ਮੁੱਖ ਮੰਤਰੀ ਸਿਹਤ ਕਾਰਡ ਵੰਡ ਸਮਾਗਮ ਕਰਵਾਇਆ ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ 10 ਲੱਖ
Publish Date: Tue, 29 Sep 2026 04:14 PM (IST)
Updated Date: Tue, 29 Sep 2026 04:15 PM (IST)
ਤਲਬੀਰ ਸਿੰਘ ਗਿੱਲ ਨੇ ਕਾਰਡ ਧਾਰਕਾਂ ਨੂੰ ਵੰਡੇ 10 ਲੱਖ ਵਾਲੇ ਸਿਹਤ ਕਾਰਡ ਜਸਪਾਲ ਸਿੰਘ ਗਿੱਲ, ਪੰਜਾਬੀ ਜਾਗਰਣ ਮਜੀਠਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਕਰਵਾਉਣ ਵਾਸਤੇ ਸਿਹਤ ਕਾਰਡ ਯੋਜਨਾ ਅਮਲ ਵਿਚ ਲਿਆਂਦੀ ਗਈ। ਜਿਸ ਦੇ ਤਹਿਤ ਸੂਬੇ ਦੇ ਹਰੇਕ ਵਿਅਕਤੀ ਦਾ ਇਹ ਕਾਰਡ ਪਿੰਡਾਂ ਵਿਚ ਕੈਂਪ ਲਗਾ ਕੇ ਬਣਵਾਏ ਗਏ। ਇਸੇ ਸਿਲਸਿਲੇ ਵਿਚ ਸ਼ਹਿਰ ਮਜੀਠਾ ਵਿਚ ਵੀ ਆਪ ਵਰਕਰਾਂ ਵੱਲੋਂ ਹਰ ਘਰ ਵਿਚ ਜਾ ਕੇ ਸਿਹਤ ਕਾਰਡਾਂ ਵਾਸਤੇ ਫਾਰਮ ਭਰੇ ਸਨ ਜਿਨ੍ਹਾਂ ਦੇ ਕਾਰਡ ਬਣ ਕੇ ਆ ਗਏ ਹਨ, ਉਨ੍ਹਾਂ ਵਿਅਕਤੀਆਂ ਨੂੰ ਕਾਰਡ ਵੰਡਣ ਵਾਸਤੇ ਸਿਵਲ ਸਰਜਨ ਅੰਮ੍ਰਿਤਸਰ ਡਾ. ਰਸ਼ਮੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਸਤਨਾਮ ਸਿੰਘ ਗਿੱਲ ਦੀ ਅਗਵਾਈ ਵਿਚ ਵਿਸ਼ੇਸ਼ ਕੈਂਪ ਲਗਾਇਆ ਗਿਆ। ਜਿਸ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਤੇ ਕਾਰਡ ਤਕਸੀਮ ਕੀਤੇ। ਗਿੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਦੇ ਹਰੇਕ ਵਿਅਕਤੀ ਨੂੰ ਆਪਣਾ ਇਲਾਜ ਕਰਵਾਉਣ ਵਾਸਤੇ 10 ਲੱਖ ਰੁਪਏ ਤੱਕ ਦਾ ਸਿਹਤ ਕਾਰਡ ਬਣਾ ਕੇ ਦਿੱਤਾ ਹੈ। ਜਿਸ ਨਾਲ ਹਰੇਕ ਵਿਅਕਤੀ ਆਪਣਾ ਕਿਸੇ ਵੀ ਤਰ੍ਹਾਂ ਦਾ ਕਿਸੇ ਵੀ ਸਰਕਾਰੀ ਜਾਂ ਪ੍ਰਾਈਵੇਟ ਹਸਤਪਾਲ ਤੋ ਮੁਫਤ ਇਲਾਜ ਕਰਵਾ ਸਕਦਾ ਹੈ। ਡਾ. ਸਤਨਾਮ ਸਿੰਘ ਗਿੱਲ ਨੇ ਦੱਸਿਆ ਕਿ ਮਜੀਠਾ ਹਸਪਤਾਲ ਅਧੀਨ ਕਰੀਬ 1500 ਸਿਹਤ ਕਾਰਡ ਬਣਾਏ ਗਏ ਹਨ। ਇਸ ਸਮਾਗਮ ਵਿਚ ਡਾ. ਸਤਨਾਮ ਸਿੰਘ ਗਿੱਲ, ਅਮਨ ਆਸ਼ਾ ਵਰਕਰ, ਸੀਮਾ, ਐਸ.ਆਈ ਰਾਜਪਾਲ ਸਿੰਘ, ਜ਼ਸਵੰਤ ਸਿੰਘ ਪੰਨੂੰ ਮੈਬਰ ਜਿਲ੍ਹਾ ਪ੍ਰੀਸ਼ਦ, ਸਰਪੰਚ ਰਾਜ ਕੁਮਾਰ ਲੁੱਧੜ੍ਹ, ਚੰਨਪ੍ਰੀਤ ਸਿੰਘ ਸਰਪੰਚ ਅਜਾਇਬਵਾਲੀ, ਅਮਰਜੀਤ ਸਿੰਘ, ਨੀਰਜ ਸ਼ਰਮਾ, ਨਵੀਨ ਮਹਾਜਨ, ਪ੍ਰਵੀਨ ਕੁਮਾਰ ਪਿੰਕਾ, ਬੂਟਾ ਸਿੰਘ, ਮਿੰਕੂ ਨਈਅਰ, ਗੁਰਪ੍ਰੀਤ ਸਿੰਘ ਗੋਪੀ ਸਮੇਤ ਵੱਡੀ ਗਿਣਤੀ ਵਿਚ ਲਾਭਪਾਤਰੀ ਵੀ ਹਾਜ਼ਰ ਸਨ।