- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
AAP ਆਗੂਆਂ ਨੇ ਕਿਹਾ ਕਿ ਝੂਠੀ ਵੀਡੀਓ ਵਾਇਰਲ ਕਰ ਕੇ ਮੁੱਖ ਮੰਤਰੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਨੇ ਪ੍ਰਦਰਸ਼ਨਕਾਰੀ 'ਆਪ' ਆਗੂਆਂ ਨੂੰ ਬੈਰੀਕੇਡਿੰਗ ਕਰ ਕੇ 300 ਮੀਟਰ ਪਿੱਛੇ ਹੀ ਰੋਕੀ ਰੱਖਿਆ। 'ਆਪ' ਆਗੂਆਂ ਨੇ ਇਕ ਘੰਟੇ ਤਕ ਰੋਸ ਪ੍ਰਦਰਸ਼ਨ ਕੀਤਾ।

ਸਟਾਫ ਰਿਪੋਰਟਰ, ਅੰਮ੍ਰਿਤਸਰ : ਵਿਵਾਦਤ ਵੀਡੀਓ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸ਼ਨੀਵਾਰ ਸਵੇਰੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। 'ਆਪ' ਆਗੂਆਂ ਨੇ ਕਿਹਾ ਕਿ ਝੂਠੀ ਵੀਡੀਓ ਵਾਇਰਲ ਕਰ ਕੇ ਮੁੱਖ ਮੰਤਰੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਨੇ ਪ੍ਰਦਰਸ਼ਨਕਾਰੀ 'ਆਪ' ਆਗੂਆਂ ਨੂੰ ਬੈਰੀਕੇਡਿੰਗ ਕਰ ਕੇ 300 ਮੀਟਰ ਪਿੱਛੇ ਹੀ ਰੋਕੀ ਰੱਖਿਆ। 'ਆਪ' ਆਗੂਆਂ ਨੇ ਇਕ ਘੰਟੇ ਤਕ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਡਾ. ਅਜੇ ਗੁਪਤਾ, ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਜੀਵਨਜੋਤ ਕੌਰ, ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਮੇਅਰ ਜਤਿੰਦਰ ਸਿੰਘ ਭਾਟਿਆ, ਲੋਕ ਸਭਾ ਇੰਚਾਰਜ ਜਰਨੈਲ ਢੋਟ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸਰਬਜੋਤ ਸਿੰਘ ਧੰਜਲ, ਪੂਰਵ ਪ੍ਰਧਾਨ ਪ੍ਰਭਜੀਤ ਬਰਾੜ ਅਤੇ ਹੋਰ ਮੌਜੂਦ ਸਨ।