- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਨੀਟ ਦਾ ਪੇਪਰ ਲੀਕ ਹੋਣ ਕਾਰਨ ਛੇ ਵਿਦਿਆਰਥੀਆਂ ਨੇ ਖ਼ੁਦਕੁਸ਼ੀ ਕਰ ਲਈ ਹੈ ਜੋ ਕੱਲ ਨੂੰ ਡਾਕਟਰ ਬਣ ਕੇ ਹੋਰ ਜਾਨਾਂ ਬਚਾਅ ਸਕਦੇ ਸਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ 13 ਜੂਨ 2026 ਤੱਕ ਦਾ ਅਲਟੀਮੇਟਮ ਦਿੱਤਾ ਗਿਆ ਸੀ ਕਿ ਜੇਕਰ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਅਸਤੀਫ਼ਾ ਨਾ ਦਿੱਤਾ ਤਾਂ ਦੇਸ਼ ਭਰ ਵਿਚ ਸੰਘਰਸ਼ ਵਿੱਢਿਆ ਜਾਵੇਗਾ ਪਰ ਪ੍ਰਧਾਨ ਨੇ ਅਸਤੀਫਾ ਨਹੀਂ ਦਿੱਤਾ।

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਸ਼ਨੀਵਾਰ ਨੂੰ ਅੰਮ੍ਰਿਤਸਰ ਪਹੁੰਚੇ। ਉਹ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਫਿਰ ਗੋਲਡਨ ਗੇਟ ਨੇੜੇ ਸ਼ਾਂਤਮਈ ਰੋਸ ਮੁਜ਼ਾਹਰੇ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਆਪਣੇ ਸੈਂਕੜੇ ਸਮਰਥਕਾਂ ਵਿਚਕਾਰ ਪਹੁੰਚ ਗਏ। ਉਨ੍ਹਾਂ ‘ਬੋਲੇ ਸੋ ਨਿਹਾਲ’ ਜੈਕਾਰੇ ਨਾਲ ਆਪਣਾ ਸੰਬੋਧਨ ਸ਼ੁਰੂ ਕੀਤਾ।
ਉਨ੍ਹਾਂ ਕਿਹਾ ਕਿ ਨੀਟ ਦਾ ਪੇਪਰ ਲੀਕ ਹੋਣ ਕਾਰਨ ਛੇ ਵਿਦਿਆਰਥੀਆਂ ਨੇ ਖ਼ੁਦਕੁਸ਼ੀ ਕਰ ਲਈ ਹੈ ਜੋ ਕੱਲ ਨੂੰ ਡਾਕਟਰ ਬਣ ਕੇ ਹੋਰ ਜਾਨਾਂ ਬਚਾਅ ਸਕਦੇ ਸਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ 13 ਜੂਨ 2026 ਤੱਕ ਦਾ ਅਲਟੀਮੇਟਮ ਦਿੱਤਾ ਗਿਆ ਸੀ ਕਿ ਜੇਕਰ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਅਸਤੀਫ਼ਾ ਨਾ ਦਿੱਤਾ ਤਾਂ ਦੇਸ਼ ਭਰ ਵਿਚ ਸੰਘਰਸ਼ ਵਿੱਢਿਆ ਜਾਵੇਗਾ ਪਰ ਪ੍ਰਧਾਨ ਨੇ ਅਸਤੀਫਾ ਨਹੀਂ ਦਿੱਤਾ। ਹੁਣ 20 ਜੂਨ ਤੋਂ ਦਿੱਲੀ ਵਿੱਚ ਅਣਮਿੱਥੇ ਸਮੇਂ ਲਈ ਸ਼ਾਂਤਮਈ ਪ੍ਰਦਰਸ਼ਨ ਹੋਵੇਗਾ ਜੋ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੱਕ ਜਾਰੀ ਰਹੇਗਾ। ਜੇਕਰ ਇਸ ਸਮੇਂ ਦੌਰਾਨ ਗ੍ਰਿਫ਼ਤਾਰੀਆਂ ਕੀਤੀਆਂ ਜਾਂਦੀਆਂ ਹਨ ਤਾਂ ਉਹ ਜੇਲ੍ਹ ਜਾਣ ਲਈ ਸਭ ਤੋਂ ਪਹਿਲਾਂ ਅੱਗੇ ਹੋਣਗੇ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਦੇਸ਼ ਵਿਚ ਜਦੋਂ ਵੀ ਕੋਈ ਲਹਿਰ ਸ਼ੁਰੂ ਹੋਈ ਤਾਂ ਪੰਜਾਬ ਤੋਂ ਬਿਨਾਂ ਕਦੇ ਵੀ ਪੂਰੀ ਨਹੀਂ ਹੋਈ। ਸਾਰੀਆਂ ਲਹਿਰਾਂ ਵਿਚ ਸਭ ਤੋਂ ਵੱਧ ਯੋਗਦਾਨ ਪੰਜਾਬ ਦਾ ਹੀ ਰਿਹਾ ਹੈ। ਇਹ ਵਿਦਿਆਰਥੀ ਲਹਿਰ ਵੀ ਪੰਜਾਬ ਤੋਂ ਬਿਨਾਂ ਮੁਕੰਮਲ ਨਹੀਂ ਹੋ ਸਕਦੀ। ਉਨ੍ਹਾਂ ਨੇ ਸਾਰਿਆਂ ਨੂੰ 20 ਜੂਨ ਨੂੰ ਦਿੱਲੀ ਪਹੁੰਚਣ ਦੀ ਅਪੀਲ ਵੀ ਕੀਤੀ।
.jpg)
