ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਨਤਮਸਤਕ ਹੋਣ ਪੁੱਜੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Bhagwant Singh Mann) ਨੇ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਦੇ ਨਾਲ ਡੇਢ ਘੰਟਾ ਬੰਦ ਕਮਰਾ ਮੀਟਿੰਗ ਕੀਤੀ। ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ 'ਚ ਤਕਰੀਬਨ ਦੋ ਘੰਟੇ ਸਮਾਂ ਬਤੀਤ ਕੀਤਾ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਡੇਢ ਘੰਟਾ ਬੰਦ ਕਮਰਾ ਮੀਟਿੰਗ ਕੀਤੀ। ਸੂਤਰਾਂ ਮੁਤਾਬਿਕ ਇਸ ਮੀਟਿੰਗ ’ਚ ਮੁੱਖ ਮੰਤਰੀ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੰਜਾਬ ਪੁਲਿਸ ਦੀ ਸੁਰੱਖਿਆ ਵਾਪਸ ਲੈਣ ਦੀ ਪੇਸ਼ਕਸ਼ ਨੂੰ ਸਵੀਕਾਰ ਨਹੀਂ ਕੀਤਾ। ਇੱਥੇ ਇਹ ਦਸਣਯੋਗ ਹੈ ਕਿ ਜਥੇਦਾਰ ਨੇ ਕੇਂਦਰ ਦੀ ਜ਼ੈੱਡ ਸੁਰੱਖਿਆ ਨੂੰ ਵੀ ਪ੍ਰਵਾਨ ਨਹੀਂ ਕੀਤਾ, ਪਰ ਕੇਂਦਰ ਦੇ ਸੁਰੱਖਿਆ ਦਸਤੇ ਜਥੇਦਾਰ ਦੇ ਨਾਲ ਦੋ ਦਿਨ ਤੋਂ ਚੱਲ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਮੇਟੀ ਦੇ ਮੁਲਾਜ਼ਮਾਂ ਰਾਹੀਂ ਜਥੇਦਾਰ ਸਾਹਿਬ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਲਈ ਹੈ, ਜਿਸ ਨੂੰ ਜਥੇਦਾਰ ਪ੍ਰਵਾਨ ਕਰ ਚੱਕੇ ਹਨ। ਜਥੇਦਾਰ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਸਰਕਾਰ ਦੀ ਦੇਸ਼-ਵਿਦੇਸ਼ਾਂ ’ਚ ਕਿਰਕਿਰੀ ਹੋਈ ਹੈ ਤੇ ਇਸ ਭੁੱਲ ਨੂੰ ਸੁਧਾਰਨ ਲਈ ਭਗਵੰਤ ਮਾਨ ਨੇ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ।

ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ’ਚ ਤਕਰੀਬਨ ਦੋ ਘੰਟੇ ਸਮਾਂ ਬਤੀਤ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਸਾਲਾਨਾ ਘੱਲੂਘਾਰਾ ਸਮਾਗਮ ਤੋਂ ਕੁਝ ਘੰਟੇ ਪਹਿਲਾਂ ਭਗਵੰਤ ਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇ। ਇਹ ਪਹਿਲੀ ਵਾਰ ਹੋਇਆ ਕਿ ਪੰਜਾਬ ਦੇ ਮੁੱਖ ਮੰਤਰੀ ਘੱਲੂਘਾਰੇ ਦੇ ਸਮਾਗਮਾਂ ਦੇ ਦਿਨਾਂ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ ਹੋਣ। ਭਗਵੰਤ ਮਾਨ ਨੇ ਆਪਣੇ ਪ੍ਰੈਸ ਨੋਟ ਰਾਹੀਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਲੀਹਾਂ ’ਤੇ ਪਾਉਣ ਲਈ ਨੌਜਵਾਨਾਂ ਦੀ ਵੱਧ ਸ਼ਮੂਲੀਅਤ ਵਾਲੇ ਮਸਲਿਆਂ ’ਤੇ ਵੀ ਚਰਚਾ ਕੀਤੀ। ਮਾਨ ਨੇ ਜਥੇਦਾਰ ਨਾਲ ਸਕੱਤਰੇਤ ਤੇ ਉੱਪਰ ਰਿਹਾਇਸ਼ ’ਚ ਬੰਦ ਕਮਰਾ ਮੀਟਿੰਗ ਦੌਰਾਨ ਚਾਹ ਵੀ ਪੀਤੀ। ਉਪਰੰਤ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।

Posted By: Seema Anand