ਸਟਾਫ ਰਿਪੋਰਟਰ, ਅੰਮਿ੍ਤਸਰ : ਚੀਫ ਖਾਲਸਾ ਦੀਵਾਨ ਵੱਲੋਂ ਈਕੋ ਸਿੱਖ ਸੰਸਥਾ ਦੇ ਸਹਿਯੋਗ ਨਾਲ ਸ੍ਰੀ ਗੁਰੂੁ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸੀਕੇਡੀ ਸਕੂਲਾਂ 'ਚ 550 ਬੂਟੇ ਲਗਾਏ ਜਾਣ ਦੀ ਮੁਹਿੰਮ ਵਿੱਢੀ ਗਈ। ਹੈੱਡ ਗ੍ੰਥੀ ਸ੍ਰੀ ਦਰਬਾਰ ਸਾਹਿਬ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਸ੍ਰੀ ਗੁਰੂ ਹਰਿਕਿ੍ਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵੀਨਿਊ ਅੰਮਿ੍ਤਸਰ ਵਿਖੇ ਗੁਰੂ ਚਰਨਾਂ ਵਿਚ ਅਰਦਾਸ ਕਰਕੇ ਗੁਰੂ ਨਾਨਕ ਸਾਹਿਬ ਜੀ ਦੇ ਨਾਮ 'ਤੇ ਪਹਿਲਾ ਬੂਟਾ ਲਾਉਂਦਿਆਂ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਗਿਆਨੀ ਜਗਤਾਰ ਸਿੰਘ ਨੇ ਚੀਫ ਖਾਲਸਾ ਦੀਵਾਨ ਵਲੋਂ ਸਿੱਖੀ ਸਿਧਾਤਾਂ ਤੇ ਸਿੱਖਿਆਵਾਂ 'ਤੇ ਚੱਲਦਿਆਂ ਵਾਤਾਵਰਨ ਬਚਾਉਣ ਲਈ ਕੀਤੇ ਯਤਨਾਂ ਤੇ ਸਿੱਖੀ ਪ੍ਰਚਾਰ-ਪ੍ਰਸਾਰ ਲਈ ਕੀਤੇ ਗਏ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਸਾਹਿਬ ਜੀ ਦੇ ਨਾਂ 'ਤੇ 550 ਬੂਟੇ ਲਾਉਣਾ ਬਾਬੇ ਨਾਨਕ ਦੀ ਸਿੱਖਿਆ ਨੂੰ ਪ੍ਰਚਾਰਨ ਦਾ ਇਕ ਬੇਹਤਰੀਨ ਤਰੀਕਾ ਹੈ। ਉਨ੍ਹਾਂ ਬਾਬੇ ਨਾਨਕ ਦੇ 550 ਵੇਂ ਪ੍ਰਕਾਸ਼ ਪੁਰਬ ਮੌਕੇ ਚੀਫ ਖਾਲਸਾ ਦੀਵਾਨ ਵੱਲੋ ਗੁਰੂ ਨਾਨਕ ਬਾਣੀ ਦੇ ਵਾਤਾਵਰਨ ਸਬੰਧੀ ਉਪਦੇਸ਼ਾਂ ਤੇ ਸਿੱਖਿਆਵਾਂ ਨੂੰ ਅਮਲੀ ਰੂਪ ਦੇਣ ਲਈ ਕੀਤੀ ਗਈ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ। ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਨਾਨਕ ਸਾਹਿਬ ਜੀ ਦੇ ਉਪਦੇਸ਼ਾਂ ਅਨੁਸਾਰ ਹਰੇਕ ਇਨਸਾਨ ਨੂੰ ਵਾਤਾਵਰਨ ਸਤੁੰਲਨ ਨੂੰ ਕਾਇਮ ਰੱਖਣ ਲਈ ਵਿਸ਼ੇਸ਼ ਉਪਰਾਲੇ ਕਰਨੇ ਚਾਹੀਦੇ ਹਨ। ਅਜੋਕੇ ਯੁੱਗ ਦੀ ਪ੍ਰਦੂਸ਼ਣ ਸਬੰਧੀ ਤ੍ਰਾਸਦੀ ਤਾਂ ਪਿਛਲੇ ਕੁਝ ਦਹਾਕਿਆਂ ਤੋਂ ਹੀ ਸ਼ੁਰੂ ਹੋਈ ਹੈ, ਪਰ ਬਾਬੇ ਨਾਨਕ ਦੀ ਬਾਣੀ 'ਚ ਵਾਤਾਵਰਨ ਬਚਾਉਣ ਸਬੰਧੀ ਪ੍ਰਰੇਰਨਾ ਤੇ ਅਹਿਮੀਅਤ 500 ਸਾਲਾ ਤੋਂ ਵੀ ਪਹਿਲਾਂ ਉਜਾਗਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਚੀਫ ਖਾਲਸਾ ਦੀਵਾਨ ਦੇ ਹਰੇਕ ਸਕੂਲ 'ਚ ਇਕ ਵਿਸ਼ੇਸ਼ ਸਥਾਨ 'ਤੇ ਗੁਰੂੁ ਨਾਨਕ ਸਾਹਿਬ ਜੀ ਦੇ ਨਾਂ ਤੇ ਵੱਖ-ਵੱਖ ਤਰ੍ਹਾਂ ਦੇ ਸੰਘਣੇ ਛਾਂਦਾਰ ਰੁੱਖ ਲਗਾਏ ਜਾਣਗੇ। ਸਭ ਤੋਂ ਪਹਿਲਾਂ ਈਕੋ ਸਿੱਖ ਸੰਸਥਾ ਦੇ ਮਾਹਿਰਾਂ ਵੱਲੋਂ ਮਿੱਟੀ ਦੀ ਜਾਂਚ ਕਰ ਕੇ ਇਸ ਵਿਚ ਲੋਂੜੀਦੀ ਖੁਰਾਕ ਨਾਲ ਉਪਜਾਊ ਬਣਾਇਆ ਜਾਵੇਗੀ। ਉਪਰੰਤ ਬੂਟਿਆਂ ਦੀ ਸਹੀ ਦੇਖਭਾਲ ਤੇ ਜਲਦ ਵਿਕਾਸ ਨੂੰ ਯਕੀਨੀ ਬਣਾਉਣ ਲਈ ਮਿੱਟੀ ਦੀ ਕਿਸਮ ਅਨੁਸਾਰ ਹੀ ਬੂਟੇ ਲਗਾਏ ਜਾਣਗੇ ਜਿਸ ਦੀ ਈਕੋ ਸਿੱਖ ਸੰਸਥਾ ਦੇ ਮਾਹਿਰਾਂ ਵੱਲੋਂ ਸਮੇਂ-ਸਮੇਂ 'ਤੇ ਜਾਂਚ ਕੀਤੀ ਜਾਵੇਗੀ, ਇਹ ਸਾਰੀ ਪ੍ਰਕਿਰਿਆ ਚੀਫ ਖਾਲਸਾ ਦੀਵਾਨ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਵੱਲੋਂ (ਜਿਸ 'ਚ ਚੀਫ ਖਾਲਸਾ ਦੀਵਾਨ ਦੇ ਮੀਤ ਪ੍ਰਧਾਨ ਇੰਦਰਬੀਰ ਸਿੰਘ ਨਿੱਜਰ ਕਮੇਟੀ ਦੇ ਚੈਅਰਮੇਨ ਹਨ) ਈਕੋ ਸਿੱਖ ਸੰਸਥਾ ਦੇ ਨੁਮਾਇੰਦਿਆਂ ਦੇ ਸਹਿਯੋਗ ਨਾਲ ਸਫਲਤਾਪੂਰਵਕ ਨੇਪਰੇ ਚਾੜਿ੍ਹਆ ਜਾਵੇਗਾ।

