ਸਟਾਫ ਰਿਪੋਰਟਰ, ਅੰਮਿ੍ਤਸਰ : ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਵੱਲੋਂ ਵਾਰਡ ਨੰਬਰ 50 ਦਾ ਦੌਰਾ ਕੀਤਾ ਗਿਆ। ਆਪਣੇ ਦੌਰੇ ਦੌਰਾਨ ਸੋਨੀ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਤੇ ਮੌਕੇ 'ਤੇ ਹੀ ਸਬੰਧਤ ਅਧਿਕਾਰੀਆਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਸੋਨੀ ਵਲੋਂ ਵਾਰਡ ਨੂੰ 50 ਵਿਚ ਪੈਂਦੇ ਤਕਿਆ ਚਾਣਨ ਸ਼ਾਹ ਵਿਖੇ ਬਣੀ ਧਰਮਸ਼ਾਲਾ ਦੇ ਨਿਰਮਾਣ ਲਈ 4 ਲੱਖ ਰੁਪਏ ਦਾ ਚੈੱਕ ਵੀ ਦਿੱਤਾ। ਸੋਨੀ ਨੇ ਕਿਹਾ ਕਿ ਵਿਧਾਨਸਭਾ ਹਲਕਾ ਕੇਦਰੀ ਵਿਚ ਪੈਦੇ ਸਾਰੇ ਵਾਰਡਾਂ ਦਾ ਮੁਕੰਮਲ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਲਈ ਉਨ੍ਹਾਂ ਦੇ ਦਰਵਾਜ਼ੇ ਹਰ ਵਕਤ ਖੁੱਲ੍ਹੇ ਹਨ, ਜੇਕਰ ਲੋਕਾਂ ਨੂੰ ਕੋਈ ਮੁਸ਼ਕਲ ਪੇਸ਼ ਆਉਦੀ ਹੈ ਤਾਂ ਉਹ ਉਨ੍ਹਾਂ ਦੇ ਧਿਆਨ 'ਚ ਲਿਆਉਣ। ਇਸ ਮੌਕੇ ਸੋਨੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਿਜਲੀ ਦੀਆਂ ਲਟਕ ਰਹੀਆਂ ਤਾਰਾਂ ਨੂੰ ਜਲਦ ਠੀਕ ਕੀਤਾ ਜਾਵੇ। ਇਸ ਮੌਕੇ ਡਿਪਟੀ ਮੇਅਰ ਯੂਨਸ ਕੁਮਾਰ, ਕੌਸਲਰ ਵਿਕਾਸ ਸੋਨੀ, ਕੌਂਸਲਰ ਮਹੇਸ਼ ਖੰਨਾ, ਦੀਪਕ ਕੁਮਾਰ, ਪਰਮਜੀਤ ਸਿੰਘ ਚੋਪੜਾ, ਸਰਬਜੀਤ ਸਿੰਘ ਲਾਟੀ, ਵਰਦਾਨ ਭਗਤ, ਰਾਜੂ ਕਿੰਗ, ਰਿੰਕਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਕੌਂਸਲਰ ਹਾਜ਼ਰ ਸਨ।