- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤਰਨਤਾਰਨ ਸੜਕ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਮਾਨ ਜ਼ਖਮੀਆਂ ਦਾ ਹਾਲ-ਚਾਲ ਪੁੱਛਣ ਲਈ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੁਪਹਿਰ 12 ਵਜੇ ਦੇ ਕਰੀਬ ਆਉਣਗੇ

ਅਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤਰਨਤਾਰਨ ਸੜਕ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਮਾਨ ਜ਼ਖਮੀਆਂ ਦਾ ਹਾਲ-ਚਾਲ ਪੁੱਛਣ ਲਈ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੁਪਹਿਰ 12 ਵਜੇ ਦੇ ਕਰੀਬ ਆਉਣਗੇ। ਜਿਥੇ ਮਾਨ ਜ਼ਖਮੀਆਂ ਦੀ ਸਿਹਤ ਅਤੇ ਇਲਾਜ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ।
ਦੱਸਣਯੋਗ ਹੈ ਕਿ ਸ਼ਨੀਵਾਰ ਨੂੰ ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਲਿਆਂਦਾ ਗਿਆ ਸੀ। ਹਸਪਤਾਲ ਦੇ ਡਾਕਟਰਾਂ ਵੱਲੋਂ ਇਨ੍ਹਾਂ ਸਾਰੇ ਜ਼ਖ਼ਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਬਿਲਕੁਲ ਸਥਿਰ ਦੱਸੀ ਜਾ ਰਹੀ ਹੈ। ਸਾਰੇ ਜ਼ਖ਼ਮੀ ਖ਼ਤਰੇ ਤੋਂ ਬਾਹਰ ਹਨ।
ਬੀਤੀ ਰਾਤ ਜ਼ਖ਼ਮੀਆਂ ਦਾ ਹਾਲ-ਚਾਲ ਜਾਣਨ ਲਈ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਐਸ.ਡੀ.ਐਮ. ਅਲਕਾ ਕਾਲੀਆ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਪਹੁੰਚੇ ਸਨ। ਉਨ੍ਹਾਂ ਨੇ ਜ਼ਖ਼ਮੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਇਲਾਜ ਕਰ ਰਹੇ ਡਾਕਟਰਾਂ ਨਾਲ ਵੀ ਗੱਲਬਾਤ ਕੀਤੀ ਸੀ।