ਹਲਕਾ ਪੱਛਮੀ ’ਚ ਕੋਟ ਖਾਲਸਾ ਵਿਖੇ ਸਫ਼ਾਈ ਮੁਹਿੰਮ ਚਲਾਈ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਸੁੰਦਰ ਬਣਾਉਣ ਦੇ ਉਦੇਸ਼ ਨਾਲ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ਸਫਾਈ ਮੁਹਿੰਮ ਲਗਾਤਾਰ ਜਾਰੀ
Publish Date: Sat, 12 Sep 2026 04:42 PM (IST)
Updated Date: Sat, 12 Sep 2026 04:44 PM (IST)
ਸਾਫ਼-ਸੁਥਰਾ, ਹਰਿਆ-ਭਰਿਆ ਤੇ ਸੁੰਦਰ ਅੰਮ੍ਰਿਤਸਰ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ : ਸੰਧੂ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਅੰਮ੍ਰਿਤਸਰ : ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਸੁੰਦਰ ਬਣਾਉਣ ਦੇ ਉਦੇਸ਼ ਨਾਲ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ਸਫਾਈ ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਹਲਕੇ ਦੇ ਕੋਟ ਖਾਲਸਾ ਇਲਾਕੇ ਵਿਚ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਸਫਾਈ ਮੁਹਿੰਮ ਦੀ ਅਗਵਾਈ ਕੀਤੀ। ਸਫਾਈ ਮੁਹਿੰਮ ਦੌਰਾਨ ਇਲਾਕੇ ਦੀ ਵਿਆਪਕ ਸਫਾਈ ਕਰਵਾਉਣ ਦੇ ਨਾਲ-ਨਾਲ ਸਥਾਨਕ ਵਸਨੀਕਾਂ ਨੂੰ ਸਫਾਈ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਆਪਣੇ ਘਰਾਂ ਦੇ ਨਾਲ-ਨਾਲ ਆਲੇ-ਦੁਆਲੇ ਦੇ ਖੇਤਰ ਨੂੰ ਵੀ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣਾ ਸਿਰਫ਼ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਹਲਕਾ ਅੰਮ੍ਰਿਤਸਰ ਪੱਛਮੀ ਦੇ ਵੱਖ-ਵੱਖ ਇਲਾਕਿਆਂ ਵਿੱਚ ਸਫਾਈ ਅਤੇ ਸੁੰਦਰੀਕਰਨ ਦੇ ਕੰਮਾਂ ਨੂੰ ਲਗਾਤਾਰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੀਆਂ ਮੁਹਿੰਮਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਡਾ. ਸੰਧੂ ਨੇ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਸਿਰਫ਼ ਸਫਾਈ ਤੱਕ ਸੀਮਤ ਮੁਹਿੰਮ ਨਹੀਂ ਹੈ, ਬਲਕਿ ਇਸ ਦਾ ਮੁੱਖ ਉਦੇਸ਼ ਲੋਕਾਂ ਵਿੱਚ ਸਫਾਈ ਪ੍ਰਤੀ ਜ਼ਿੰਮੇਵਾਰੀ ਅਤੇ ਜਾਗਰੂਕਤਾ ਦੀ ਭਾਵਨਾ ਪੈਦਾ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਯਤਨਾਂ ਦੇ ਨਾਲ-ਨਾਲ ਸ਼ਹਿਰ ਵਾਸੀ ਵੀ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਸਹਿਯੋਗ ਕਰਨ ਤਾਂ ਅੰਮ੍ਰਿਤਸਰ ਨੂੰ ਹੋਰ ਵੀ ਸਾਫ਼, ਸੁੰਦਰ ਅਤੇ ਵਾਤਾਵਰਣ ਪੱਖੋਂ ਬਿਹਤਰ ਬਣਾਇਆ ਜਾ ਸਕਦਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਅਤੇ ਅੰਮ੍ਰਿਤਸਰ ਆਉਣ ਵਾਲੇ ਯਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਕੂੜਾ ਸਿਰਫ਼ ਡਸਟਬਿਨ ਜਾਂ ਨਿਰਧਾਰਤ ਥਾਵਾਂ ’ਤੇ ਹੀ ਸੁੱਟਣ, ਜਨਤਕ ਥਾਵਾਂ ’ਤੇ ਗੰਦਗੀ ਨਾ ਫੈਲਾਉਣ ਅਤੇ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕਰਨ। ਉਨ੍ਹਾਂ ਕੱਪੜੇ ਦੇ ਥੈਲਿਆਂ ਅਤੇ ਵਾਤਾਵਰਣ ਪੱਖੀ ਵਿਕਲਪਾਂ ਦੀ ਵਰਤੋਂ ਨੂੰ ਤਰਜੀਹ ਦੇਣ ਦੀ ਵੀ ਅਪੀਲ ਕੀਤੀ। ਵਿਧਾਇਕ ਨੇ ਕਿਹਾ ਕਿ ਸਫਾਈ ਪ੍ਰਤੀ ਜਾਗਰੂਕਤਾ ਅਤੇ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਸਫਾਈ ਮੁਹਿੰਮਾਂ ਨੂੰ ਸਥਾਈ ਸਫਲਤਾ ਮਿਲ ਸਕਦੀ ਹੈ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਪ੍ਰਸ਼ਾਸਨ ਨਾਲ ਮਿਲ ਕੇ ‘ਮਿਸ਼ਨ ਕਲੀਨ ਪੰਜਾਬ’ ਨੂੰ ਲੋਕ ਲਹਿਰ ਬਣਾਉਣ ਅਤੇ ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਸਾਫ਼, ਸੁੰਦਰ, ਹਰਿਆ-ਭਰਿਆ ਅਤੇ ਨਰੋਆ ਬਣਾਉਣ ਵਿੱਚ ਆਪਣਾ ਸਰਗਰਮ ਯੋਗਦਾਨ ਪਾਉਣ।