ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਨੂੰ ਕੀਤਾ ਰਵਾਨਾ ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜੰਡ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ
Publish Date: Fri, 02 Oct 2026 04:16 PM (IST)
Updated Date: Fri, 02 Oct 2026 04:19 PM (IST)
ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜੰਡ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਬੱਸ ਯਾਤਰਾ ਰਾਹੀਂ ਸੰਗਤ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਸ੍ਰੀ ਨੈਣਾ ਦੇਵੀ ਮੰਦਰ ਦੇ ਦਰਸ਼ਨ ਕਰੇਗੀ। ਇਸ ਮੌਕੇ ਕੈਬਨਿਟ ਮੰਤਰੀ ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸੂਬੇ ਦੇ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤੀਰਥ ਯਾਤਰਾ ਯੋਜਨਾ ਸ਼ੁਰੂ ਕਰਕੇ ਪੰਜਾਬ ਦੇ ਸ਼ਰਵਣ ਪੁੱਤਰ ਦਾ ਫਰਜ਼ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਬਜ਼ੁਰਗਾਂ ਅਤੇ ਹੋਰ ਸ਼ਰਧਾਲੂਆਂ ਨੂੰ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੀ ਸਹੂਲਤ ਮਿਲ ਰਹੀ ਹੈ ਅਤੇ ਲੋਕ ਇਸ ਉਪਰਾਲੇ ਲਈ ਪੰਜਾਬ ਸਰਕਾਰ ਨੂੰ ਅਸੀਸਾਂ ਦੇ ਰਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ 5 ਲੱਖ ਤੋਂ ਵੱਧ ਸ਼ਰਧਾਲੂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਲਾਭ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਪਹਿਲ ਦਿੱਤੀ ਜਾਂਦੀ ਹੈ। ਇਸ ਲਈ ਮੈਡੀਕਲ ਟੀਮਾਂ ਦਾ ਪ੍ਰਬੰਧ ਵੀ ਕੀਤਾ ਜਾਂਦਾ ਹੈ, ਤਾਂ ਜੋ ਕਿਸੇ ਵੀ ਸਿਹਤ ਸਬੰਧੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਰਹਿਣ-ਸਹਿਣ, ਖਾਣ-ਪੀਣ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ, ਤਾਂ ਜੋ ਸੰਗਤ ਬਿਨਾਂ ਕਿਸੇ ਮੁਸ਼ਕਲ ਦੇ ਪਾਵਨ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕੇ। ਇਸ ਮੌਕੇ ਪਿੰਡ ਜੰਡ ਦੀ ਸੰਗਤ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਉਨ੍ਹਾਂ ਨੂੰ ਪਵਿੱਤਰ ਗੁਰਧਾਮਾਂ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਯਾਤਰਾ ਲਈ ਕੀਤੇ ਗਏ ਪ੍ਰਬੰਧਾਂ ਨਾਲ ਸ਼ਰਧਾਲੂਆਂ ਨੂੰ ਕਾਫ਼ੀ ਸਹੂਲਤ ਮਿਲ ਰਹੀ ਹੈ।