ਚੇਅਰਮੇਨ ਸੀਕੇਡੀ ਸਕੂਲ ਭਾਗ ਸਿੰਘ ਅਣਖੀ, ਚੀਫ ਖਾਲਸਾ ਦੀਵਾਨ ਸਰਪ੍ਰਸਤ ਰਾਜ ਮੋਹਿੰਦਰ ਸਿੰਘ ਮਜੀਠਾ, ਆਨਰੇਰੀ ਸੱਕਤਰ ਸਵਿੰਦਰ ਸਿੰਘ ਕੱਥੂਨੰਗਲ ਤੇ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਅਤੇ ਮੀਤ ਪ੍ਰਧਾਨ ਇੰਦਰਬੀਰ ਸਿੰਘ ਨਿੱਜਰ ਨੇ ਵੀ ਰੁੱਖਾਂ ਦੀ ਮਹੱਤਤਾ ਅਤੇ ਕੀਮਤ ਨੂੰ ਵੇਖਦਿਆਂ ਸਾਰੇ ਸਮਾਜਕ, ਧਾਰਮਿਕ, ਵਿੱਦਿਅਕ ਅਦਾਰਿਆਂ ਤੇ ਨਿੱਜੀ ਰੂਪ 'ਚ ਹਰੇਕ ਇਨਸਾਨ ਨੂੰ ਮਨੁੱਖੀ ਜੀਵਨ ਅਤੇ ਵਾਤਾਵਰਨ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਅੰਤ ਚੀਫ ਖਾਲਸਾ ਦੀਵਾਨ ਵਲੋਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਸਨਮਾਨ ਕੀਤਾ ਗਿਆ ਅਤੇ ਸਕੂਲ ਮੈਂਬਰ ਇੰਚਾਰਜ ਰਜਿੰਦਰ ਸਿੰਘ ਮਰਵਾਹਾ ਵਲੋਂ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਪ੍ਰਧਾਨ ਨਿਰਮਲ ਸਿੰਘ , ਚੇਅਰਮੇਨ ਸੀਕੇਡੀ ਸਕੂਲਜ ਭਾਗ ਸਿੰਘ ਅਣਖੀ, ਚੀਫ ਖਾਲਸਾ ਦੀਵਾਨ ਸਰਪ੍ਰਸਤ ਰਾਜ ਮਹਿੰਦਰ ਸਿੰਘ ਮਜੀਠਾ, ਆਨਰੇਰੀ ਸੱਕਤਰ ਸਵਿੰਦਰ ਸਿੰਘ ਕੱਥੂਨੰਗਲ ਅਤੇ ਸੁਰਿੰਦਰ ਸਿੰਘ ਰੁਮਾਲਿਆ ਵਾਲੇ, ਮੀਤ ਪ੍ਰਧਾਨ ਇੰਦਰਬੀਰ ਸਿੰਘ ਨਿੱਜਰ, ਸਥਾਨਕ ਪ੍ਰਧਾਨ ਹਰਮਿੰਦਰ ਸਿੰਘ, ਸਕੂਲ ਮੈਂਬਰ ਇੰਚਾਰਜ ਰਜਿੰਦਰ ਸਿੰਘ ਮਰਵਾਹਾ, ਪ੍ਰਰੋ. ਹਰੀ ਸਿੰਘ, ਸੁਖਜਿੰਦਰ ਸਿੰਘ ਪਿ੍ਰੰਸ, ਅਜੀਤ ਸਿੰਘ ਬਸਰਾ, ਮਨਮੋਹਨ ਸਿੰਘ, ਨਵਤੇਜ ਸਿੰਘ ਨਾਰੰਗ ਅਤੇ ਪਿ੍ਰੰਸੀਪਲ ਰਿਪੂਦਮਨ ਕੌਰ ਆਦਿ ਹਾਜ਼ਰ ਸਨ।