ਸੇਂਟ ਪੀਟਰ ਕਾਨਵੈਂਟ ਹਾਈ ਸਕੂਲ ਦੇ ਬੱਚਿਆਂ ਨੇ ਜਿੱਤੇ ਇਨਾਮ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸੇਂਟ ਪੀਟਰ ਕਾਨਵੈਂਟ ਹਾਈ ਸਕੂਲ ਨਰਾਇਣਗੜ੍ਹ ਦੇ ਡਾਇਰੈਕਟਰ ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਵਜੋਂ ਜਾਰਜ ਪਾਲ ਦੀ ਅਗਵਾਈ ਹੇਠ ਸਕੂਲ ਦੇ ਬੱਚਿਆਂ ਨੇ ਮੰਚ ਲੋਕ ਅੰਮ੍ਰਿਤਸਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ
Publish Date: Tue, 03 Nov 2026 04:22 PM (IST)
Updated Date: Tue, 03 Nov 2026 04:26 PM (IST)
ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸੇਂਟ ਪੀਟਰ ਕਾਨਵੈਂਟ ਹਾਈ ਸਕੂਲ ਨਰਾਇਣਗੜ੍ਹ ਦੇ ਡਾਇਰੈਕਟਰ ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਵਜੋਂ ਜਾਰਜ ਪਾਲ ਦੀ ਅਗਵਾਈ ਹੇਠ ਸਕੂਲ ਦੇ ਬੱਚਿਆਂ ਨੇ ਮੰਚ ਲੋਕ ਅੰਮ੍ਰਿਤਸਰ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਰਵਾਏ ‘ਕਲਾ ਉਤਸਵ-2026’ 27ਵਾਂ ਡਾ. ਗੁਰਦਿਆਲ ਸਿੰਘ ਫੁੱਲ ਯਾਦਗਾਰੀ ਸਮਾਰੋਹ ਵਿਚ ਹਿੱਸਾ ਲਿਆ। ਇਹ ਉਤਸਵ ‘ਇਕ ਸਾਹਿਤਕ ਸਲਾਮ : ਡਾ. ਫੁੱਲ ਸਾਹਿਬ ਜੀ : ਆਪ ਜੀ ਦੇ ਨਾਮ’ ਨੂੰ ਸਮਰਪਿਤ ਸੀ। ਇਸ ਮੌਕੇ ‘27ਵੀਂ ਡਾ. ਗੁਰਦਿਆਲ ਸਿੰਘ ਫੁੱਲ ਯਾਦਗਾਰੀ’ ਪ੍ਰਤੀਯੋਗਤਾਵਾਂ ਕਰਵਾਈਆਂ ਜਾਣਗੀਆਂ। ਸੇਂਟ ਪੀਟਰ ਕਾਨਵੈਂਟ ਹਾਈ ਸਕੂਲ ਨਰਾਇਣਗੜ੍ਹ ਦੇ ਬੱਚਿਆਂ ਨੇ ਵੱਖ-ਵੱਖ ਪ੍ਰਤੀਯੋਗਤਾਵਾਂ ਵਿਚ ਹਿੱਸਾ ਲੈ ਕੇ ਆਪਣੀ ਕਲਾ ਦਾ ਹੁਨਰ ਦਿਖਾਇਆ। ਜਾਣਕਾਰੀ ਅਨੁਸਾਰ ਇਸ ਉਤਸਵ ਵਿੱਚ ਵਿਿਦਆਰਥੀਆਂ ਦੇ ਭਾਸ਼ਣ, ਗੀਤ ਤੇ ਲੋਕ ਗੀਤ ਗਾਇਨ ਮੁਕਾਬਲੇ, ਪੰਜਾਬੀ ਪ੍ਰਸ਼ਨੋਤਰੀ, ਸੁੰਦਰ ਲਿਖਾਈ, ਨਾਅਰੇ ਲੇਖਣ, ਚਾਰਟ ਮੇਕਿੰਗ ਅਤੇ ਫੈਂਸੀ ਡਰੈਸ ਪ੍ਰਤੀਯੋਗਤਾ ਕਰਵਾਈ ਗਈ। ਡਾਇਰੈਕਟਰ ਰਣਜੀਤ ਕੌਰ ਸੰਧੂ ਅਤੇ ਪ੍ਰਿੰਸੀਪਲ ਜਾਰਜ ਪਾਲ ਨੇ ਦੱਸਿਆ ਕਿ ਇਹ ਪ੍ਰੋਗਰਾਮ ਸੇਂਟ ਜੌਨ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰ ਨਗਰ ਵਿਖੇ ਕਰਵਾਇਆ ਗਿਆ ਸੀ। ਇਨ੍ਹਾਂ ਜੇਤੂ ਬੱਚਿਆਂ ਦਾ ਸਕੂਲ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਡਾਇਰੈਕਟਰ ਰਣਜੀਤ ਕੌਰ ਸੰਧੂ ਨੇ ਵਿਿਦਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੰਸਥਾਵਾਂ ਵੱਲੋਂ ਸਮੇਂ-ਸਮੇਂ ਤੇ ਇਸ ਤਰ੍ਹਾਂ ਦੀਆਂ ਖੇਡ ਤੇ ਕਲਾ ਗਤੀਵਿਧੀਆਂ ਬੱਚਿਆਂ ਚ ਆਤਮ-ਵਿਸ਼ਵਾਸ, ਅਨੁਸ਼ਾਸਨ, ਟੀਮ ਭਾਵਨਾ ਅਤੇ ਤੰਦਰੁਸਤ ਮੁਕਾਬਲੇ ਦੀ ਭਾਵਨਾ ਵਿਕਸਿਤ ਕਰਨ ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮਾੜੀ ਸੰਗਤ ਤੋਂ ਦੂਰ ਰੱਖਣ ਲਈ ਪੜ੍ਹਾਈ ਦੇ ਨਾਲ-ਨਾਲ ਖੇਡ ਗਤੀਵਿਧੀਆਂ ਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦਾ ਮਾਨਸਿਕ ਸੰਤੁਲਨ ਬਣਿਆ ਰਹੇ ਅਤੇ ਉਹ ਸਿਹਤਮੰਦ ਜੀਵਨ ਬਤੀਤ ਕਰ ਸਕਣ। ਇਸ ਮੌਕੇ ਸਕੂਲ ਸਟਾਫ ਵੰਦਨਾ, ਸਵੀਟੀ, ਸੁਨੀਤਾ ਸ਼ਰਮਾ, ਮਨਪ੍ਰੀਤ ਕੌਰ, ਬਲਜੀਤ ਕੌਰ, ਮੰਜੂ, ਰਵਿੰਦਰ ਕੌਰ ਤੋਂ ਇਲਾਵਾ ਸਮਾਰੋਹ ਸਥਾਨ ’ਤੇ ਮੰਚ ਲੋਕ ਅੰਮ੍ਰਿਤਸਰ ਦੇ ਪ੍ਰਧਾਨ ਪੰਡਤ ਕ੍ਰਿਸ਼ਨ ਦਵੇਸਰ, ਚੇਅਰਮੈਨ ਪ੍ਰਿੰ. ਐਚਐਸ ਕਠਾਣੀਆਂ, ਜਨਰਲ ਸਕੱਤਰ ਹਰਪ੍ਰੀਤ ਸਿੰਘ ਡਿਪਟੀ ਮੈਨੇਜਰ, ਕਨਵੀਨਰ ਡਾ. ਮੰਗਲ ਸਿੰਘ ਕਿਸ਼ਨਪੁਰੀ, ਉਪ ਪ੍ਰਧਾਨ ਪ੍ਰਿੰ. ਹਰਜਿੰਦਰ ਸਿੰਘ ਢਿੱਲੋਂ ਅਤੇ ਉਪ ਪ੍ਰਧਾਨ ਪ੍ਰਿੰ. ਡਾ. ਅਵਤਾਰ ਸਿੰਘ ਵਿਸ਼ੇਸ਼ ਤੌਰ ਤੇ ਮੌਜੂਦ ਸਨ।