ਭਾਰਤ-ਪਾਕਿਸਤਾਨ ਸਰਹੱਦ ਨੇੜੇ ਪੁਲਿਸ ਸਟੇਸ਼ਨ ਨੇੜੇ ਗ੍ਰਨੇਡ ਹਮਲੇ ਦੀ CCTV ਵੀਡੀਓ ਆਈ ਸਾਹਮਣੇ
ਧਮਾਕੇ ਵਿੱਚ ਦੋ ਔਰਤਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਹੁਣ ਇਸ ਧਮਾਕੇ ਦੀ ਸੀ.ਸੀ.ਟੀ.ਵੀ. ਫੁਟੇਜ ਸਾਹਮਣੇ ਆਈ ਹੈ। ਇਸ ਸਬੰਧੀ ਪੁਲਿਸ ਸੁਪਰਡੈਂਟ ਕਮਲਪ੍ਰੀਤ ਸਿੰਘ ਚਾਹਲ ਨੇ ਕਿਹਾ ਕਿ ਧਮਾਕੇ ਹੋਏ ਹਨ। ਇਹ ਗ੍ਰਨੇਡ ਨਹੀਂ ਜਾਪਦਾ। ਇਸ ਸਬੰਧੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Publish Date: Fri, 21 Aug 2026 01:05 PM (IST)
Updated Date: Fri, 21 Aug 2026 01:12 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ। ਭਾਰਤ-ਪਾਕਿਸਤਾਨ ਸਰਹੱਦ ’ਤੇ ਸਥਿਤ ਰਾਮਦਾਸ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ’ਚ ਆਉਣ ਵਾਲੇ ਜਾਟਾ ਪਿੰਡ ’ਤੇ ਵੀਰਵਾਰ ਰਾਤ ਨੂੰ ਗ੍ਰਨੇਡ ਨਾਲ ਹਮਲਾ ਕੀਤਾ ਗਿਆ। ਪਤਾ ਲੱਗਾ ਹੈ ਕਿ ਜਿਸ ਜਗ੍ਹਾ 'ਤੇ ਗ੍ਰਨੇਡ ਸੁੱਟੇ ਗਏ ਸਨ, ਉਹ ਰਣਜੀਤ ਸਿੰਘ ਨਾਮ ਦੇ ਇੱਕ ਸਿਪਾਹੀ ਦਾ ਘਰ ਸੀ।
ਧਮਾਕੇ ਵਿੱਚ ਦੋ ਔਰਤਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਹੁਣ ਇਸ ਧਮਾਕੇ ਦੀ ਸੀ.ਸੀ.ਟੀ.ਵੀ. ਫੁਟੇਜ ਸਾਹਮਣੇ ਆਈ ਹੈ। ਇਸ ਸਬੰਧੀ ਪੁਲਿਸ ਸੁਪਰਡੈਂਟ ਕਮਲਪ੍ਰੀਤ ਸਿੰਘ ਚਾਹਲ ਨੇ ਕਿਹਾ ਕਿ ਧਮਾਕੇ ਹੋਏ ਹਨ। ਇਹ ਗ੍ਰਨੇਡ ਨਹੀਂ ਜਾਪਦਾ। ਇਸ ਸਬੰਧੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਤੁਹਾਨੂੰ ਦੱਸ ਦਈਏ ਕਿ ਭਾਰਤ-ਪਾਕਿਸਤਾਨ ਸਰਹੱਦ 'ਤੇ ਸਥਿਤ ਰਾਮਦਾਸ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ 'ਚ ਆਉਣ ਵਾਲੇ ਜਾਟਾ ਪਿੰਡ 'ਚ ਵੀਰਵਾਰ ਰਾਤ ਨੂੰ ਗ੍ਰਨੇਡ ਨਾਲ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਤਾ ਲੱਗਾ ਹੈ ਕਿ ਜਿਸ ਜਗ੍ਹਾ 'ਤੇ ਗ੍ਰਨੇਡ ਸੁੱਟੇ ਗਏ ਸਨ, ਉਹ ਰਣਜੀਤ ਸਿੰਘ ਨਾਮ ਦੇ ਇੱਕ ਸਿਪਾਹੀ ਦਾ ਘਰ ਸੀ।
ਇਸ ਧਮਾਕੇ 'ਚ ਦੋ ਔਰਤਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇੱਥੇ ਦੱਸਣਯੋਗ ਹੈ ਕਿ ਗ੍ਰਨੇਡ ਸੁੱਟ ਕੇ ਕੀਤੇ ਗਏ ਹਮਲੇ ਦੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਖ਼ਤ ਨਿੰਦਾ ਕੀਤੀ ਹੈ। ਹਮਲੇ ’ਚ ਪਰਿਵਾਰ ਦੇ ਮੈਂਬਰ ਜ਼ਖ਼ਮੀ ਹੋਏ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪੀੜਤ ਪਰਿਵਾਰ ਉਨ੍ਹਾਂ ਦੇ ਰਿਸ਼ਤੇਦਾਰਾਂ ’ਚੋਂ ਹੈ ਅਤੇ ਇਹ ਪਰਿਵਾਰ ਲੰਬੇ ਸਮੇਂ ਤੋਂ ਕਾਂਗਰਸ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਪਰਿਵਾਰ ਨਾਲ ਉਨ੍ਹਾਂ ਦੇ ਨਿੱਜੀ ਅਤੇ ਪਰਿਵਾਰਕ ਸਬੰਧ ਵੀ ਹਨ, ਇਸ ਲਈ ਇਸ ਦੁੱਖ ਦੀ ਘੜੀ ਵਿੱਚ ਉਹ ਪਰਿਵਾਰ ਦੇ ਨਾਲ ਖੜ੍ਹੇ ਹਨ।