- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮਹਿਤਾ ਚੌਕ : ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ, ਮਹਿਤਾ ਚੌਂਕ ਵਿਖੇ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ
ਮਹਿਤਾ ਚੌਕ : ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ, ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ, ਮਹਿਤਾ ਚੌਂਕ ਵਿਖੇ ਸੀਬੀਐੱਸਈ ਨੈਸ਼ਨਲ ਹਾਕੀ ਚੈਂਪੀਅਨਸ਼ਿਪ-2026 ਦਾ ਸ਼ਾਨਦਾਰ ਆਗਾਜ਼ ਹੋਇਆ। ਇਸ ਚੈਂਪੀਅਨਸ਼ਿਪ ਦਾ ਉਦਘਾਟਨ ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਕੀਤਾ ਗਿਆ। ਚੈਂਪੀਅਨਸ਼ਿਪ ਦੇ ਉਦਘਾਟਨੀ ਮੈਚ ਦੌਰਾਨ ਅੰਡਰ-17 ਵਰਗ ਵਿਚ ਓਪੀ ਜਿੰਦਲ ਸਕੂਲ, ਛੱਤੀਸਗੜ੍ਹ ਅਤੇ ਕੋਡਾਗੁ ਵਿਿਦਆਲੇ ਸਕੂਲ, ਕਰਨਾਟਕਾ ਦੀਆਂ ਟੀਮਾਂ ਵਿਚਕਾਰ ਰੋਮਾਂਚਕ ਮੁਕਾਬਲਾ ਹੋਇਆ। ਦੋਵਾਂ ਟੀਮਾਂ ਦੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ, ਜਿਸ ਵਿੱਚ ਕੋਡਾਗੁ ਵਿਿਦਆਲੇ ਸਕੂਲ, ਕਰਨਾਟਕਾ ਦੀ ਟੀਮ ਨੇ ਜਿੱਤ ਦਰਜ ਕੀਤੀ। ਇਸ ਮੌਕੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਚੈਂਪੀਅਨਸ਼ਿਪ ਵਿਚ ਭਾਗ ਲੈਣ ਲਈ ਪਹੁੰਚੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿਚ ਭਾਗ ਲੈਣਾ ਨੌਜਵਾਨ ਖਿਡਾਰੀਆਂ ਲਈ ਮਾਣ ਵਾਲੀ ਗੱਲ ਹੈ ਅਤੇ ਅਜਿਹੇ ਮੰਚ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦੇ ਮੌਕੇ ਪ੍ਰਦਾਨ ਕਰਦੇ ਹਨ। ਉਨ੍ਹਾਂ ਵਿਿਦਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਵੱਖ-ਵੱਖ ਰਾਜਾਂ ਤੋਂ ਖਿਡਾਰੀਆਂ ਦੇ ਨਾਲ ਪਹੁੰਚੇ ਕੋਚਾਂ ਅਤੇ ਸਕੂਲ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਖਿਡਾਰੀਆਂ ਨੂੰ ਰਾਸ਼ਟਰੀ ਪੱਧਰ ’ਤੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਮਾਗਮ ਦੌਰਾਨ ਸਕੂਲ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਸ਼ਰਮਾ, ਕਾਲਜ ਪ੍ਰਿੰਸੀਪਲ ਗੁਰਦੀਪ ਸਿੰਘ ਜਲਾਲ, ਹਰਸ਼ਦੀਪ ਸਿੰਘ, ਪ੍ਰਿੰਸੀਪਲ ਦਸ਼ਮੇਸ਼ ਪਬਲਿਕ ਸਕੂਲ, ਕੋਚ ਬਲਜਿੰਦਰ ਸਿੰਘ, ਕੋਚ ਮਨਮੀਤ ਸਿੰਘ ਅਤੇ ਹੋਰ ਅਧਿਆਪਕ ਹਾਜ਼ਰ ਸਨ। ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਖਿਡਾਰੀਆਂ ਦੇ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਜੇਤੂ ਟੀਮ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸੀਬੀਐੱਸਈ ਨੈਸ਼ਨਲ ਹਾਕੀ ਚੈਂਪੀਅਨਸ਼ਿਪ-2026 ਦੇ ਪਹਿਲੇ ਦਿਨ ਦੇ ਮੁਕਾਬਲਿਆਂ ਨੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਿਚ ਉਤਸ਼ਾਹ ਭਰਿਆ। ਇਸ ਦੌਰਾਨ ਖਾਲਸਾ ਅਕੈਡਮੀ ਦਾ ਖੇਡ ਮੈਦਾਨ ਹਾਕੀ ਦੇ ਜੋਸ਼ ਅਤੇ ਉਤਸ਼ਾਹ ਨਾਲ ਗੂੰਜਦਾ ਰਿਹਾ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਲਖਵਿੰਦਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਤੋਂ ਇਲਾਵਾ ਐੱਸਐੱਚਓ ਮਹਿਤਾ ਅਤੇ ਸਰਪੰਚ ਮਹਿਤਾ ਚੌਂਕ ਅਜੇ ਗਾਂਧੀ ਨੇ ਵੀ ਅਕੈਡਮੀ ਵਿਖੇ ਪਹੁੰਚ ਕੇ ਖਿਡਾਰੀਆਂ ਦਾ ਹੌਸਲਾ ਵਧਾਇਆ।