ਸਪਰਿੰਗ ਡੇਲ ’ਚ ਸੀਬੀਐੱਸਈ ਦਸਵੀਂ ਦੇ ਨਤੀਜਿਆਂ ਦਾ ਜਸ਼ਨ
ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸੀਬੀਐੱਸਈ ਵੱਲੋਂ ਦਸਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ। ਸਪਰਿੰਗ ਡੇਲ ਸੀਨੀਅਰ ਸਕੂਲ ਦੇ ਵਿਹੜੇ ਵਿਚ ਸ਼ਾਨਦਾਰ ਨਤੀਜਿਆਂ ਦਾ ਜਸ਼ਨ ਮਨਾਇਆ ਗਿਆ। ਪ੍ਰਿੰਸੀਪਲ ਰਾਜੀਵ ਕੁਮਾਰ ਸ਼ਰਮਾ ਨੇ
Publish Date: Thu, 16 Apr 2026 04:08 PM (IST)
Updated Date: Thu, 16 Apr 2026 04:12 PM (IST)

ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸੀਬੀਐੱਸਈ ਵੱਲੋਂ ਦਸਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ। ਸਪਰਿੰਗ ਡੇਲ ਸੀਨੀਅਰ ਸਕੂਲ ਦੇ ਵਿਹੜੇ ਵਿਚ ਸ਼ਾਨਦਾਰ ਨਤੀਜਿਆਂ ਦਾ ਜਸ਼ਨ ਮਨਾਇਆ ਗਿਆ। ਪ੍ਰਿੰਸੀਪਲ ਰਾਜੀਵ ਕੁਮਾਰ ਸ਼ਰਮਾ ਨੇ ਹੋਣਹਾਰ ਬੱਚਿਆਂ ਨਾਲ ਨੱਚਦਿਆਂ ਇਸ ਖੁਸ਼ੀ ਨੂੰ ਸਾਂਝਾ ਕੀਤੀ ਅਤੇ ਮਿਠਾਈਆਂ ਨਾਲ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ। ਪ੍ਰਿੰਸੀਪਲ ਰਾਜੀਵ ਕੁਮਾਰ ਸ਼ਰਮਾ ਨੇ ਜਾਣਕਾਰੀ ਸਾਂਝੀ ਕਰਦਿਆਂ ਕਿ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਗੁਰਮੇਹਰ ਕੌਰ ਢਿੱਲੋਂ ਨੇ 99.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਦੂਜੇ ਸਥਾਨ ਸਾਂਝੇ ਤੌਰ ਤੇ ਆਸ਼ਿਮਾ ਸੁਖੀਜਾ ਅਤੇ ਵ੍ਰਿਧੀਤਾ ਅਗਰਵਾਲ ਨੇ 99.4 ਫ਼ੀਸਦੀ ਅੰਕਾਂ ਨਾਲ ਪ੍ਰਾਪਤ ਕੀਤਾ, ਜਦੋਂ ਕਿ ਤੀਜਾ ਸਥਾਨ ਗੁਨੀਤ ਕੌਰ ਅਤੇ ਲੁਭਾਨੀ ਸ਼ਰਮਾ ਨੇ 99.2 ਫ਼ੀਸਦੀ ਅੰਕਾਂ ਨਾਲ ਸਾਂਝਾ ਕੀਤਾ। ਉਨ੍ਹਾਂ ਨੇ ਬੜੇ ਮਾਣ ਨਾਲ ਦੱਸਿਆ ਕਿ ਦਸਵੀਂ ਜਮਾਤ ਦੀ ਪ੍ਰੀਖਿਆ ਵਿੱਚ ਕੁੱਲ 449 ਵਿਿਦਆਰਥੀ ਸ਼ਾਮਲ ਹੋਏ ਸਨ ਅਤੇ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ। ਪ੍ਰੀਖਿਆ ਵਿੱਚ ਬੈਠਣ ਵਾਲੇ ਕੁੱਲ ਵਿਿਦਆਰਥੀਆਂ ਵਿੱਚੋਂ 79 ਵਿਿਦਆਰਥੀਆਂ ਨੇ ਕੁੱਲ 95 ਫ਼ੀਸਦੀ ਅਤੇ ਇਸ ਤੋਂ ਵੱਧ ਅੰਕ ਪ੍ਰਾਪਤ ਕੀਤੇ, ਜਦੋਂ ਕਿ 181 ਵਿਿਦਆਰਥੀਆਂ ਨੇ 90 ਫ਼ੀਸਦੀ ਅਤੇ ਇਸ ਤੋਂ ਵੱਧ ਅੰਕ ਹਾਸਲ ਕੀਤੇ। ਕੁੱਲ 69 ਵਿਿਦਆਰਥੀਆਂ ਨੇ ਵੱਖ-ਵੱਖ ਵਿਿਸ਼ਆਂ ਵਿਚ 100 ਅੰਕ ਪ੍ਰਾਪਤ ਕੀਤੇ। ਉਨ੍ਹਾਂ ਨੇ ਇਹ ਵੀ ਸਾਂਝਾ ਕੀਤਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਵੀ ਦਸਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਅਤੇ ਉਹ ਸਾਰੇ ਸ਼ਾਨਦਾਰ ਅੰਕਾਂ ਨਾਲ ਪਾਸ ਹੋਏ। ਇਨ੍ਹਾਂ ਵਿਿਦਆਰਥੀਆਂ ਵਿੱਚੋਂ ਜਸ਼ਨ ਸਿੰਘ ਨੇ 94.2 ਫ਼ੀਸਦੀ ਅੰਕਾਂ ਨਾਲ ਸੂਚੀ ਵਿਚ ਟਾਪ ਕੀਤਾ। ਸਪਰਿੰਗ ਡੇਲ ਐਜੂਕੇਸ਼ਨਲ ਸੋਸਾਇਟੀ ਦੇ ਚੇਅਰਮੈਨ ਸਾਹਿਲਜੀਤ ਸਿੰਘ ਸੰਧੂ ਅਤੇ ਡਾਇਰੈਕਟਰ ਡਾ. ਕਿਰਤ ਸੰਧੂ ਚੀਮਾ ਨੇ ਵਿਿਦਆਰਥੀਆਂ ਅਤੇ ਅਧਿਆਪਕਾਂ ਦੀ ਟੀਮ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ।