ਜੇਐੱਨਐੱਨ, ਅੰਮ੍ਰਿਤਸਰ : ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇਰ ਰਾਤ ਅੰਮ੍ਰਿਤਸਰ ਪਹੁੰਚ ਗਏ। ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਏਅਰਪੋਰਟ ’ਤੇ ਸਪੈਸ਼ਲ ਚਾਰਟਡ ਪਲੇਨ ਰਾਹੀਂ ਆਏ। ਚੰਨੀ ਦੇ ਨਾਲ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਸੁਖਜਿੰਦਰ ਸਿੰਘ ਰੰਧਾਵਾ ਵੀ ਹਵਾਈ ਅੱਡੇ ਤੋਂ ਸਿੱਧੇ ਨਵਜੋਤ ਸਿੰਘ ਸਿੱਧੂ ਦੀ ਕੋਠੀ ਪਹੁੰਚਣਗੇ। ਸਿੱਧੂ ਦੀ ਕੋਠੀ ’ਤੇ ਡਿਨਰ ਕਰਨ ਤੋਂ ਬਾਅਦ ਚੰਨੀ ਤੇ ਰੰਧਾਵਾ ਉੱਥੇ ਹੀ ਰੁਕੇ ਅਤੇ ਉੱਥੋਂ ਸਵੇਰੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀ ਟੀਮ ਨਾਲ ਸਵੇਰੇ 3:45 ਵਜੇ ਸ੍ਰੀ ਦਰਬਾਰ ਸਾਹਿਬ, 6 ਵਜੇ ਸ੍ਰੀ ਰਾਮਤੀਰਥ, 7 ਵਜੇ ਜੱਲਿਆਂਵਾਲਾ ਬਾਗ, 7:30 ਵਜੇ ਸ੍ਰੀ ਦੁਰਗਿਆਣਾ ਮੰਦਰ ਨਤਮਸਤਕ ਹੋਣਗੇ।

ਉਨ੍ਹਾਂ ਨੇ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਸਵੇਰੇ ਸਾਢੇ ਤਿੰਨ ਵਜੇ ਤਕ ਸ੍ਰੀ ਦਰਬਾਰ ਸਾਹਿਬ ਪਹੁੰਚਣ ਨੂੰ ਆਖ ਦਿੱਤਾ ਗਿਆ ਹੈ। ਚੰਨੀ ਤੇ ਉਨ੍ਹਾਂ ਦੀ ਟੀਮ ਸਵੇਰੇ ਪੌਣੇ ਚਾਰ ਵਜੇ ਸ੍ਰੀ ਦਰਬਾਰ ਸਾਹਿਬ ’ਚ ਮੱਥਾ ਟੇਕੇਗੀ। ਉਸ ਤੋਂ ਬਾਅਦ ਸਾਰੇ ਛੇ ਵਜੇ ਸ੍ਰੀਰਾਮ ਤੀਰਥ ’ਚ ਮੱਥਾ ਟੇਕਣਗੇ। ਸੱਤ ਵਜੇ ਜੱਲਿਆਂਵਾਲਾ ਬਾਗ ’ਚ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਉਹ ਸ੍ਰੀ ਦੁਰਗਿਆਣਾ ਮੰਦਰ ’ਚ ਮੱਥਾ ਟੇਕਣਗੇ। ਉਸ ਤੋਂ ਬਾਅਦ ਚੰਨੀ ਅੱਠ ਵਜੇ ਵਿਧਾਇਕ ਕੈਬਨਿਟ ਰੈਂਕ ਡਾ. ਰਾਜ ਕੁਮਾਰ ਵੇਰਕਾ ਦੇ ਘਰ ਨਾਸ਼ਤਾ ਕਰਨਗੇ।

Posted By: Jagjit Singh