦਾਰ
ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਮਜੀਠਾ ਦਾ ਸੀਬੀਐਸਈ ਬੋਰਡ ਦਾ ਦਸਵੀ ਕਲਾਸ ਦਾ ਨਤੀਜਾ ਇਸ ਵਾਰ ਵੀ ਸੋ ਫੀਸਦੀ ਰਿਹਾ। ਸਕੂਲ ਮੈਨੇਜਮੈਟ ਕਮੇਟੀ ਦੇ ਚੇਅਰਮੈਨ ਜਸਪਿੰਦਰ ਸਿੰਘ ਕਾਹਲੋ ਨੇ ਜਾਣਾਕਰੀ ਸਾਂਝੀ
Publish Date: Fri, 17 Apr 2026 04:29 PM (IST)
Updated Date: Fri, 17 Apr 2026 04:33 PM (IST)

ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਮਜੀਠਾ ਦਾ ਸੀਬੀਐਸਈ ਬੋਰਡ ਦਾ ਦਸਵੀ ਕਲਾਸ ਦਾ ਨਤੀਜਾ ਇਸ ਵਾਰ ਵੀ ਸੋ ਫੀਸਦੀ ਰਿਹਾ। ਸਕੂਲ ਮੈਨੇਜਮੈਟ ਕਮੇਟੀ ਦੇ ਚੇਅਰਮੈਨ ਜਸਪਿੰਦਰ ਸਿੰਘ ਕਾਹਲੋ ਨੇ ਜਾਣਾਕਰੀ ਸਾਂਝੀ ਕਰਦਿਆਂ ਦੱਸਿਆ ਕਿ ਸਕੂਲ ਦੀ ਸਰਵਨੂਰ ਕੌਰ ਨੇ 92 ਫੀਸਦੀ, ਸਿਮਰਨਜੀਤ ਕੌਰ ਨੇ 86.4 ਫੀਸਦੀ, ਵਿਸ਼ਵਜੀਤ ਸਿੰਘ ਨੇ 86.2 ਫੀਸਦੀ ਅਤੇ ਸਿਮਰਜੀਤ ਕੌਰ ਨੇ 84 ਫੀਸਦੀ ਅੰਕ ਲੈ ਕੇ ਸਕੂਲ, ਮਾਪਿਆਂ ਅਤੇ ਸਮੁੱਚੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਸਾਰੀ ਪ੍ਰਾਪਤੀ ਪਿਛੇ ਉਨ੍ਹਾਂ ਨੇ ਸਕੂਲ ਦੇ ਮਿਹਨਤੀ ਸਟਾਫ ਅਤੇ ਬੱਚਿਆਂ ਦੀ ਪੜ੍ਹਾਈ ਵਿਚ ਲਗਨ ਦੱਸਿਆ। ਸਕੂਲ ਮੈਨਿਜਮੇਂਟ ਕਮੇਟੀ ਅਤੇ ਸਕੂਲ ਅਧਿਆਪਕਾਂ ਨੇ ਅੱਵਲ ਆਏ ਵਿਿਦਆਰਥੀਆਂ ਦਾ ਹਾਰ ਪਾ ਕੇ ਸਵਾਗਤ ਕੀਤਾ ਅਤੇ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸੱਚੀ ਲਗਨ, ਸਖਤ ਮਿਹਨਤ ਅਤੇ ਪੱਕਾ ਇਰਾਦਾ ਹੀ ਵਿਿਦਆਰਥੀ ਨੂੰ ਸਫਲ ਬਣਾ ਸਕਦਾ ਹੈ। ਸਕੂਲ ਮੈਨੇਜਮੈਂਟ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਵਿਸ਼ੇਸ਼ ਤੌਰ ’ਤੇ ਸੰਦੇਸ਼ ਭੇਜ ਕੇ ਅੱਵਲ ਆਏ ਵਿਿਦਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਭਵਿੱਖ ਵਿਚ ਕਾਮਯਾਬੀ ਦੀ ਅਰਦਾਸ ਕੀਤੀ। ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਸਪਿੰਦਰ ਸਿੰਘ ਕਾਹਲੋ, ਮੁੱਖ ਪ੍ਰਬੰਧਕ ਹਰਜਿੰਦਰਪਾਲ ਕੌਰ, ਪ੍ਰਿੰਸੀਪਲ ਮਿਨਾਕਸ਼ੀ ਤਰੇਹਨ, ਸਮੂਹ ਸਟਾਫ ਮੈਂਬਰਾਂ ਅਤੇ ਅੱਵਲ ਆਏ ਵਿਿਦਆਰਥੀਆਂ ਨੇ ਸਕੂਲ ਦੇ ਗੁਰਦੁਆਰਾ ਸਾਹਿਬ ਵਿਖੇ ਜਾ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਚੰਗੇ ਭਵਿੱਖ ਲਈ ਅਰਦਾਸ ਬੇਨਤੀ ਕੀਤੀ ਕੀਤੀ।